Sunday, January 19, 2020
Home > News > ਖੁਸ਼ਖਬਰੀ ਕੱਲ੍ਹ ਤੋਂ – ਹੁਣ ਜਾਣਗੇ ਪਰਿਵਾਰਾਂ ਦੇ ਪਰਿਵਾਰ ਕਨੇਡਾ ਵੱਡੀ ਖੁਸ਼ਖਬਰੀ ਹੋ ਗਿਆ ਐਲਾਨ

ਖੁਸ਼ਖਬਰੀ ਕੱਲ੍ਹ ਤੋਂ – ਹੁਣ ਜਾਣਗੇ ਪਰਿਵਾਰਾਂ ਦੇ ਪਰਿਵਾਰ ਕਨੇਡਾ ਵੱਡੀ ਖੁਸ਼ਖਬਰੀ ਹੋ ਗਿਆ ਐਲਾਨ

ਕੈਨੇਡਾ ਸਰਕਾਰ ਵਲੋਂ ਮੁਲਕ ‘ਚ ਰਹਿ ਰਹੇ ਪਰਵਾਸੀਆਂ ਨੂੰ ਇਕ ਸੁਨਹਿਰੀ ਮੌਕਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਉਹ ਆਪਣੇ ਜੱਦੀ ਮੁਲਕ ‘ਚ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਕੈਨੇਡਾ ਸੱਦ ਸਕਣਗੇ। ਨਵੀਂ ਯੋਜਨਾ 9 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਹੈ, ਜੋ ਕਿ ਦੋ ਸਾਲ ਤੱਕ ਜਾਰੀ ਰਹੇਗੀ। ਮੀਗ੍ਰੇਸ਼ਨ ਤੇ ਸਿਟੀਜ਼ਨ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੀ ਪੀ.ਆਰ. ਲਈ ਅਰਜ਼ੀਆਂ ਦਾਇਰ ਕਰਨ ਵੇਲੇ ਪਰਵਾਸੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਜਿਵੇਂ ਜੀਵਨ ਸਾਥੀ, ਕਾਮਨ ਲਾਅ ਪਾਰਟਨਰ ਤੇ ਨਿਰਭਰ ਬੱਚਿਆਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਹਿਦਾਇਤ ਦਿੱਤੀ ਗਈ ਹੈ ਪਰ ਕੁਝ ਲੋਕ ਇਸ ਤੋਂ ਖੁੰਝ ਜਾਂਦੇ ਹਨ। ਵੱਖ-ਵੱਖ ਕਾਰਨਾਂ ਕਰਕੇ ਪਰਵਾਸੀਆਂ ਵਲੋਂ ਪੀ.ਆਰ. ਦੀ ਅਰਜ਼ੀ ‘ਚ ਪਰਿਵਾਰ ਦੇ ਕੁਝ ਮੈਂਬਰਾਂ ਬਾਰੇ ਕੋਈ ਵੇਰਵਾ ਦਰਜਾ ਨਹੀਂ ਕੀਤਾ ਜਾਂਦਾ ਹੈ ਤੇ ਅਜਿਹਾ ਹੋਣ ਕਾਰਨ ਉਹ ਪੂਰੀ ਜ਼ਿੰਦਗੀ ਲਈ ਕੈਨੇਡਾ ਦੀ ਸਪਾਂਸਰਸ਼ਿੱਪ ਤੋਂ ਵਾਂਝੇ ਰਹਿ ਜਾਂਦੇ ਹਨ। ਪਰ 9 ਸਤੰਬਰ ਤੋਂ ਸ਼ੁਰੂ ਹੋ ਰਹੇ ਪਾਇਲਟ ਪ੍ਰਾਜੈਕਟ ਅਧੀਨ ਕੈਨੇਡਾ ‘ਚ ਰਹਿ ਰਹੇ ਪਰਵਾਸੀ ਤੇ ਰਫਿਊਜੀ ਆਪਣੇ ਅਣਐਲਾਨੇ ਪਰਿਵਾਰਕ ਮੈਂਬਰਾਂ ਨੂੰ ਸਪਾਂਸਰ ਕਰ ਸਕਣਗੇ, ਜਿਨ੍ਹਾਂ ‘ਚ ਸਪਾਊਂਸ, ਪਾਰਟਨਰ ਜਾਂ ਨਿਰਭਰ ਬੱਚੇ ਸ਼ਾਮਲ ਹਨ। ਪਾਇਲਟ ਪ੍ਰੋਜੈਕਟ ਤਹਿਤ ਨਵੇਂ ਪਰਵਾਸੀ ਵੀ ਆਪਣੇ ਅਣਐਲਾਨੇ ਪਰਿਵਾਰਕ ਮੈਂਬਰਾਂ ਨੂੰ ਸਪਾਂਸਰ ਕਰਨ ਯੋਗ ਮੰਨੇ ਜਾਣਗੇ। ਫਿਰ ਵੀ ਕਿਸੇ ਕਿਸਮ ਦੀ ਧੋਖਾਧੜੀ ਜਾਂ ਗੁੰਮਰਾਹ ਕਰਨ ਵਾਲੀ ਜਾਣਕਾਰੀ ਨੂੰ ਰੋਕਣ ਦੇ ਮਕਸਦ ਨਾਲ ਇੰਮੀਗ੍ਰੇਸ਼ਨ ਵਿਭਾਗ ਵਲੋਂ ਯੋਗਤਾ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਤਹਿਤ ਸਪਾਂਸਰਸ਼ਿੱਪ ਪ੍ਰਾਪਤ ਕਰਨ ਵਾਲੇ ਵਿਅਕਤੀ ਖਿਲਾਫ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੋਣਾ ਚਾਹੀਦਾ ਤੇ ਅਤੀਤ ‘ਚ ਕੈਨੇਡਾ ‘ਚ ਦਾਖਲ ਹੋਣ ‘ਤੇ ਪਾਬੰਦੀ ਨਹੀਂ ਲੱਗੀ ਹੋਣੀ ਚਾਹੀਦੀ ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।