Sunday, January 26, 2020
Home > News > ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਆਈ ਮਾੜੀ ਖਬਰ (ਜਾਣੋ ਕਿਉ)

ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਆਈ ਮਾੜੀ ਖਬਰ (ਜਾਣੋ ਕਿਉ)

ਹੁਣੇ ਹੁਣੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਆਈ ਮਾੜੀ ਖਬਰ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਅੱਜ ਭਾਵ ਬੁੱਧਵਾਰ ਨੂੰ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਕੇਡੀ ਹਸਪਤਾਲ ਅਮਿਤ ਸ਼ਾਹ ਦੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹਾਲ ਹੀ ‘ਚ ਗੁਜਰਾਤ ਦੌਰੇ ਤੋਂ ਪਰਤਣ ਮਗਰੋਂ 54 ਸਾਲਾ ਸ਼ਾਹ ਕੱਲ ਰਾਤ ਇਕ ਵਾਰ ਫਿਰ ਅਚਾਨਕ ਗੈਰ-ਸਿਆਸੀ ਦੌਰੇ ‘ਤੇ ਇੱਥੇ ਪਹੁੰਚੇ। ਉਹ ਸਿੱਧੇ ਥਲਤੇਜ ਸਥਿਤ ਆਪਣੇ ਘਰ ਪਹੁੰਚੇ। ਅੱਜ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਅਮਿਤ ਸ਼ਾਹ ਲੰਬੇ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ। ਤੁਹਾਨੂੰ ਦੱਸ ਦੇਈਏ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖ ਕੌਮ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹਰ ਇੱਕ ਦਾ ਮਾਰਗ ਦਰਸ਼ਨ ਕਰਦਾ ਰਹੇਗਾ ਤੇ ਦੇਸ਼ ਦੀ ਬਿਹਤਰ ਸੇਵਾ ਲਈ ਤਾਕਤ ਪ੍ਰਦਾਨ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਇਸ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਦੌਰਾਨ ਅਮਿਤ ਸ਼ਾਹ ਨੇ ਕਰਤਾਰਪੁਰ ਸਾਹਿਬ ਲਈ ਬਣ ਰਹੇ ਲਾਂਘੇ ਬਾਰੇ ਗੱਲ ਕਰਦਿਆਂ ਟਵੀਟ ਕੀਤਾ, ‘ਮੈਂ ਨਿਰਧਾਰਤ ਸਮੇਂ ਦੇ ਅੰਦਰ ਕਰਤਾਰਪੁਰ ਸਾਹਿਬ ਲਾਂਘੇ ‘ਤੇ ਕੰਮ ਮੁਕੰਮਲ ਕਰਨ ਦੀ ਮੋਦੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਉਂਦਾ ਹਾਂ। ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਖੁਸ਼ੀ ਦੇਣੀ ਹੈ।ਤੁਹਾਨੂੰ ਦੱਸ ਦੇਈਏ ਕਿ ਦੱਸ ਦੇਈਏ ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿੱਚ ‘ਜ਼ੀਰੋ ਪੁਆਇੰ ’ਤੇ ਇੱਕ ਤਕਨੀਕੀ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਹ ਭਰੋਸਾ ਦਿੱਤਾ ਹੈ।