Sunday, January 26, 2020
Home > News > ਹੁਣੇ ਹੁਣੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆਈ ਮਾੜੀ ਖਬਰ

ਸਿੱਖ ਪੰਥ ਦੀ ਮਸ਼ਹੂਰ ਹਸਤੀ ਤੇ ਕੀਰਤਨੀਏ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਹੁਣੇ ਹੁਣੇ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਦੇਖੋ ਪੂਰੀ ਖਬਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਫ਼ਤਿਹਗੜ੍ਹ ਸਾਹਿਬ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਧਾਰਾ 499, 500, 501 ਆਈ.ਪੀ.ਸੀ. ਅਧੀਨ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਰਣਜੀਤਸਿੰਘ ਢੱਡਰੀਆਂ ਵਾਲੇ ਵੱਲੋਂ ਆਪਣੇ ਇੱਕ ਦੀਵਾਨ ਦੌਰਾਨ ਲੱਖਾਂ ਦੀ ਗਿਣਤੀ ‘ਚ ਬੈਠੀ ਸੰਗਤ ਸਾਹਮਣੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਅਤੇ ਮੇਰੇ ਖ਼ਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆ ਗਈ ਹਨ, ਜੋ ਬਰਦਾਸ਼ਤ ਤੋ ਬਾਹਰ ਹਨ। ਉਨ੍ਹਾਂ ਕਿਹਾ ਕਿ ਇੰਨੀ ਇਸ ਸੰਤ ਦੀ ਉਮਰ ਨਹੀ ਜਿੰਨੀ ਦੇਰ ਮੇਰੇ ਪਿਤਾ ਜੀ ਨੂੰ ਪ੍ਰਚਾਰ ਕਰਦੇ ਨੂੰ ਹੋ ਗਈ ਹੈ। ਇਸ ਸੰਬਧ ਵਿਚ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਖ਼ਿਲਾਫ਼ ਵੱਡੀ ਗਿਣਤੀ ‘ਚ ਬੈਠੀ ਸੰਗਤ ਸਾਹਮਣੇ ਜੋ ਸ਼ਬਦ ਬੋਲੇ ਹਨ ਉਸ ਨਾਲ ਬਾਬਾ ਹਰੀ ਸਿੰਘ ਰੰਧਾਵਾ ਦੇ ਸ਼ਰਧਾਲੂਆ ਦੇ ਹਿਰਦੇ ਵਲੂੰਧਰੇ ਹਨ, ਜਿਸ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਉਨ੍ਹਾਂ ਰਾਹੀ ਅਦਾਲਤ ਵਿਚ ਕ੍ਰਿਮੀਨਲ ਰਿੱਟ ਦਾਇਰ ਕੀਤੀ ਗਈ ਹੈ। ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਿੱਖ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਕਥਾਵਾਚਕ, ਗੁਰਮਤਿ ਪ੍ਰਚਾਰਕ, ਅਤੇ ਧਾਰਮਿਕ ਜੀਵਨ ਵਾਲੇ ਗੁਰਸਿੱਖ ਹਨ। 16 ਸਾਲ ਦੀ ਉਮਰ ‘ਚ ਉਹ ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਹਨਾਂ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰਾ ‘ਚ ਗੁਰਦੁਆਰਾ ਸਾਹਿਬ ਸ਼ੇਖੂਪੁਰ (ਪਰਮੇਸ਼ਵਰ ਦੁਆਰ) ਬਣਾਇਆ ਹੋਇਆ ਹੈ ਪਹਿਲਾਂ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਨਾਮ ਨਾਲ ‘ਸੰਤ’ ਲਗਾਉਂਦੇ ਸੀ ਅਤੇ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਵਾਲੇ ਸੰਤ ਸਮਾਜ ਦੇ ਮੈਂਬਰ ਸਨ। ਫਿਰ ਉਹਨਾਂ ਨੇ ਰਵਾਇਤੀ ਸੰਪਰਦਾਈ ਧਰਮ ਪ੍ਰਚਾਰ ਦੀ ਬਜਾਇ ‘ਤਰਕ’ਨੂੰ ਕੇਂਦਰ ਵਿਚ ਰੱਖ ਕੇ ਸਿੱਖੀ ਪ੍ਰਚਾਰ ਕਰਨ ਵਾਲੀ ਮਿਸ਼ਨਰੀ ਵਿਚਾਰਧਾਰਾ ਅਨੁਸਾਰ ਧਰਮ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਉਹਨਾਂ ਦਾ ਹਰਨਾਮ ਸਿੰਘ ਧੁੰਮਾ ਅਤੇ ਹੋਰ ਧਰਮ ਪ੍ਰਚਾਰਕ ਜਥੇਬੰਦੀਆਂ ਨਾਲ ਟਕਰਾਅ ਵਾਲਾ ਮਾਹੌਲ ਬਣਨ ਲੱਗ ਪਿਆ। ਇਸਦਾ ਆਧਾਰ ਇੱਕ ਦੂਜੇ ਦੀ ਵਿਚਾਰਧਾਰਕ ਖ਼ਿਲਾਫ਼ਤ ਨੂੰ ਬਣਾਇਆ ਗਿਆ। 17 ਮਈ 2016 ਦੀ ਸ਼ਾਮ ਨੂੰ ਇੱਕ ਧਾਰਮਿਕ ਦੀਵਾਨ ਵਿੱਚ ਜਾਣ ਵੇਲੇ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਲੁਧਿਆਣਾ ‘ਚ 2 ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਜਿਸ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇੱਕ ਸਾਥੀ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਗਈ ਸੀ ਤੇ ਰਣਜੀਤ ਸਿੰਘ ਵਾਲ-ਵਾਲ ਬਚ ਗਏ। ਇਸ ਹਮਲੇ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਲਗਾਤਾਰ ਜਨਤਰ ਤੌਰ ਉੱਤੇ ਹਰਨਾਮ ਸਿੰਘ ਧੁੰਮਾ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਗਾਉਂਦੇ ਰਹੇ ਹਨ।