Tuesday, November 19, 2019
Home > News > ਤਾਜ਼ਾ ਖਬਰ 550ਵੇਂ ਪ੍ਰਕਾਸ਼ ਪੁਰਬ ਤੇ ਪੰਜਾਬ ਦੇ ਇਹਨਾਂ ਪਿੰਡਾਂ ਨੂੰ ਮਿਲੇਗੀ 2-2 ਕਰੋੜ ਦੀ ਗ੍ਰਾਂਟ !

ਤਾਜ਼ਾ ਖਬਰ 550ਵੇਂ ਪ੍ਰਕਾਸ਼ ਪੁਰਬ ਤੇ ਪੰਜਾਬ ਦੇ ਇਹਨਾਂ ਪਿੰਡਾਂ ਨੂੰ ਮਿਲੇਗੀ 2-2 ਕਰੋੜ ਦੀ ਗ੍ਰਾਂਟ !

ਖੁਸ਼ਖਬਰੀ 550ਵੇਂ ਪ੍ਰਕਾਸ਼ ਪੁਰਬ ਤੇ ਪੰਜਾਬ ਦੇ ਇਹਨਾਂ ਪਿੰਡਾਂ ਨੂੰ ਮਿਲੇਗੀ 2-2 ਕਰੋੜ ਦੀ ਗ੍ਰਾਂਟ !ਨਵੀਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਇਹ ਉਹ ਪਿੰਡ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ।ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ।ਤੁਹਾਨੂੰ ਦੱਸ ਦੇਈਏ ਕਿ ਸੂਤਰਾਂ ਮੁਤਾਬਕ ਕੇਂਦਰ ਤੇ ਪੰਜਾਬ ਸਰਕਾਰ 1-1 ਕਰੋੜ 46 ਪਿੰਡਾਂ ਨੂੰ ਦੇਣਗੀਆਂ। ਇਸ ਫੰਡ ਨਾਲ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਹਰ ਪਿੰਡ ਵਿੱਚ ਸਟੇਡੀਅਮ, ਪਾਰਕ, ਕਮਿਊਨਟੀ ਹਾਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪਿੰਡ ਸ਼ਹਿਰ ਦੀ ਤਰਜ ‘ਤੇ ਵਿਕਸਤ ਕੀਤੇ ਜਾਣਗੇ। ਕੇਂਦਰ ਤੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਸਾਰਾ ਸਾਲ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਯਾਦ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦਾ ਜ਼ਿਆਦਾ ਸਮਾਂ ਉੱਥੇ ਹੀ ਗੁਜਾਰਿਆ ਸੀ। ਇਸ ਲਈ ਪਾਕਿਸਤਾਨ ਵਿੱਚ ਵੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਸਰਕਾਰ ਨੇ ਵੀ ਕਈ ਐਲਾਨ ਕੀਤੇ ਹਨ।ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਖੁਸ਼ੀ ਸਾਂਝੀ ਕੀਤੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰ ਪਿੰਡ ਵਿਚ 550 ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਸੀ ਤਾਂ ਜੋ ਗੁਰੂ ਨਾਨਕ ਸਾਹਿਬ ਜੀ ਦੇ ਵਾਤਾਵਰਣ ਨੂੰ ਬਚਾਉਣ ਤੇ ਉਸਦਾ ਰੱਖ-ਰਖਾਅ ਕਰਨ ਦੇ ਸੁਨੇਹੇ ਨੂੰ ਅੱਗੇ ਵਧਾ ਸਕੀਏ।ਤੁਹਾਨੂੰ ਇਹ ਗੱਲ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਹੁਣ ਤੱਕ ਅਸੀਂ 12986 ਪਿੰਡਾਂ ਵਿੱਚ 76 ਲੱਖ ਤੋਂ ਵੱਧ ਬੂਟੇ ਲਗਾ ਚੁੱਕੇ ਹਨ ਤੇ ਅੱਗੇ ਦਾ ਕੰਮ ਵੀ ਜਾਰੀ ਹੈ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਤੁਸੀਂ ਸਾਰੇ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਵੱਲ ਸੰਜੀਦਾ ਹੋ ਕੇ ਧਿਆਨ ਦਿਓ।