Monday, October 14, 2019
Home > News > ਅੱਕੇ ਹੋਏ ਕਿਸਾਨ ਨੇ ਸੜਕ ਤੇ ਅੱਗ ਲਾਕੇ ਫੂਕਿਆ ਨਰਮਾ…

ਅੱਕੇ ਹੋਏ ਕਿਸਾਨ ਨੇ ਸੜਕ ਤੇ ਅੱਗ ਲਾਕੇ ਫੂਕਿਆ ਨਰਮਾ…

ਮਾਲਵਾ ਖੇਤਰ ਵਿੱਚ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵੱਲੋਂ 25 ਦਿਨਾਂ ਬਾਅਦ ਵੀ ਕਿਸੇ ਜਗ੍ਹਾ ਨਰਮੇ ਦੀ ਖਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ-ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਨਰਮਾ ਫੂਕਿਆ। ਧਰਨਾਕਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਮੰਡੀਆਂ ਵਿੱਚ ਨਰਮੇ ਦੀ ਆਮਦ ਤੇਜ਼ ਹੋ ਰਹੀ ਹੈ ਪਰ ਕੇਂਦਰੀ ਖਰੀਦ ਏਜੰਸੀ ਸੀ.ਸੀ.ਆਈ. ਨੇ ਮੰਡੀਆਂ ਵਿੱਚ ਪੈਰ ਨਹੀਂ ਧਰਿਆ ਜਿਸ ਦਾ ਫਾਇਦਾ ਉਠਾ ਕੇ ਵਪਾਰੀ ਮਨਮਰਜ਼ੀ ਦੇ ਭਾਅ ਉੱਤੇ ਨਰਮਾ ਖਰੀਦ ਰਹੇ ਹਨ ਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਨਰਮੇ ਦੇ ਭਾਅ ਵਿਚ ਇਸ ਵਾਰ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ ਪਰ ਇਸ ਦਾ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਵਪਾਰੀ ਲਾਚਾਰ ਕਿਸਾਨਾਂ ਤੋਂ 5450 ਰੁਪਏ ਦੀ ਬਜਾਏ 4600-4700 ਰੁਪਏ ਵਿੱਚ ਨਰਮਾ ਖਰੀਦ ਰਹੇ ਹਨ।ਜਥੇਬੰਦੀ ਦੇ ਸੂਬਾਈ ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ ਨੇ ਕਿਹਾ ਕਿ ਸਰਕਾਰਾਂ ਦੀਆਂ ਅਜਿਹੀਆਂ ਨੀਤੀਆਂ ਕਾਰਨ ਹੀ ਪੰਜਾਬ ਦਾ ਕਿਸਾਨ ਕਰਜ਼ੇ ਦੀ ਭਾਰੀ ਪੰਡ ਥੱਲੇ ਦੱਬਿਆ ਗਿਆ ਹੈ। ਇਸ ਸਮੇਂ ਕਿਸਾਨਾਂ ਦੇ ਇਕੱਠ ਵਿੱਚ ਆ ਕੇ ਤਹਿਸੀਲਦਾਰ ਮਾਨਸਾ ਅਮਰਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਖਰੀਦ ਜਲਦੀ ਸ਼ੁਰੂ ਕਰਵਾ ਦਿੱਤੀ ਜਾਵੇਗੀ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ