Monday, October 14, 2019
Home > News > ਹੁਣੇ-ਹੁਣੇ ਆਈ ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ਇਸ ਦਿਨ ਖੁੱਲ੍ਹ ਸਕਦੈ ਕਰਤਾਰਪੁਰ ਸਾਹਿਬ ਲਾਂਘਾ “ਹੋਣਗੇ ਖੁੱਲ੍ਹੇ ਦਰਸ਼ਨ ਦੀਦਾਰੇ (ਸ਼ੇਅਰ ਕਰੋ ਜੀ)

ਹੁਣੇ-ਹੁਣੇ ਆਈ ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ਇਸ ਦਿਨ ਖੁੱਲ੍ਹ ਸਕਦੈ ਕਰਤਾਰਪੁਰ ਸਾਹਿਬ ਲਾਂਘਾ “ਹੋਣਗੇ ਖੁੱਲ੍ਹੇ ਦਰਸ਼ਨ ਦੀਦਾਰੇ (ਸ਼ੇਅਰ ਕਰੋ ਜੀ)

ਸਿੱਖਾਂ ਲਈ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਆ ਰਹੀ ਗੁਆਂਢੀ ਦੇਸ਼ ਪਾਕਿਸਤਾਨ ਤੋਂ ਜਾਣਕਾਰੀ ਅਨੁਸਾਰ ਹੁਣ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤਾਰਾ ਸਿੰਘ ਨੇ ਕਰਤਾਰਪੁਰ ਕੋਰੀਡੋਰ ਸਬੰਧੀ ਵੱਡੀ ਜਾਣਕਾਰੀ ਦਿੱਤੀ ਗਈ ਹੈ । ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਪਾਕਿਸਤਾਨ ਦੇ ਨਾਰੋਵਾਲ ਸੂਬੇ ਵਿੱਚ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੂੰ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਨ ਵਾਲਾ ਕਰਤਾਰਪੁਰ ਕੋਰੀਡੋਰ 2 ਨਵੰਬਰ ਨੂੰ ਖੁੱਲ੍ਹ ਜਾਵੇਗਾ । ਜਿਸ ਤੋਂ ਬਾਅਦ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ 9 ਨਵੰਬਰ ਨੂੰ ਕੋਰੀਡੋਰ ਜ਼ਰੀਏ ਪਾਕਿਸਤਾਨ ਆਵੇਗਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਇੱਕ ਰਿਪੋਰਟ ਅਨੁਸਾਰ ਤਾਰਾ ਸਿੰਘ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਕੋਰੀਡੋਰ ਨੂੰ 8 ਜਾਂ 9 ਨਵੰਬਰ ਨੂੰ ਖੋਲ੍ਹਿਆ ਜਾਵੇ ਤਾਂ ਜੋ ਸਿੱਖ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਪਹੁੰਚ ਸਕਣ । ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਸ਼ਰਧਾਲੂਆਂ ਨੂੰ ਬਿਨ੍ਹਾਂ ਵੀਜ਼ਾ ਪਾਬੰਦੀ ਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਵਿੱਚ ਜਾਣ ਦੀ ਵੀ ਇਜਾਜ਼ਤ ਦਿੱਤੀ ਜਾਵੇ । ਜਿਸ ਕਰਕੇ ਸਿੱਖ ਸੰਗਤਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਾਰਾ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਕੋਰੀਡੋਰ ਨਵੰਬਰ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲ੍ਹ ਜਾਵੇਗਾ । ਜਿਸ ਤੋਂ ਬਾਅਦ 10 ਤੋਂ 12 ਨਵੰਬਰ ਤੱਕ ਸਮਾਰੋਹ ਕਰਵਾਏ ਜਾਣਗੇ । ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਰੇਕ ਸਾਲ ਦੇਸ਼ ਅਤੇ ਵਿਦੇਸ਼ ਤੋਂ 25,000 ਤੋਂ 30,000 ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਆਉਂਦੇ ਹਨ, ਪਰ ਇਸ ਸਾਲ ਲਗਭਗ 1 ਲੱਖ ਸਿੱਖ ਸ਼ਰਧਾਲੂਆਂ ਦੇ ਰੁਕਣ ਅਤੇ ਭੋਜਨ ਦੀ ਵਿਵਸਥਾ ਕੀਤੀ ਜਾ ਰਹੀ ਹੈ । ਜਾਣਕਾਰੀ ਅਨੁਸਾਰ ਦੁਨੀਆ ਭਰ ਵਿੱਚ ਸਿੱਖ ਸ਼ਰਧਾਲੂਆਂ ਲਈ 3,000 ਦੀ ਬਜਾਏ ਕਰੀਬ 10,000 ਵੀਜ਼ਾ ਜਾਰੀ ਕੀਤੇ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਵਿਵਸਥਾਵਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਸਲਾਹ ਲਈ ਜਾ ਰਹੀ ਹੈ । ਤੁਹਾਨੂੰ ਦੱਸ ਦੇਈਏ ਕਿ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦਾ 550ਵੇਂ ਪ੍ਰਕਾਸ਼ ਪੁਰਬ ਇਸ ਸਾਲ ਅਖੀਰ ਚ ਜੋ ਪੂਰੀ ਸ਼ਰਧਾ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ।