Friday, July 19, 2019
Home > News > ਦੇਖੋ ਆਪਣੀ 5 ਸਾਲਾਂ ਧੀ ਨੂੰ ਗਾਇਬ ਕਰਨ ਵਾਲੀ ਮਾਂ ਨੇ ਦੱਸੀ ਹੋਸ਼ ਉਡਾਉਣ ਵਾਲੀ ਸੱਚਾਈ ਇਸ ਕਰਕੇ ਕਰਿਆ ਸੀ ਬੱਚੀ ਨੂੰ ਗਾਇਬ

ਦੇਖੋ ਆਪਣੀ 5 ਸਾਲਾਂ ਧੀ ਨੂੰ ਗਾਇਬ ਕਰਨ ਵਾਲੀ ਮਾਂ ਨੇ ਦੱਸੀ ਹੋਸ਼ ਉਡਾਉਣ ਵਾਲੀ ਸੱਚਾਈ ਇਸ ਕਰਕੇ ਕਰਿਆ ਸੀ ਬੱਚੀ ਨੂੰ ਗਾਇਬ

ਗਾਇਬ ਹੋਈ 5 ਸਾਲਾ ਬੱਚੀ ਗੁਆਂਢੀਆਂ ਦੀ ਟੈਂਕੀ ‘ਚੋਂ ਮਿਲੀ ਜਿਉਂਦੀ “ਮਾਂ ਦਾ ਅਸਲੀ ਚਿਹਰਾ ਆਇਆ ਸਾਹਮਣੇ” (ਜਾਣੋ) ਮਾਂ ਸ਼ਬਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ “ਮਾਂ ਤੋਂ ਬਿਨਾਂ ਜਿੰਦਗੀ ਚ ਸਭ ਕੁੱਝ ਅਧੂਰਾ ਹੈ ਪਰ ਪਟਿਆਲਾ ਦੇ ਸਮਾਣਾ ਚ ਪੈਂਦੇ ਪਿੰਡ ਦੀ ਇਸ ਕਹਾਣੀ ਨੇ ਸਾਬਤ ਕਰ ਦਿੱਤਾ ਹੈ ਕਿ ਕਲਯੁੱਗ ਦੇ ਦੌਰ ਚ ਕੁੱਝ ਵੀ ਹੋ ਸਕਦਾ ਹੈ ਜੋ ਕੁੱਝ ਹੋਇਆ ਇਸ ਨੂੰ ਦੇਖਕੇ ਹਰ ਕੋਈ ਹੈਰਾਨ ਤੇ ਹੋਸ਼ ਉੱਡ ਜਾਣਗੇ ਆਖਰ ਇੱਕ ਮਾਂ ਆਪਣੀ ਬੱਚੀ ਨਾਲ ਇੰਝ ਕਿਉ ਕਰ ਸਕਦੀ ਹੈ। ਮੀਡੀਆ ਜਾਣਕਾਰੀ ਅਨੁਸਾਰ ਸਮਾਣਾ ਨੇੜਲੇ ਪਿੰਡ ਆਲਮਪੁਰ ਵਿਖੇ ਬੀਤੀ ਰਾਤ ਨਾਨਕੇ ਘਰੋਂ ਲਾਪਤਾ ਹੋਈ ਪੰਜ ਸਾਲਾ ਬੱਚੀ ਨੂੰ ਪਟਿਆਲਾ ਪੁਲਿਸ ਨੇ ਮੁਸਤੈਦੀ ਵਰਤਦਿਆਂ 20 ਘੰਟਿਆਂ ਦੇ ਅੰਦਰ ਹੀ ਗੁਆਂਢੀਆਂ ਦੇ ਘਰ ਦੀ ਤੀਸਰੀ ਮੰਜ਼ਿਲ ‘ਤੇ ਪਈ ਪਾਣੀ ਦੀ ਟੈਂਕੀ ‘ਚੋ ਜਿੰਦਾ ਬਰਾਮਦ ਕਰ ਲਿਆ ਹੈ।ਇਸ ਦਿਲ ਕੰਬਾ*ਊ ਘ*ਟਨਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆ ਪਟਿਆਲਾ ਦੇ ਐਸ.ਐਸ.ਪੀ.ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਿਤੀ ਸੋਮਵਾਰ ਨੂੰ ਗੁਰਪ੍ਰੀਤ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਰੋਗਲਾ ਥਾਣਾ ਦਿੜਬਾ ਜ਼ਿਲ੍ਹਾ ਸੰਗਰੂਰ ਨੇ ਐਸ.ਆਈ ਸਾਧਾ ਸਿੰਘ ਇੰਚਾਰਜ ਚੌਕੀ ਗਾਜੇਵਾਸ ਪਾਸ ਆਪਣਾ ਬਿਆਨ ਲਿਖਵਾਇਆ ਕਿ ਉਸਦਾ ਵਿਆਹ ਕਰੀਬ 7 ਸਾਲ ਪਹਿਲਾਂ ਸੁਮਨ ਰਾਣੀ ਪੁੱਤਰੀ ਸੱਤਪਾਲ ਸਿੰਘ ਵਾਸੀ ਪਿੰਡ ਆਲਮਪੁਰ ਨਾਲ ਹੋਈ ਸੀ ,ਉਸਦੇ ਕੋਲ ਇੱਕ ਲੜਕੀ ਤੇ ਇੱਕ ਲੜਕਾ ਹਨ। ਉਸ ਦੀ ਪਤਨੀ ਛੁੱਟੀਆਂ ਹੋਣ ਕਰਕੇ ਬੱਚਿਆਂ ਸਮੇਤ ਆਪਣੇ ਪੇਕੇ ਘਰ ਪਿੰਡ ਆਲਮਪੁਰ ਪਿਛਲੇ ਇੱਕ ਮਹੀਨੇ ਤੋਂ ਆਈ ਹੋਈ ਸੀ। ਮੀਡੀਆ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦੱਸਣ ਮੁਤਾਬਕ ਸਵੇਰੇ ਕਰੀਬ 5 ਵਜੇ ਉਸ ਦੀ ਪਤਨੀ ਨੇ ਉਸ ਨੂੰ ਫੋਨ ਕੀਤਾ ਕਿ ਉਹ ਰਾਤ ਨੂੰ ਰੋਟੀ ਖਾਣ ਤੋਂ ਬਾਅਦ ਸੋ ਗਏ ਸੀ ਅਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਉਸ ਦੀ ਲੜਕੀ ਮੰਜੇ ‘ਤੇ ਨਹੀ ਸੀ। ਗੁਲਾਬ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਆਪਣੇ ਸੌਹਰੇ ਘਰ ਪੁੱਜਾ ਅਤੇ ਆਪਣੀ ਲੜਕੀ ਦੀ ਭਾਲ ਕੀਤੀ ਜੋ ਨਹੀ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਐਸਐਸਪੀ ਸਿੱਧੂ ਨੇ ਅੱਗੇ ਹੋਰ ਦੱਸਿਆ ਕਿ ਪੁਲਿਸ ਨੇ ਟੀਮਾਂ ਬਣਾ ਕੇ ਲਾਪਤਾ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਪਿੰਡ ਆਲਮਪੁਰ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਪਿੰਡ ਦੇ ਸੀਸੀਟੀਵੀ. ਕੈਮਰਿਆਂ ਦੀ ਛਾਣ-ਬੀਣ ਕੀਤੀ ਗਈ। ਐਸਐਸਪੀ. ਨੇ ਦੱਸਿਆ ਕਿ ਅੱਜ ਸਵੇਰੇ 5 ਤੋਂ 6 ਵਜੇ ਮੁਦਈ ਗੁਰਪ੍ਰੀਤ ਸਿੰਘ ਦੇ ਸਹੁਰੇ ਗੁਆਂਢ ‘ਚ ਗੁਰਨਾਮ ਸਿੰਘ ਪੁੱਤਰ ਚਰਨਾਂ ਰਾਮ ਦੇ ਘਰ ਦੀ ਤੀਜੀ ਮੰਜਿਲ ਪਰ ਰੱਖੀ ਪਾਣੀ ਵਾਲੀ ਇੱਕ ਟੈਂਕੀ ਵਿੱਚੋਂ ਕੁੱਝ ਅਵਾਜਾਂ ਆਉਣ ਕਾਰਨ ਇਸ ਦੀ ਇਤਲਾਹ ਪੁਲਿਸ ਨੂੰ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਜਾ ਕੇ ਲਾਪਤਾ ਲੜਕੀ ਨੂੰ ਪਾਣੀ ਵਾਲੀ ਟੈਕੀ ਵਿੱਚੋਂ ਜਿਉਦਾ ਬਰਾਂਮਦ ਕਰਕੇ ਇਲਾਜ ਲਈ ਸਿਵਲ ਹਸ*ਪਤਾਲ ਸਮਾਣਾ ਵਿਖੇ ਦਾਖਲ ਕਰਵਾਇਆ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਜ਼ਿਕਰਯੋਗ ਹੈ ਕਿ ਲਾ*ਪਤਾ ਲੜਕੀ ਦੀ ਮਾਤਾ ਸੁਮਨ ਰਾਣੀ ਪਤਨੀ ਗੁਰਪ੍ਰੀਤ ਸਿੰਘ ਨੇ ਕਰੀਬ ਇਕ ਹਫਤਾ ਪਹਿਲਾਂ ਗੁਰਨਾਮ ਸਿੰਘ ਪੁੱਤਰ ਚਰਨਾਂ ਰਾਮ ਦੇ ਘਰੋਂ 4,000 ਰੁਪਏ ਚੋਰੀ ਕੀਤੇ ਸੀ, ਜਿਸ ਬਾਰੇ ਪਤਾ ਲੱਗਣ ਕਰਕੇ ਉਸ ਨੇ ਇਹ ਪੈਸੇ ਵਾਪਸ ਕਰ ਦਿੱਤੇ ਸੀ ਪਰ ਲੜਕੀ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਆਪਣੀ ਪਤਨੀ ਨੂੰ ਕਿਹਾ ਕਿ ਸੀ ਜੇ ਚੋਰੀ ਕੀਤੀ ਹੈ ਤਾਂ ਮੈਂ ਬੱਚਿਆਂ ਨੂੰ ਨਾਲ ਲੈ ਕੇ ਜਾਵਾਂਗਾ ਪਰ ਤੈਨੂੰ ਵਾਪਸ ਨਹੀਂ ਲਿਜਾਵਾਂਗਾ। ਜਾਣਕਾਰੀ ਅਨੁਸਾਰ ਇਸ ਕਰਕੇ ਲੜਕੀ ਦੀ ਮਾਤਾ ਸੁਮਨ ਰਾਣੀ ਉਕਤ ਨੇ ਆਪਣੀ ਬੇਇਜਤੀ ਦਾ ਬਦਲਾ ਲੈਣ ਲਈ ਆਪਣੀ ਲੜਕੀ ਨੂੰ ਗੁਰਨਾਮ ਸਿੰਘ ਦੇ ਘਰ ਦੀ ਤੀਜੀ ਮੰਜਿਲ ‘ਤੇ ਬਣੀ ਪਾਣੀ ਵਾਲੀ ਟੈਂਕੀ ਵਿੱਚ ਸੁੱਟ ਦਿੱਤਾ ਸੀ, ਕਿ ਜੇਕਰ ਲੜਕੀ ਮ*ਰ ਗਈ ਤਾਂ ਇਸ ਦਾ ਸਾਰਾ ਇਲ*ਜਾਂਮ ਗੁਰਨਾਮ ਸਿੰਘ ਅਤੇ ਉਸ ਦੇ ਪਰਿਵਾਰ ‘ਤੇ ਲਾਕੇ, ਉਹਨਾਂ ਨੂੰ ਫਸਾਇਆ ਜਾ ਸਕੇ।

Leave a Reply

Your email address will not be published. Required fields are marked *