Sunday, October 20, 2019
Home > News > ਜਲਦ ਹੋ ਸਕਦੀ ਹੈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ

ਜਲਦ ਹੋ ਸਕਦੀ ਹੈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ

ਪਿਛਲੇ ਕਈ ਸਾਲਾਂ ਤੋਂ ਸੈਂਟਰਲ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਸਤਖਤ ਮੁਹਿੰਮ ਚਲਾਏਗੀ ਜਾਵੇਗੀ ਤੇ ਰਿਹਾਈ ਲਈ 1 ਲੱਖ ਤੋਂ ਵੱਧ ਸੰਗਤਾਂ ਦੇ ਦਸਤਖਤ ਕਰਵਾ ਕੇ ਅਪੀਲ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੀ ਜਾਵੇਗੀ ਤਾਂ ਜੋ ਭਾਈ ਰਾਜੋਆਣਾ ਦੀ ਰਿਹਾਈ ਸੰਭਵ ਹੋ ਸਕੇ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਸਕੱਤਰ ਅਮਰਜੀਤ ਸਿੰਘ, ਹਰਵਿੰਦਰ ਸਿੰਘ ਟੋਨੀ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕੰਵਲਦੀਪ ਕੋਰ ਨੂੰ 2 ਲੱਖ ਦਾ ਚੈੱਕ ਵੀ ਸੌਂਪਿਆ ਗਿਆ ਤੇ ਵਿਸ਼ਵਾਸ ਦਿਵਾਇਆ ਗਿਆ ਕਿ ਕਮੇਟੀ ਵਲੋਂ ਹੋਰ ਵੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਮੌਕੇ ਤੇ ਬੀਬੀ ਕੰਵਲਦੀਪ ਕੌਰ ਨੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਮੈਨੇਜਰ ਨੱਥਾ ਸਿੰਘ ਮੋਜੂਦ ਰਹੇ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਕਤਲ ਕੇਸ ‘ਚ ਫਾਂਸੀ ਦੀ ਸਜ਼ਾ ਪਾ ਚੁੱਕੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਵਲੋਂ ਦਾਖ਼ਲ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਆਰ.ਕੇ. ਜੈਨ ਦੀ ਇਕਹਿਰੀ ਬੈਂਚ ਨੇ ਖ਼ਾਰਜ ਕਰ ਦਿੱਤਾ ਸੀ।ਬੈਂਚ ਨੇ ਪਟੀਸ਼ਨਰ ਦੀ ਵਕੀਲ ਗੁਰਸ਼ਰਨ ਕੌਰ ਮਾਨ ਵਲੋਂ ਦਲੀਲਾਂ ਪੇਸ਼ ਕਰਨ ਉਪਰੰਤ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਰਾਸ਼ਟਰਪਤੀ ਵਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲੱਗੀ ਹੋਈ ਹੈ ਤੇ ਕੁਲ ਮਿਲਾ ਕੇ ਰਾਜੋਆਣਾ ਨੂੰ ਜੇਲ੍ਹ ‘ਚ ਨਜ਼ਰਬੰਦ ਹੋਇਆ ਕਾਫੀ ਸਮਾਂ ਹੋ ਚੁੱਕਿਆ ਹੈ ਜੋ ਕਿ ਦੋ ਵਾਰ ਉਮਰ ਕੈਦ ਭੋਗਣ ਤੋਂ ਵੀ ਵੱਧ ਹਨ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ