Tuesday, November 19, 2019
Home > News > ਇਮਰਾਨ ਖਾਨ ਵੱਲੋਂ ਮੋਦੀ ਨੂੰ ਛੱਡ ਕੇ ਮਨਮੋਹਨ ਸਿੰਘ ਨੂੰ ਕਰਤਾਰਪੁਰ ਲਾਂਘੇ ਸਮਾਰੋਹ ਲਈ ਸੱਦਾ

ਇਮਰਾਨ ਖਾਨ ਵੱਲੋਂ ਮੋਦੀ ਨੂੰ ਛੱਡ ਕੇ ਮਨਮੋਹਨ ਸਿੰਘ ਨੂੰ ਕਰਤਾਰਪੁਰ ਲਾਂਘੇ ਸਮਾਰੋਹ ਲਈ ਸੱਦਾ

ਨਵੀਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਗੁਆਂਢੀ ਦੇਸ਼ ਪਾਕਿਸਤਾਨ ਤੋਂ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਦੇ ਵਧਦੇ ਤਣਾਅ ਦੇ ਚੱਲਦਿਆਂ ਪਾਕਿਸਤਾਨ ਨੇ ਨਵਾਂ ਦਾਅ ਖੇਡਿਆ ਹੈ। ਗੁਆਂਢੀ ਮੁਲਕ ਵਿੱਚ ਬਣ ਰਹੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਰਸਮੀ ਤੌਰ ‘ਤੇ ਸੱਦਾ ਭੇਜਿਆ ਹੈ। ਪਾਕਿਸਤਾਨ ਦਾ ਤਰਕ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸਿੱਖ ਸਮਾਜ ਦੀ ਪ੍ਰਤੀਨਿਧਤਾ ਕਰਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਵੇਖਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਛੱਡ ਸਾਬਕਾ ਪ੍ਰਧਾਨ ਮੰਤਰੀ ਨੂੰ ਪਹਿਲਾਂ ਸੱਦਾ ਦੇਣ ਨੂੰ ਤਰਜੀਹ ਦਿੱਤੀ। ਹਾਲਾਂਕਿ ਇਸ ਪਿੱਛੇ ਉਨ੍ਹਾਂ ਦੇ ਸਿੱਖ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਵੇਖਣਾ ਹੋਏਗਾ ਕਿ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਪਾਕਿਸਤਾਨ ਦਾ ਸੱਦਾ ਮਨਜ਼ੂਰ ਕਰਕੇ ਪਾਕਿਸਤਾਨ ਜਾਂਦੇ ਹਨ ਜਾਂ ਮੋਦੀ ਨੂੰ ਵੀ ਸੱਦਾ ਮਿਲਣ ਦੀ ਉਡੀਕ ਕਰਦੇ ਹਨ। ਇਹ ਤੇ ਹੁਣ ਦੇਖਣ ਵਾਲੀ ਗੱਲ ਹੈ ਡਾਕਟਰ ਮਨਮੋਹਨ ਸਿੰਘ ਕੀ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪਾਕਸਿਤਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਏਗਾ। ਦੋਵਾਂ ਮੁਲਕਾਂ ਵਾਸੇ ਪਾਸੇ ਜ਼ੋਰਾਂ-ਸ਼ੋਰਾਂ ‘ਤੇ ਨਿਰਮਾਣ ਕਾਰਜ ਚੱਲ ਰਹੇ ਹਨ। ਪਿਛਲੇ ਦਿਨੀਂ ਪਾਕਿਸਤਾਨ ਨੇ 90 ਫੀਸਦੀ ਕੰਮ ਮੁਕੰਮਲ ਹੋਣ ਦਾ ਦਾਅਵਾ ਕੀਤਾ ਸੀ ਜਿਸ ਤੋਂ ਬਾਅਦ ਭਾਰਤ ਵਾਲੇ ਪਾਸੇ ਵੀ ਕੰਮ ਹੋਰ ਤੇਜ਼ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਬਹੁਤ ਨੇੜੇ ਆ ਰਿਹਾ ਹੈ ਇਸ ਵਾਰ ਗੁਰੂ ਸਾਹਿਬ ਦਾ ਪ੍ਰਕਾਸ਼ ਪੂਰਬ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ ਜਿੱਥੇ ਜਿੱਥੇ ਸਿੱਖ ਭਾਈਚਾਰੇ ਵੱਸਦਾ ਹੈ।