Sunday, January 19, 2020
Home > News > 550ਵੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਹੁਣ ਜਹਾਜ਼ ਯਾਤਰਾ ਹੋਈ ਸ਼ੁਰੂ ਤਿੰਨ ਦਿਨ

550ਵੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਹੁਣ ਜਹਾਜ਼ ਯਾਤਰਾ ਹੋਈ ਸ਼ੁਰੂ ਤਿੰਨ ਦਿਨ

ਇਸ ਵੇਲੇ ਦੀ ਵੱਡੀ ਖੁਸ਼ਖਬਰੀ ਆ ਰਹੀ ਸਿੱਖ ਸੰਗਤਾਂ ਲਈ ਜਾਣਕਾਰੀ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਸਿੱਖ ਕੌਮ ਦੇ ਦੋ ਅਹਿਮ ਧਾਰਮਿਕ ਅਸਥਾਨਾਂ ਸ੍ਰੀ ਅੰਮਿਤਸਰ ਸਾਹਿਬ ਅਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚਕਾਰ ਹਵਾਈ ਸੇਵਾ ਦੀ ਸ਼ੁਰੂਆਤ ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਹਫਤੇ ਚ ਤਿੰਨ ਦਿਨ ਲਈ ਸ਼ੁਰੂ ਕਰ ਦਿੱਤੀ ਗਈ ਹੈ।ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ ਤੋਂ ਹਫ਼ਤੇ ‘ਚ ਤਿੰਨ ਦਿਨ ਲਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਐਤਵਾਰ, ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਚੱਲਿਆ ਕਰੇਗੀ। ਇਸ ਦੀ ਟਿਕਟ ਦੀ ਬਕਾਇਦਾ ਬੁਕਿੰਗ ਸ਼ੁਰੂ ਹੋ ਜਾਣ ਬਾਰੇ ਪਤਾ ਲੱਗਾ ਹੈ।ਤਹਾਨੂੰ ਦੱਸ ਦੇਈਏ ਹਵਾਈ ਸੇਵਾ ਸ਼ੁਰੂ ਹੋਣ ਨਾਲ ਸਿੱਖ ਸੰਗਤਾਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਇਸ ਨਾਲ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਤਖ਼ਤ ਸ੍ਰੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੀਆਂ ਉਹ ਵੀ ਹਫਤੇ ਦੇ ਵਿੱਚ ਤਿੰਨ ਵਾਰ ਇਸ ਤਰ੍ਹਾਂ ਦੀ ਖੁਸ਼ੀ ਮਿਲਣਾ ਬਹੁਤ ਵਧੀਆ ਕਾਰਜ ਹੈ।ਉੱਧਰ ਇੱਕ ਹੋਰ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕੋਲਕਾਤਾ ਵਿਖੇ ਖੋਲ੍ਹਿਆ ਜਾਵੇਗਾ ਗੁਰਮਤਿ ਵਿਦਿਆਲਾ ਆਂਧਰਾ ਪ੍ਰਦੇਸ਼ ’ਚ ਵਿਜੇਵਾੜਾ ਦੇ ਸਿਕਲੀਗਰ ਸਿੱਖ ਵਿਦਿਆਰਥੀਆਂ ਦੀਆਂ ਫੀਸਾਂ ਦੇਣ ਦਾ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਥੇ ਗੁਰੂ ਨਾਨਕ ਦੇਵ ਇੰਜ: ਕਾਲਜ ਵਿਖੇ ਦਾਸ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਕੋਲਕਾਤਾ ਵਿਖੇ ਗੁਰਮਤਿ ਵਿਦਿਆਲਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਧਰਾਂ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਫੀਸ ਅਦਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਲਕਾਤਾ ’ਚ ਗੁਰਦੁਆਰਾ ਗਰਚਾ ਸਿੰਘ ਸੰਗਤ ਵਿਖੇ ਗੁਰਮਤਿ ਵਿਦਿਆਲਾ ਸਥਾਪਤ ਕੀਤਾ ਜਾਵੇਗਾ। ਕਿ ਇਸ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਕੋਲਕਾਤਾ ਦੇ ਪ੍ਰਧਾਨ ਵੱਲੋਂ ਸੰਗਤੀ ਮੰਗ ਸ਼੍ਰੋਮਣੀ ਕਮੇਟੀ ਪਾਸ ਭੇਜੀ ਗਈ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਇਸ ਗੁਰਮਤਿ ਵਿਦਿਆਲੇ ਵਿਚ ਸਥਾਨਕ ਸਿੱਖ ਬੱਚਿਆਂ ਨੂੰ ਗੁਰਮਤਿ ਦੀ ਵਿਦਿਆਨਾਲ ਜੋੜਿਆ ਜਾਵੇਗਾ ਅਤੇ ਕੀਰਤਨ ਸਿਖਲਾਈ ਵੀ ਦਿੱਤੀ ਜਾਵੇਗੀ। ਕਿ ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਪੜ੍ਹ ਰਹੇ ਸਿਕਲੀਗਰ ਸਿੱਖ ਬੱਚਿਆਂ ਦੀ ਸਲਾਨਾ ਫੀਸ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਕਿ ਵਿਜੇਵਾੜਾ ’ਚ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਜਿਸ ਤਹਿਤ ਸਾਲ 2019-2020 ਦੀ ਬਣਦੀ ਫੀਸ ਚਾਰ ਲੱਖ ਅਠੱਤੀ ਹਜ਼ਾਰ ਰੁਪਏ ਜਾਰੀ ਕੀਤੀ ਜਾਵੇਗੀ।