Friday, July 19, 2019
Home > News > ਕੈਪਟਨ ਤੋਂ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਕੀਤਾ ਵੱਡਾ ਧਮਾਕਾ “ਰਾਹੁਲ ਨੂੰ ਟਵੀਟ ਰਾਹੀ” (ਦੇਖੋ ਪੂਰੀ ਖਬਰ)

ਕੈਪਟਨ ਤੋਂ ਨਾਰਾਜ਼ ਨਵਜੋਤ ਸਿੰਘ ਸਿੱਧੂ ਨੇ ਕੀਤਾ ਵੱਡਾ ਧਮਾਕਾ “ਰਾਹੁਲ ਨੂੰ ਟਵੀਟ ਰਾਹੀ” (ਦੇਖੋ ਪੂਰੀ ਖਬਰ)

ਨਵਜੋਤ ਸਿੱਧੂ ਨੇ ਮੰਤਰੀ ਵਜੋਂ ਦਿੱਤਾ ਅਸਤੀਫਾ, ਰਾਹੁਲ ਨੂੰ ਦਿੱਤੇ ਅਸਤੀਫੇ ਦੀ ਕਾਪੀ ਕੀਤੀ ਟਵੀਟ ,ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ ‘ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਜੂਨ ਨੂੰ ਹੀ ਪੰਜਾਬ ਕੈਬਨਿਟ ‘ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਰਿਸ਼ਤੇ ਪਿਛਲੇ ਕੁਝ ਸਮੇਂ ਤੋਂ ਖ਼ਾਸੇ ਖ਼ਰਾਬ ਚੱਲ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ 6 ਜੂਨ ਨੂੰ ਕੀਤੇ ਵਿਭਾਗਾਂ ਦੇ ਫ਼ੇਰਬਦਲ ਦੌਰਾਨ ਆਪਣਾ ਮਹਿਕਮਾ ਬਦਲੇ ਜਾਣ ਤੋਂ ਨਾਰਾਜ਼ ਸਿੱਧੂ ਨੇ ਅਜੇ ਤਾਂਈਂ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਆਪਣਾ ਅਸਤੀਫ਼ਾ ਤਕਰੀਬਨ ਮਹੀਨਾ ਪਹਿਲਾਂ ਦੇ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਅਸਤੀਫ਼ਾ ਸਿੱਧਾ ਰਾਹੁਲ ਗਾਂਧੀ ਨੂੰ ਭੇਜਿਆ ਗਿਆ ਸੀ। ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਸੀ। ਸਰਕਾਰ ਦੇ ਇਸ ਬਿਆਨ ਤੋਂ ਬਾਅਦ ਸਿੱਧੂ ਨੇ ਨਾਲ ਦੀ ਨਾਲ ਟਵੀਟ ਕਰ ਕੇ ਆਖਿਆ ਹੈ ਕਿ ਉਹ ਜਲਦ ਹੀ ਮੁੱਖ ਮੰਤਰੀ ਦਫ਼ਤਰ ਨੂੰ ਇਸ ਸਬੰਧੀ ਜਾਣਕਾਰੀ ਦੇਣਗੇ। ਸਵਾਲ ਇਹ ਉੱਠ ਰਿਹਾ ਕਿ ਪੰਜਾਬ ਸਰਕਾਰ ਦੇ ਕੁਝ ਮੰਤਰੀਆਂ ਸਮੇਤ ਵਿਰੋਧੀ ਧਿਰਾਂ ਦੇ ਆਗੂ ਸਿੱਧੂ ਨੂੰ ਅਹੁਦਾ ਸੰਭਾਲਣ ਲਈ ਬੇਨਤੀਆਂ ਕਰ ਰਹੇ ਸਨ ਪਰ ਉਨ੍ਹਾਂ ਨੂੰ ਭੋਰਾ ਵੀ ਇਲਮ ਨਹੀਂ ਸੀ ਕਿ ਇਸ ਬਾਰੇ ਆਪਣਾ ਆਖਰੀ ਫੈਸਲਾ ਕਾਫੀ ਸਮਾਂ ਪਹਿਲਾਂ ਲੈ ਚੁੱਕੇ ਸਨ। ਹੁਣ ਜਦੋਂ ਇਹ ਸਭ ਸਾਹਮਣੇ ਆਇਆ ਹੈ ਤਾਂ ਸਿੱਧੂ ਆਖ ਰਹੇ ਹਨ ਕਿ ਉਹ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਭੇਜ ਦੇਣਗੇ। ਪੰਜਾਬ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਇਸ ਸਮੇਂ ਬਿਜਲੀ ਮੰਤਰਾਲੇ ਨੂੰ ਲਾਵਾਰਸ ਛੱਡਣ ਉਤੇ ਵੱਡੇ ਸਵਾਲ ਉੱਠ ਰਹੇ ਸਨ ਪਰ ਸਿੱਧੂ ਵੱਲੋਂ ਆਪਣੀ ਸਰਕਾਰ ਨੂੰ ਆਪਣੇ ਅਸਤੀਫ਼ੇ ਬਾਰੇ ਕੋਈ ਵੀ ਜਾਣਕਾਰੀ ਦੇਣ ਦੀ ਥਾਂ ਸਿੱਧੀ ਹਾਈਕਮਾਂਡ ਤੱਕ ਪਹੁੰਚ ਕਰਨ ਉਤੇ ਚਰਚਾ ਛਿੜ ਗਈ ਹੈ

Leave a Reply

Your email address will not be published. Required fields are marked *