Tuesday, September 17, 2019
Home > News > ਪੰਜਾਬ ਅੱਜ ਇਸ ਸਾਰੇ ਜਿਲ੍ਹੇ ਚ ਬੰਦ ਰਹਿਣਗੇ ਸਰਕਾਰੀ ਅਤੇ

ਪੰਜਾਬ ਅੱਜ ਇਸ ਸਾਰੇ ਜਿਲ੍ਹੇ ਚ ਬੰਦ ਰਹਿਣਗੇ ਸਰਕਾਰੀ ਅਤੇ

ਬਟਾਲਾ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਦੇ ਸਬੰਧ ਵਿਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਡੀ.ਸੀ ਗੁਰਦਾਸਪੁਰ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਵਿਚ ਜਿੱਥੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀ.ਸੀ ਦਫ਼ਤਰਾਂ ਵਿਚ ਕਲਮ ਛੋੜ ਹੜਤਾਲ ਕੀਤੀ ਗਈ,ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿਸਿਮਰਜੀਤ ਸਿੰਘ ਬੈਂਸ ਤੇ ਪਰਚਾ ਦਰਜ ਹੋਣ ਤੋਂ ਬਾਅਦ ਵੱਖ ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਲੋਕਾਂ ਦੀਆਂ ਹੁਣ ਇਸ ਮਸਲੇ ਚ ਸਿਆਸੀ ਆਗੂ ਵੀ ਆ ਗਏ ਹਨ। ਸਿਮਰਜੀਤ ਸਿੰਘ ਬੈਂਸ ਤੇ ਡੀਸੀ ਚ ਮਾਮਲਾ ਵੱਧਦਾ ਹੀ ਜਾ ਰਿਹਾ ਹੈ ਜਾਣਕਾਰੀ ਅਨੁਸਾਰ ਹੁਣ ਇਸ ਮਸਲੇ ਚ ਭਗਵੰਤ ਮਾਨ ਤੋਂ ਇਲਾਵਾ ਲੱਖਾ ਸਿਧਾਣਾ ਵੀ ਇਸ ਮਾਮਲੇ ਚ ਆ ਗਏ ਹਨ ਉੱਥੇ ਹੀ ਅੱਜ ਇਸ ਸਬੰਧ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸਰਬਸੰਮਤੀ ਨਾਲ ਕੱਲ੍ਹ ਮਿਤੀ 10 ਸਤੰਬਰ ਨੂੰ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਹੋਈ ਬਦਸਲੂਕੀ ਦੇ ਰੋਸ ਵਜੋਂ 10 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਤੇ ਨਿੱਜੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਸ਼੍ਰੀ ਸਿੱਧ ਬਾਬਾ ਸੋਢਲ ਦੇ ਪ੍ਰਸਿੱਧ ਮੇਲੇ ਦੇ ਚਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 12 ਸਤੰਬਰ ਨੂੰ ਜਲੰਧਰ ਜ਼ਿਲੇ ‘ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਆਦੇਸਾਂ ‘ਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 12 ਸਤੰਬਰ ਜਲੰਧਰ ‘ਚ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ 12 ਸਤੰਬਰ ਨੂੰ ਜਲੰਧਰ ਜ਼ਿਲੇ ‘ਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।