Sunday, January 26, 2020
Home > News > ਵੱਡੀ ਖਬਰ ਅੰਮ੍ਰਿਤਸਰ ਦੇ ਸਿੱਖ ਨਾਲ ਅਮਰੀਕਾ ਵਿੱਚ ਵਾਪਰੀ ਵੱਡੀ ਅਣਹੋਣੀ “ਸਿੱਖ ਭਾਈਚਾਰੇ ਚ ਰੋਸ!

ਵੱਡੀ ਖਬਰ ਅੰਮ੍ਰਿਤਸਰ ਦੇ ਸਿੱਖ ਨਾਲ ਅਮਰੀਕਾ ਵਿੱਚ ਵਾਪਰੀ ਵੱਡੀ ਅਣਹੋਣੀ “ਸਿੱਖ ਭਾਈਚਾਰੇ ਚ ਰੋਸ!

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ mair ਕੇ ਕੀਤੀ ਅਣਹੋਣੀ ਨੂੰ ਮੰਦ ਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਅਣਹੋਣੀ ਦਾ ਹੋਣਾ ਚਿੰਤਾ ਦਾ ਵਿਸ਼ਾ ਹਨ,ਜਿਸ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਜਿਹੀਆਂ ਮੰਦਭਾਗੀਆਂ ਅਣਹੋਣੀਆ ’ਤੇ ਰੋਕ ਲਗਾਉਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸੈਰ ਕਰ ਰਹੇ 64 ਸਾਲਾ ਬਜ਼ੁਰਗ ਸ. ਪਰਮਜੀਤ ਸਿੰਘ ’ਤੇ ਚਾ ਕੂ ਨਾਲ ਸ਼ਰੇ੍ਹਆਮ ਵਾਰ ਕਰਨਾ ਵਿਦੇਸ਼ਾਂ ਅੰਦਰ ਸਿੱਖਾਂ ਦੀ ਅਸੁਰੱਖਿਆ ਨੂੰ ਪ੍ਰਗਟ ਕਰਦਾ ਹੈ। ਉਨ੍ਹਾਂ ਆਖਿਆ ਕਿ ਅਜਿਹੇ ਮਾਮਲੇ ਨਾਲ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਨੂੰ ਯਕੀਨਨ ਬੇਚੈਨੀ ਅਤੇ ਡਰ ’ਚੋਂ ਲੰਘਣਾ ਪੈਂਦਾ ਹੈ ਅਤੇ ਇਸ ਨਾਲ ਉਨ੍ਹਾਂ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਇਸ ਅਣਹੋਣੀ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਅਤੇ ਦੋਸ਼ੀਆਂ ਨੂੰ vadi ਸਜ਼ਾਵਾਂ ਤੱਕ ਪਹੁੰਚਾਉਣ ਲਈ ਬਣਦੀ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਜਨਰਲ ਇਜਲਾਸਾਂ ਦੌਰਾਨ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦਾ ਨਸਲੀ ਭੇਦਭਾਵ ਨੂੰ ਰੋਕਣ ਲਈ ਕਈ ਵਾਰ ਭਾਰਤ ਸਰਕਾਰ ਨੂੰ ਅਪੀਲ ਕਰ ਚੁੱਕੀ ਹੈ ਅਤੇ ਇਸ ਦੀ ਕਾਰਵਾਈ ਵੀ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਆਪਣੇ ਸਖ਼ਤ ਮਿਹਨਤ ਵਾਲੇ ਸੁਭਾਅ ਕਾਰਨ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵਡਮੁੱਲੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਿਹਨਤਕਸ਼ ਅਤੇ ਮਿਲਵਰਤਨ ਵਾਲੀ ਕੌਮ ਨੂੰ ਨਫ਼ਰਤੀ ਚੁਣੌਤੀਆਂ ’ਚੋਂ ਕੱਢਣ ਲਈ ਭਾਰਤ ਸਰਕਾਰ ਨੂੰ ਚੇਤੰਨ ਰੋਲ ਨਿਭਾਉਣਾ ਚਾਹੀਦਾ ਹੈ ਅਤੇ ਇਹ ਕਾਰਜ ਪਹਿਲ ਦੇ ਅਧਾਰ ’ਤੇ ਹੋਵੇ।