Sunday, January 19, 2020
Home > News > ਹੁਣ ਇਸ ਦਿਨ ਪੰਜਾਬ ਬੰਦ ਨੂੰ ਲੈਕੇ ਆਈ ਵੱਡੀ ਖਬਰ (ਜਾਣੋ ਕਿਉ)

ਹੁਣ ਇਸ ਦਿਨ ਪੰਜਾਬ ਬੰਦ ਨੂੰ ਲੈਕੇ ਆਈ ਵੱਡੀ ਖਬਰ (ਜਾਣੋ ਕਿਉ)

ਕਲਰ ਟੀ.ਵੀ. ਤੇ ਵਿਖਾਏ ਜਾਂਦੇ ਇੱਕ ਸੀਰੀਅਲ ” ਰਾਮ ਸੀਆ ਕੇ ਲਵ ਕੁਸ਼ ” ਵਿੱਚ ਭਗਵਾਨ ਵਾਲਮੀਕਿ ਜੀ ਬਾਰੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿੱਚ ਪੰਜਾਬ ਭਰ ਚੋਂ ਇਕੱਠੀਆਂ ਹੋਈਆਂ ਵੱਖ ਵੱਖ ਵਾਲਮੀਕਿ ਜਥੇਬੰਦੀਆਂ ਨੇ ਅੱਜ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਮੀਟਿੰਗ ਕਰਕੇ 7 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਤੇ ਮਹੰਤ ਬਬਲਾ ਦਾਸ , ਓਮ ਪ੍ਰਕਾਸ਼ ਅਨਾਰੀਆ , ਸ਼ਸ਼ੀ ਗਿੱਲ , ਪ੍ਰਚਾਰਕ ਹੈਪੀ ਭੀਲ , ਪਵਨ ਦਰਾਵੜ , ਮੇਘਨਾਥ , ਨਛੱਤਰ ਨਾਥ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਉਕਤ ਟੀ.ਵੀ. ਸੀਰੀਅਲ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ।ਤੁਹਾਨੂੰ ਦੱਸ ਦੇਈਏ ਕਿ ਨਵੀਂ ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਵਿਰੁੱਧ ਪੰਜਾਬ ਵਿੱਚ ਅੰਦੋਲਨ ਹੋ ਰਹੇ ਹਨ । ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਇਆ ਸੀ । ਕਈ ਜ਼ਿਲ੍ਹਿਆਂ ਵਿੱਚ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਇਸ ਸਭ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਸੀ ਤੇ ਇਸ ਮਸਲੇ ਦੇ ਹੱਲ ਲਈ ਇੱਕ ਕਮੇਟੀ ਦਾ ਵੀ ਗਠਨ ਕੀਤਾ ਹੈ ਜਿਸ ਵਿੱਚ ਚੌਧਰੀ ਸੰਤੋਖ ਸਿੰਘ, ਚਰਨਜੀਤ ਚੰਨੀ, ਅਰੁਣਾ ਚੌਧਰੀ, ਰਾਜਕੁਮਾਰ ਚੱਬੇਵਾਲ ਅਤੇ ਸੁਸ਼ੀਲ ਰਿੰਕੂ ਸ਼ਾਮਲ ਹਨ। ਇਹ ਕਮੇਟੀ ਭਾਈਚਾਰਕ ਸਾਂਝ ਤੋਂ ਇਲਾਵਾ ਇਸ ਮੁੱਦੇ ਨੂੰ ਕੇਂਦਰ ਤੋਂ ਹੱਲ ਕਰਨ ਲਈ ਇੱਕ ਵਿਆਪਕ ਰਣਨੀਤੀ ਵੀ ਤਿਆਰ ਕਰੇਗੀ। ਇੱਥੇ ਦੱਸਣ ਵਾਲੀ ਗੱਲ ਹੈਂ ਦੂਜੇ ਦਿਨ ਜਲੰਧਰ, ਕਪੂਰਥਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਰੋਪੜ, ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚ ਆਵਾਜਾਈ ਠੱਪ ਕੀਤੀ ਗਈ। ਹਾਲਾਂਕਿ ਨੈਸ਼ਨਲ ਹਾਈਵੇ ਨੂੰ ਜਾਮ ਤੋਂ ਬਚਾਉਣ ਲਈ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ। ਬੰਦ ਦੇ ਸਮਰਥਨ ਵਿੱਚ ਅਕਾਲੀ ਦਲ, ਬਸਪਾ ਤੇ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਕਾਰਨ ਦੂਸਰੇ ਦਿਨ ਮਾਹੌਲ ਤਣਾਅਪੂਰਨ ਬਣਿਆ ਰਿਹਾ ਸੀ।