Sunday, January 19, 2020
Home > News > ਹੁਣੇ ਹੁਣੇ ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰ ਬਾਰੇ ਆਈ ਮਾੜੀ ਖਬਰ (ਜਾਣੋ ਕਿਉ)

ਹੁਣੇ ਹੁਣੇ ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰ ਬਾਰੇ ਆਈ ਮਾੜੀ ਖਬਰ (ਜਾਣੋ ਕਿਉ)

ਹੁਣੇ ਹੁਣੇ ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰ ਬਾਰੇ ਆਈ ਮਾੜੀ ਖਬਰ ਐੱਸਏਐੱਸ ਨਗਰ (ਮੁਹਾਲੀ) ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਹਾਲਤ ਖਰਾਬ ਹੈ। ਉਹ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਅਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਹੱਤਰ ਦੱਸੀ ਜਾ ਰਹੀ ਸੀ ਪਰ ਖ਼ਬਰਾਂ ਅਨੁਸਾਰ ਮੰਤਰੀ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੈ। ਮੈਡੀਕਲ ਟੀਮ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਵਾਲੀ ਗੱਲ ਨਹੀਂ ਹੈ।ਬੀਤੀ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਬ੍ਰਹਮ ਮਹਿੰਦਰਾ ਦੀ ਖ਼ਬਰ-ਸਾਰ ਲਈ। ਇਸ ਮਗਰੋਂ ਆਈਆਂ ਰਿਪੋਰਟਾਂ ਵਿੱਚ ਪਤਾ ਲੱਗਾ ਕਿ ਮਾਮਲਾ ਗੰਭੀਰ ਹੈ। ਬੁੱਧਵਾਰ ਨੂੰ ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ’ਚ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰ ਵੇਲੇ ਉਨ੍ਹਾਂ ਦੀ ਪੇਟ ਦੀ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਫੋਰਟਿਸ ਹੈਲਥ ਕੇਅਰ ਦੇ ਮੈਡੀਕਲ ਡਾਇਰੈਕਟਰ ਡਾ. ਅਭਿਜੀਤ ਸਿੰਘ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਦੇ ਦਿਲ ਵਿੱਚ ਬਲਾਕਿਜ ਸੀ, ਜਿਸ ਕਰਕੇ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਆਈਸੀਯੂ ਵਿੱਚ ਦਾਖ਼ਲ ਹਨ ਤੇ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਪੇਟ ਦੀਆਂ ਅੰਤੜੀਆਂ ਵਾਲੀਆਂ ਦਿੱਕਤਾਂ ਵੀ ਅਪਰੇਸ਼ਨ ਤੋਂ ਬਾਅਦ ਲਗਪਗ ਠੀਕ ਹੋ ਗਈਆਂ ਹਨ। ਹਾਸਲ ਜਾਣਕਾਰੀ ਅਨੁਸਾਰ ਲੰਘੇ ਐਤਵਾਰ ਦੀ ਰਾਤ ਅਚਾਨਕ ਕੈਬਨਿਟ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ ਸੀ ਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੇਟ ਦੀਆਂ ਅੰਤੜੀਆਂ ਖ਼ਰਾਬ ਦੱਸੀਆਂ ਜਾ ਰਹੀਆਂ ਸਨ। ਪਤਾ ਲੱਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਪਰੇਸ਼ਨ ਕੀਤੇ ਜਾਣੇ ਹਨ।