Sunday, January 19, 2020
Home > News > ਹੁਣੇ ਹੁਣੇ ਹੋ ਗਿਆ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਐਲਾਨ ਇਸ ਤਰੀਕ ਨੂੰ ਖੁਲ੍ਹੇਗਾ ਲਾਂਘਾ ਤੇ!

ਹੁਣੇ ਹੁਣੇ ਹੋ ਗਿਆ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਐਲਾਨ ਇਸ ਤਰੀਕ ਨੂੰ ਖੁਲ੍ਹੇਗਾ ਲਾਂਘਾ ਤੇ!

ਇਸ ਵੇਲੇ ਦੀ ਵੱਡੀ ਖੁਸ਼ਖਬਰੀ ਆ ਰਹੀ ਹੈ ਸਿੱਖ ਸੰਗਤਾਂ ਲਈ ਹੁਣੇ ਹੋਈ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਗੋਵਿੰਦ ਮੋਹਨ ਨੇ ਦੱਸਿਆ ਕਿ ਭਾਰਤ ਵਾਲੇ ਪਾਸੇ ਤੋਂ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘਾ 11 ਨਵੰਬਰ ਭਾਵ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨਾਂ ਪਹਿਲਾਂ ਖੁੱਲ੍ਹ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਇਹ ਐਲਾਨ ਲਾਹੌਰ ਤੋਂ ਲਗਭਗ 125 ਕਿਲੋਮੀਟਰ ਦੂਰ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਲਈ ਸਥਾਨਕ ਅਤੇ ਵਿਦੇਸ਼ੀ ਪੱਤਰਕਾਰਾਂ ਦੀ ਪਹਿਲੀ ਫੇਰੀ ਦੌਰਾਨ ਕੀਤਾ ਗਿਆ। ਪ੍ਰਾਜੈਕਟ ਡਾਇਰੈਕਟਰ ਆਤਿਫ ਮਜੀਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਲੇ ਤੱਕ ਲਾਂਘੇ ਦਾ 86 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਹ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ।ਇਸ ਦੌਰਾਨ ਗੋਵਿੰਦ ਮੋਹਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ‘ਚ ਤਿੰਨ ਕੰਮ ਹਨ ,ਜਿਹੜੇ ਭਾਰਤ ਦੇ ਹਿੱਸੇ ‘ਚ ਹਨ। ਪਹਿਲਾ ਕੰਮ ਗੁਰਦਾਸਪੁਰ-ਬਟਾਲਾ ਹਾਈਵੇਅ ਤੋਂ 3.5 ਕਿਲੋਮੀਟਰ ਵੱਧ ਸੜਕ ਬਣਾਉਣੀ ਹੈ। ਇਸ ਦਾ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਸ ਨੂੰ 31 ਅਕਤੂਬਰ ਤਕ ਪੂਰਾ ਕਰ ਲਿਆ ਜਾਵੇਗਾ।ਦੂਜਾ ਕੰਮ ਯਾਤਰੀ ਟਰਮੀਨਲ ਬਿਲਡਿੰਗ ਦਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਇਸ ਭਵਨ ‘ਚ ਕਰਤਾਰਪੁਰ ਵੱਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਹੋਰ ਸਹੂਲਤਾਂ ਹੋਣਗੀਆਂ।ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਕਰਤਾਰਪੁਰ ਲਾਂਘੇ ਦੀ ਫੇਰੀ ਲਈ ਪਾਕਿਸਤਾਨ ਦੀ ਕੀਮਤ ਬਦਲ ਸਕਦੀ ਹੈ, ਪਾਕਿਸਤਾਨ ਨੇ ਇਕ ਦਿਨ ਵਿਚ 5000 ਸ਼ਰਧਾਲੂਆਂ ਨੂੰ ਆਉਣ ਦੀ ਆਗਿਆ ਦਿੱਤੀ ਹੈ ਅਤੇ ਇਕ ਸ਼ਰਧਾਲੂ ਲਈ 20 ਅਮਰੀਕੀ ਡਾਲਰ ਦੀ ਫੀਸ ਰੱਖੀ ਹੈ। ਪਾਕਿਸਤਾਨ ਵਿਚ ਇਕ ਡਾਲਰ ਦੀ ਕੀਮਤ 156 ਡਾਲਰ ਹੈ।ਇਸ ਹਿਸਾਬ ਨਾਲ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਦੀ ਰੋਜ਼ਾਨਾ ਕਮਾਈ ਤਕਰੀਬਨ 1 ਕਰੋੜ 56 ਲੱਖ ਹੋਵੇਗੀ।ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ। ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ। ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ। ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ। ਤੁਹਾਨੂੰ ਦੱਸ ਦੇਈਏ ਕਿ ਹਰੇਕ ਸਾਲ ਦੇਸ਼ ਅਤੇ ਵਿਦੇਸ਼ ਤੋਂ 25,000 ਤੋਂ 30,000 ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਆਉਂਦੇ ਹਨ, ਪਰ ਇਸ ਸਾਲ ਲਗਭਗ 1 ਲੱਖ ਸਿੱਖ ਸ਼ਰਧਾਲੂਆਂ ਦੇ ਰੁਕਣ ਅਤੇ ਭੋਜਨ ਦੀ ਵਿਵਸਥਾ ਕੀਤੀ ਜਾ ਰਹੀ ਹੈ । ਜਾਣਕਾਰੀ ਅਨੁਸਾਰ ਦੁਨੀਆ ਭਰ ਵਿੱਚ ਸਿੱਖ ਸ਼ਰਧਾਲੂਆਂ ਲਈ3,000 ਦੀ ਬਜਾਏ ਕਰੀਬ 10,000 ਵੀਜ਼ਾ ਜਾਰੀ ਕੀਤੇ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਵਿਵਸਥਾਵਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਸਲਾਹ ਲਈ ਜਾ ਰਹੀ ਹੈ । ਤੁਹਾਨੂੰ ਦੱਸ ਦੇਈਏ ਕਿ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦਾ 550ਵੇਂ ਪ੍ਰਕਾਸ਼ ਪੁਰਬ ਇਸ ਸਾਲ ਅਖੀਰ ਚ ਜੋ ਪੂਰੀ ਸ਼ਰਧਾ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ।