Sunday, January 19, 2020
Home > News > ਵੱਡੀ ਖਬਰ ਹੁਣੇ-ਹੁਣੇ ਅਮਰੀਕਾ ਸਰਕਾਰ ਨੇ ਸ਼ਰਨ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ ਹੁਣ!

ਵੱਡੀ ਖਬਰ ਹੁਣੇ-ਹੁਣੇ ਅਮਰੀਕਾ ਸਰਕਾਰ ਨੇ ਸ਼ਰਨ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ ਹੁਣ!

ਇਸ ਵੇਲੇ ਇੱਕ ਵੱਡੀ ਤੇ ਚੰਗੀ ਖ਼ਬਰ ਅਮਰੀਕਾ ਤੋਂ ਆ ਰਹੀ ਹੈ। ਜਿੱਥੇ ਹੁਣ ਸ਼ਰਨਾਰਥੀ ਨਿਯਮ ਲਾਗੂ ਹੋਣ ਸੰਬੰਧੀ ਉੱਥੋਂ ਦੀ ਸੁਪਰੀਮ ਕੋਰਟ ਨੇ ਆਗਿਆ ਦੇ ਦਿੱਤੀ ਹੈ। ਪ੍ਰਿੰਟ ਮੀਡੀਆ ਦੀਆਂ ਤਾਜ਼ਾ ਰਿਪੋਰਟਾਂ ਮੁਤਾਬਿਕ ਹੁਣ ਅਮਰੀਕਾ ਦੀ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮ ਲਾਗੂ ਕਰਨ ਦੀ ਆਗਿਆ ਦੇ ਦਿੱਤੀ ਹੈ। ਅਮਰੀਕਾ ’ਚ ਸ਼ਰਨ ਮੰਗ ਰਹੇ ਲੋਕਾਂ ਦੀ ਗਿਣਤੀ ’ਚ ਕਟੌਤੀ ਕਰਨ ਵਾਲੇ ਇਨ੍ਹਾਂ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣਾ ਰਾਸ਼ਟਰਪਤੀ ਡੋਨਲਡ ਟਰੰਪ ਲਈ ਵੱਡੀ ਸਿਆਸੀ ਜਿੱਤ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਟਰੰਪ ਪ੍ਰਸ਼ਾਸਨ ਆਪਣੀ ਨੀਤੀ ਲਾਗੂ ਕਰ ਸਕੇਗਾ ਹਾਲਾਂਕਿ ਹੇਠਲੀਆਂ ਅਦਾਲਤਾਂ ’ਚ ਇਸ ਸਬੰਧੀ ਕੇਸ ਚੱਲ ਰਹੇ ਹਨ। ਸੁਪਰੀਮ ਕੋਰਟ ਦੇ ਦੋ ਜੱਜਾਂ ਸੋਨੀਆ ਸੋਤੋਮੇਅਰ ਅਤੇ ਰੁਥ ਬੇਡਰ ਗਿਨਸਬਰਗ ਨੇ ਇਨ੍ਹਾਂ ਹੁਕਮਾਂ ’ਤੇ ਅਸਹਿਮਤੀ ਜ਼ਾਹਿਰ ਕੀਤੀ ਹੈ। ਵ੍ਹਾਈਟ ਹਾਊਸ ਨੇ ਇਸ ਫ਼ੈਸਲੇ ਦਾ ਤੁਰੰਤ ਸਵਾਗਤ ਕੀਤਾ ਹੈ। ਟਰੰਪ ਨੇ ਟਵੀਟ ਕੀਤਾ, ‘ਸ਼ਰਨਾਰਥੀ ਮਾਮਲੇ ’ਚ ਸੁਪਰੀਮ ਕੋਰਟ ਤੋਂ ਅਮਰੀਕਾ ਲਈ ਵੱਡੀ ਜਿੱਤ।’ ਵ੍ਹਾਈਟ ਹਾਊਸ ਦੇ ਬੁਲਾਰੇ ਹੋਗਨ ਗਿਡਲੇ ਨੇ ਕਿਹਾ, ‘ਅਸੀਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਡਾ ਪ੍ਰਸ਼ਾਸਨ ਸ਼ਰਨਾਰਥੀ ਪ੍ਰਣਾਲੀ ਲਈ ਮਹੱਤਵਪੂਰਨ ਤੇ ਲਾਜ਼ਮੀ ਨਿਯਮ ਲਾਗੂ ਕਰ ਸਕਦਾ ਹੈ। ਇਸ ਨਾਲ ਦੱਖਣੀ ਸਰਹੱਦ ’ਤੇ ਸਮੱਸਿਆ ਨੂੰ ਦੂਰ ਕਰਨ ’ਚ ਸਾਨੂੰ ਮਦਦ ਮਿਲੇਗੀ ਅਤੇ ਅਮਰੀਕੀ ਭਾਈਚਾਰਾ ਸੁਰੱਖਿਅਤ ਹੋਵੇਗਾ।’ ਰਫਿਊਜੀ ਇੰਟਰਨੈਸ਼ਨਲ ਅਨੁਸਾਰ ਸੁਪਰੀਮ ਕੋਰਟ ਦਾ ਫ਼ੈਸਲਾ ਦੱਖਣੀ ਸਰਹੱਦ ’ਤੇ ਸ਼ਰਨ ਮੰਗਣ ਵਾਲਿਆਂ ਲਈ ਝਟਕਾ ਹੈ। ਉਨ੍ਹਾਂ ਕਿਹਾ, ‘ਅਸੀਂ ਬਹੁਜ਼ ਜ਼ਿਆਦਾ ਨਿਰਾਸ਼ ਹਾਂ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਤੀਜੇ ਦੇਸ਼ਾਂ ਰਾਹੀਂ ਆਉਣ ਵਾਲੇ ਪਰਿਵਾਰਾਂ ਤੇ ਬੱਚਿਆਂ ਸਮੇਤ ਕਿਸੇ ਨੂੰ ਵੀ ਸ਼ਰਨ ਦੇਣ ਤੋਂ ਰੋਕਣ ਵਾਲੀ ਨੀਤੀ ’ਤੇ ਲੱਗੇ ਸਟੇਅ ਵਾਲੇ ਹੁਕਮਾਂ ਨੂੰ ਹਟਾ ਦਿੱਤਾ ਹੈ। ਇਸ ਖ਼ਬਰ ਤੋਂ ਬਾਅਦ ਹੁਣ ਅਮਰੀਕਾ ਵਿੱਚ ਸ਼ਰਨ ਲੈਣ ਵਾਲੇ ਹੋਰਨਾਂ ਮੁਲਕਾਂ ਸਮੇਤ ਭਾਰਤੀ ਲੋਕਾਂ ਨੂੰ ਵੀ ਇਸਦਾ ਫਾਇਦਾ ਮਿਲੇਗਾ ਜਾਂ ਨਹੀਂ। ਹਾਲਾਂਕਿ ਪੂਰੇ ਨਿਯਮ ਪੜ੍ਹਨ ਤੋਂ ਬਾਅਦ ਹੀ ਇਹ ਸਾਫ ਹੋ ਪਏਗਾ ਕਿ ਕਿਤੇ ਨਵੇਂ ਨਿਯਮਾਂ ਵਿੱਚ ਕੋਈ ਝਮੇਲਾ ਤਾਂ ਨਹੀਂ ਜਾਂ ਫੇਰ ਕੋਈ ਨਵੀਂ ਪ੍ਰੇਸ਼ਾਨੀ ਨਾ ਨਹੀਂ ਆਉਂਦੀ ਜਾਂ ਫੇਰ ਇਹ ਨਿਯਮ ਸ਼ਰਨਾਰਥੀਆਂ ਦੇ ਉਲਟ ਹੋਣਗੇ।