Friday, July 19, 2019
Home > News > ਦੁਨੀਆ ਦਾ ਸਭ ਤੋਂ ਵੱਧ ਅਮੀਰ ਰਾਜ ‘ਖਾਲਸਾ ਰਾਜ … ਵਿਦੇਸ਼ਾਂ ਤੋਂ ਅੰਗਰੇਜ ਆਓਂਦੇ ਸੀ ਨੌਕਰੀ ਕਰਨ ..

ਦੁਨੀਆ ਦਾ ਸਭ ਤੋਂ ਵੱਧ ਅਮੀਰ ਰਾਜ ‘ਖਾਲਸਾ ਰਾਜ … ਵਿਦੇਸ਼ਾਂ ਤੋਂ ਅੰਗਰੇਜ ਆਓਂਦੇ ਸੀ ਨੌਕਰੀ ਕਰਨ ..

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਬਾਰੇ ਕਿਹਾ ਜਾਂਦਾ ਹੈ ਕਿ ਜੇ ਕਿਤੇ ਦੁਨੀਆ ਤੇ ਰਾਜ ਹਵੇ ਤਾਂ ਰਾਜੇ ਰਣਜੀਤ ਸਿੰਘ ਜਿਹਾ ਰਾਜ ਹੋਣਾਂ ਚਾਹੀਦਾ ਹੈ। ਅਜਿਹਾ ਰਾਜ ਜੋ ਖਾਲਸਾ ਰਾਜ ਦੇ ਨਾਮ ਨਾਲ ਜਾਣਿਆ ਜਾਂਦਾ ਦੁਨੀਆ ਦਾ ਇਕਲੌਤਾ ਰਾਜ ਹੈ ਜਿਸ ਵਿਚ ਕਦੇ ਵੀ ਕਿਸੇ ਮਨੁੱਖ ਨੂੰ ਮੌਤ ਦੀ ਸਜ਼ਾ ਤੱਕ ਨਹੀਂ ਸੀ ਹੋਈ ਤੇ ਜਿਸ ਰਾਜ ਵਿਚ ਪਰਜਾ ਭਾਵੇਂ ਉਹ ਕਿਸੇ ਦੀ ਧਰਮ-ਜਾਤ-ਰੰਗ-ਨਸਲ ਦੀ ਸੀ,ਬਹੁਤ ਖੁਸ਼ ਸੀ।

ਉਸ ਰਾਜ ਦੀ ਖਾਸੀਅਤ ਇਹ ਸੀ ਕਿ ਉਸ ਰਾਜ ਵਿਚ ਹਰ ਧਰਮ ਦੇ ਲੋਕਾਂ ਨੂੰ ਪ੍ਰਤੀਨਿਧਤਾ ਮਿਲੀ ਹੋਈ ਸੀ। ਭਾਵੇਂ ਕਿ ਇਹ ਖਾਲਸਾ ਰਾਜ ਸੀ ਪਰ ਜਿਵੇਂ ਗੁਰੂ ਗਰੰਥ ਸਾਹਿਬ ਜੀ ਵਿਚ ਹਰ ਧਰਮ ਦੇ ਭਗਤ ਸਾਹਿਬਾਨ,ਮਹਾਪੁਰਸ਼ਾਂ ਦੀ ਬਾਣੀ ਦਰਜ ਹੈ ਬਿਲਕੁਲ ਓਸੇ ਤਰਜ ਤੇ ਸਿੱਖ ਰਾਜ ਵਿਚ ਵੀ ਹਿੰਦੂ-ਮੁਸਲਿਮ ਤੇ ਸਿੱਖ,ਇਥੋਂ ਤੱਕ ਕਿ ਵਿਦੇਸ਼ਾਂ ਤੋਂ ਆਉਂਦੇ ਲੋਕਾਂ ਨੂੰ ਵੀ ਬਰਾਬਰ ਦਾ ਸਤਿਕਾਰ ਮਿਲਦਾ ਸੀ ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ। ਹੁਣ ਖਾਲਸਾ ਰਾਜ ਬਾਰੇ ਇੱਕ ਨਵੀ ਗੱਲ ਦਾ ਖੁਲਾਸਾ ਹੋਇਆ ਹੈ ਜਿਸ ਬਾਰੇ ਪਹਿਲਾਂ ਬਹੁਤ ਘੱਟ ਜ਼ਿਕਰ ਆਉਂਦਾ ਰਿਹਾ ਤੇ ਉਹ ਹੈ ਕਿ ਬਰਤਾਨਵੀ ਇਤਿਹਾਸਕਾਰ G.W.ਲੀਥਨਰ ਅਨੁਸਾਰ ਉਸ ਸਮੇਂ ਪੰਜਾਬ ਦੁਨੀਆਂ ਦਾ ਸਭ ਤੋਂ ਜਿਆਦਾ ਸਾਖ਼ਰ ਰਾਜ ਸੀ।ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ ਔਰੰਗਜ਼ੇਬ ਦੀ ਮੌਤ ਅਤੇ ਮੁਗ਼ਲੀਆ ਸਲਤਨਤ ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, ਦਲ ਖ਼ਾਲਸਾ, ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਵੱਲ ਪਠਾਣਾ ਖਿਲਾਫ਼ ਮੁਹਿੰਮ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾਕੇ ਵੱਖ-ਵੱਖ ਕੌਨਫ਼ੈਡਰਸੀਆਂ ਜਾਂ ਅਧ-ਸੁਤੰਤਰ ਮਿਸਲਾਂ ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ।ਸਾਮਰਾਜ ਦਾ ਆਗਾਜ਼ ਰਣਜੀਤ ਸਿੰਘ ਵਲੋਂ ਲਹੌਰ ਦਾ ਕਬਜ਼ਾ ਉਸ ਦੇ ਅਫ਼ਗਾਨੀ ਰਾਜੇ, ਜ਼ਮਾਨ ਸ਼ਾਹ ਦੁਰਾਨੀ ਤੋਂ ਲੈਕੇ ਹੋਇਆ, ਅਤੇ ਇਸੇ ਲੜੀ ਤਹਿਤ ਅਫ਼ਗਾਨ, ਅਫ਼ਗਾਨ-ਸਿੱਖ ਜੰਗਾਂ ਹਾਰਕੇ ਪੰਜਾਬ ਤੋਂ ਬਰਖਾਸਤ ਹੋਣੇ ਸ਼ੁਰੂ ਹੋ ਗਏ, ਨਾਲੇ ਖੇਰੂ-ਖੇਰੂ ਹੋਈਆਂ ਸਿੱਖ ਮਿਸਲਾਂ ਵਿੱਚ ਇਕਤਾ ਹੋਣ ਲੱਗ ਪਈ। ਰਣਜੀਤ ਸਿੰਘ ਨੂੰ 12 ਅਪ੍ਰੈਲ 1801 (ਵਿਸਾਖੀ ਵਾਲੇ ਦਿਨ) ਪੰਜਾਬ ਦਾ ਮਹਾਰਾਜਾ ਐਲਾਨਿਆ ਗਿਆ, ਜਿਸ ਨਾਲ ਇੱਕ ਸਿਆਸੀ ਏਕਤਾ ਵਾਲਾ ਸੂਬਾ ਸਿਰਜਿਆ। ਸਾਹਿਬ ਸਿੰਘ ਬੇਦੀ, ਗੁਰੂ ਨਾਨਕ ਸਾਹਿਬ ਦੀ ਪੀੜੀ ਵਿੱਚੋ, ਨੇ ਤਾਜਪੋਸ਼ੀ ਨੂੰ ਇੰਜ਼ਾਮ ਦਿਤਾ।ਇਕਲੇ ਇੱਕ ਮਿਸਲ ਦੇ ਮੁੱਖੀ ਹੋਣ ਤੋਂ ਪੰਜਾਬ ਦੇ ਮਹਾਰਾਜਾ ਬਣਨ ਤੱਕ, ਰਣਜੀਤ ਸਿੰਘ ਬਹੁਤ ਥੋੜੇ ਹੀ ਵਕਵੇ ਵਿੱਚ ਸੱਤਾ ਤੇ ਕਾਬਜ਼ ਹੋਇਆ। ਓਹ ਆਪਣੀ ਫੌਜ ਨੂੰ ਤਾਜ਼ਾ ਸਿਖਲਾਈ, ਹਥਿਆਰਾਂ ਅਤੇ ਤੋਪਖ਼ਾਨਿਆਂ ਨਾਲ ਮੌਡਰਨ ਕਰਨ ਲੱਗ ਪਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ, ਰਾਜ ਅੰਦਰੂਨੀ ਫ਼ੁੱਟ ਅਤੇ ਮਾੜੇ ਸਿਆਸੀ ਪ੍ਰਬੰਧਾ ਕਾਰਨ ਕਮਜ਼ੋਰ ਹੋ ਗਿਆ। ਅਖੀਰ, ਸੰਨ 1849 ਤੱਕ ਦੂਜੀ ਐਂਗਲੋ-ਸਿੱਖ ਜੰਗ ਵਿੱਚ ਹਾਰਨ ਕਰਕੇ ਇਹ ਐਮਪਾਇਰ ਬ੍ਰਿਟਿਸ਼ ਰਾਜ ਅਤੇ ਉਸ ਤੋਂ ਅਗਾਂਹ ਭਾਰਤ ਅਤੇ ਪਾਕਿਸਤਾਨ ਦੇ ਹਿਸੇ ਆਇਆ।

Leave a Reply

Your email address will not be published. Required fields are marked *