Friday, January 24, 2020
Home > News > ਹੁਣੇ-ਹੁਣੇ ਆਈ ਤਾਜਾ ਵੱਡੀ ਅੱਜ ਪੰਜਾਬ ਇਨ੍ਹਾਂ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ ਤੇ ਹੋਵੇਗਾ ! (ਜਾਣੋ ਕਿਉ)

ਹੁਣੇ-ਹੁਣੇ ਆਈ ਤਾਜਾ ਵੱਡੀ ਅੱਜ ਪੰਜਾਬ ਇਨ੍ਹਾਂ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ ਤੇ ਹੋਵੇਗਾ ! (ਜਾਣੋ ਕਿਉ)

ਅੱਜ ਪੰਜਾਬ ਦੇ ਏਸ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ ਤੇ ਹੋਵੇਗਾ ! ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ । ਤਾਜ਼ਾ ਮੀਡੀਆ ਰਿਪੋਰਟਾਂ ਅਨੁਸਾਰ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਮੰਗਲਵਾਰ ਨੂੰ ਸ਼ਹਿਰ ਦੇ ਸਾਰੇ ਵਿਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦਫਤਰ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਮਿਤੀ 13.08.2019 ਮੰਗਲਵਾਰ ਨੂੰ ਜਿਲਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ ‘ਚ ਛੁੱਟੀ ਕਾਰਨ ਦੇ ਆਦੇਸ਼ ਦਿੱਤੇ ਗਏ ਹਨ। ਏਥੇ ਇਹ ਵੀ ਦੱਸਣਾ ਲਾਜ਼ਮੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਐਲਾਨ ਕੀਤਾ ਹੈ ਕਿ ਬੋਰਡ ਦੀਆਂ ਜਾਰੀ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ 13 ਅਗਸਤ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਮਨ ਅਤੇ ਕਾਨੂੰਨ ਦੇ ਖਦਸ਼ਿਆਂ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਰਾਹੀ ਜਾਰੀ ਬਿਆਨ ਅਨੁਸਾਰ ਮੁਲਤਵੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਦਫਤਰ 13 ਅਗਸਤ 2019 ਨੂੰ ਆਮ ਦਿਨਾਂ ਵਾਗ ਖੁੱਲ੍ਹੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ 13 ਅਗਸਤ ਨੂੰ ਰਵਿਦਾਸ ਭਾਈਚਾਰਾ ਵੱਲੋਂ ਪੰਜਾਬ ਬੰਦ ਦਾ ਐਲਾਨ ਹੈ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਨੇਤਾ ਬਾਲਮੁਕੰਦ ਬਾਵਰਾ ਨੇ ਕਿਹਾ ਕਿ ਜਦੋਂ ਤੱਕ ਰਵਿਦਾਸ ਜੀ ਦਾ ਮੰਦਿਰ ਦਿੱਲੀ ‘ਚ ਦੋਬਾਰਾ ਉਸੇ ਤਰ੍ਹਾਂ ਨਹੀਂ ਬਣ ਜਾਂਦਾ, ਉਹ ਪ੍ਰਦਰਸ਼ਨ ਖਤਮ ਨਹੀਂ ਕਰਨਗੇ। ਇਸ ਦੌਰਾਨ ਉਨ੍ਹਾਂ 13 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੈਂਟਰਲ ‘ਚ ਮੋਦੀ ਦੀ ਸਰਕਾਰ ਆਈ ਹੈ, ਦਲਿਤਾਂ ‘ਤੇ ਅੱਤਿ ਆਚਾਰ ਵੱਧ ਗਿਆ ਹੈ। ਕੇਂਦਰ ‘ਚ ਮੋਦੀ ਸਰਕਾਰ ਦੇ ਆਉਣ ਕਰਕੇ ਦਲਿਤਾਂ ਦਾ ਹੱਕ ਖੋਹਿਆ ਜਾ ਰਿਹਾ ਹੈ। ਉਨ੍ਹਾਂ ਨੂੰ ਦਲਿਤ ਹੋਣ ‘ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਵਿਦਾਸ ਮੰਦਿਰ ਤੋੜੇ ਜਾਣ ਨਾਲ ਸਾਡੇ ਧਾਰਮਿਕ ਜਜ਼ਬਾਤ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਹਰ ਚੀਜ਼ ਬਰਦਾਸ਼ਤ ਕੀਤੀ ਜਾਵੇਗੀ ਪਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣੀ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਣੋ ਕੀ ਹੈ ਪੂਰਾ ਮਾਮਲਾ ਸੁਪਰੀਮ ਕੋਰਟ ਦੇ ਆਦੇਸ਼ ‘ਤੇ ਦਿੱਲੀ ਵਿਕਾਸ ਅਥਾਰਿਟੀ (ਡੀ.ਡੀ.ਏ) ਨੇ ਪੁਲਸ ਬਲ ਦੇ ਨਾਲ ਤੁਗਲਕਾਬਾਦ ਦੇ ਵਨ ਖੇਤਰ ‘ਚ ਸਥਿਤ ਭਗਤ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਨੂੰ ਤੋੜਿਆ ਗਿਆ ਹੈ। ਡੀ. ਡੀ. ਏ. ਦਾ ਦਾਅਵਾ ਹੈ ਕਿ ਮੰਦਿਰ ਉਸ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ, ਜਿਸ ਦਾ ਮਾਮਲਾ ਅਦਾਲਤ ‘ਚ ਸੁਣਿਆ ਗਿਆ ਅਤੇ ਆਖੀਰ ‘ਚ ਹਟਾਉਣ ਦੇ ਆਦੇਸ਼ ਦਿੱਤੇ