Sunday, January 26, 2020
Home > News > ਸਿੱਖ ਸੰਗਤਾਂ ਲਈ ਸਭ ਤੋਂ ਵੱਡੀ ਖੁਸ਼ਖਬਰੀ ਘਰ ਘਰ ਪਹੁੰਚਾ ਦਿਉ ਸ਼ੇਅਰ ਕਰਕੇ ਜੀ

ਸਿੱਖ ਸੰਗਤਾਂ ਲਈ ਸਭ ਤੋਂ ਵੱਡੀ ਖੁਸ਼ਖਬਰੀ ਘਰ ਘਰ ਪਹੁੰਚਾ ਦਿਉ ਸ਼ੇਅਰ ਕਰਕੇ ਜੀ

ਇਸ ਵੇਲੇ ਇੱਕ ਵੱਡੀ ਖ਼ਬਰ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਸ਼ੁਰੂ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਜੁੜੀ ਸਾਹਮਣੇ ਆ ਰਹੀ ਹੈ। ਤਾਜ਼ਾ ਮੀਡੀਆ ਰਿਪੋਰਟਾਂ ਨੇ ਹੁਣ ਇਸ ਨਗਰ ਕੀਰਤਨ ਦੀ ਸਮਾਪਤੀ ਸੰਬੰਧੀ ਇੱਕ ਰਿਪੋਰਟ ਸਾਹਮਣੇ ਲਿਆਂਦੀ ਹੈਜੋ ਅਸੀਂ ਆਪ ਸਭ ਨਾਲ ਸਾਂਝ ਕਰ ਰਹੇ ਹਾਂ। ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ 17 ਸੂਬਿਆਂ ਵਿਚੋਂ ਹੁੰਦਾ ਹੋਇਆ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਵੇਗਾ। ਅੱਜ ਇਸ ਨਗਰ ਕੀਰਤਨ ਦਾ ਬਾਕੀ ਰਹਿੰਦਾ ਰੂਟ ਵੀ ਤੈਅ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੇ ਰੂਟ ਸਬੰਧੀ ਸਬ-ਕਮੇਟੀ ਦੀ ਮੀਟਿੰਗ ਮਗਰੋਂ ਕੀਤਾ। ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਕਮੇਟੀ ਦੇ ਮੁਖੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦਾ ਬਾਕੀ ਰਹਿੰਦਾ ਰੂਟ ਵੀ ਤੈਅ ਕਰ ਲਿਆ ਗਿਆ ਹੈ। ਹੁਣ ਤੱਕ ਨਗਰ ਕੀਰਤਨ ਅੱਠ ਸੂਬਿਆਂ ਵਿਚ ਜਾ ਚੁੱਕਾ ਹੈ ਅਤੇ 9 ਹੋਰ ਸੂਬਿਆਂ ਵਿਚ ਜਾਵੇਗਾ। ਇਸ ਮਗਰੋਂ 15 ਅਕਤੂਬਰ ਨੂੰ ਨਗਰ ਕੀਰਤਨ ਪੰਜਾਬ ਵਿਚ ਪ੍ਰਵੇਸ਼ ਕਰੇਗਾ, ਜਿਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਸ਼ਹਿਰਾਂ ਤੋਂ ਹੁੰਦਾ ਹੋਇਆ 21 ਦਿਨ ਬਾਅਦ 5 ਨਵੰਬਰ ਨੂੰ ਨਗਰ ਕੀਰਤਨ ਸੁਲਤਾਨਪੁਰ ਲੋਧੀ ਪੁੱਜ ਕੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਸਟੇਟ ਗੁਰਦੁਆਰਾ ਕਪੂਰਥਲਾ ਵਿਚ ਰਾਤ ਦਾ ਵਿਸ਼ਰਾਮ ਕਰਨ ਮਗਰੋਂ 5 ਨਵੰਬਰ ਨੂੰ ਸੰਗਤ ਨਗਰ ਕੀਰਤਨ ਦੇ ਰੂਪ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾਹੋਵੇਗੀ। ਕੌਮਾਂਤਰੀ ਨਗਰ ਕੀਰਤਨ ਬਿਲਾਸਪੁਰ ਤੋਂ ਅਗਲੇ ਪੜਾਅ ਲਈ ਰਵਾਨਾ : ਇਸੇ ਦੌਰਾਨ ਨਗਰ ਕੀਰਤਨ ਅੱਜ ਸੰਬਲਪੁਰ ਤੋਂ ਅਗਲੇ ਪੜਾਅ ਬਿਲਾਸਪੁਰ ਲਈ ਰਵਾਨਾ ਹੋ ਗਿਆ ਹੈ। ਇਸ ਤੋਂ ਪਹਿਲਾਂ ਨਗਰ ਕੀਰਤਨ ਦਾ ਬੀਤੀ ਰਾਤ ਕੋਰਬਾ ਵਿਚ ਠਹਿਰਾਅ ਕੀਤਾ ਗਿਆ। ਨਗਰ ਕੀਰਤਨ ਦੇ ਸੰਬਲਪੁਰ ਪੁੱਜਣ ’ਤੇ ਸਥਾਨਕ ਸੰਗਤ ਨੇ ਸਵਾਗਤ ਕੀਤਾ।