Saturday, December 14, 2019
Home > News > 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਨੇਡਾ ਤੋਂ ਪੰਜਾਬੀ ਭਾਈਚਾਰੇ ਲਈ ਵੱਡੀ ਖੁਸ਼ਖਬਰੀ ਹੁਣ (ਸ਼ੇਅਰ ਕਰੋ ਜੀ)

550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਨੇਡਾ ਤੋਂ ਪੰਜਾਬੀ ਭਾਈਚਾਰੇ ਲਈ ਵੱਡੀ ਖੁਸ਼ਖਬਰੀ ਹੁਣ (ਸ਼ੇਅਰ ਕਰੋ ਜੀ)

ਸਿੱਖ ਧਰਮ ਲਈ ਇੱਕ ਹੋਰ ਮਾਣ ਵਾਲੀ ਖਬਰ ਆ ਰਹੀ ਹੈ ਜਾਣਕਾਰੀ ਅਨੁਸਾਰ ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ ਸਿਰਫ਼ ਪੰਜਾਬ ’ਚ ਹੀ ਨਹੀਂ, ਸਗੋਂ ਸਮੁੱਚੇ ਵਿਸ਼ਵ ਦੇ ਕੋਨੇ–ਕੋਨੇ ’ਚ ਚੱਲ ਰਹੀਆਂ ਹਨ। ਇਸ ਮਾਮਲੇ ’ਚ ਵੱਡੀ ਤੇ ਤਾਜ਼ਾ ਮਿਸਾਲ ਕੈਨੇਡੀਅਨ ਸੂਬੇ ਉਨਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਦੀ ਦਿੱਤੀ ਜਾ ਸਕਦੀ ਹੈ, ਜਿਸ ਨੇ ਆਪਣੀ ਇੱਕ ਸੜਕ ਦਾ ਨਾਂਅ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਹੇਠ ਰੱਖਣ ਲਈ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂਅ ਬਖ਼ਸ਼ਿਆ ਜਾਣਾ ਹੈ।ਦਸਤਾਵੇਜ਼ਾਂ ’ਚ ਇਸ ਸੜਕ ਦਾ ਨਾਂਅ ‘ਗੁਰੂ ਨਾਨਕ ਸਟ੍ਰੀਟ’ ਜਾਂ ‘ਗੁਰੂ ਨਾਨਕ ਰੋਡ’ ਰਹੇਗਾ। ਗੁਰਪ੍ਰੀਤ ਢਿਲੋਂ ਨੇ ਦੱਸਿਆ ਕਿ ਬਰੈਂਪਟਨ ’ਚ ਵੱਡੀ ਗਿਣਤੀ ਵਿਚ ਸਿੱਖ ਰਹਿ ਰਹੇ ਹਨ। ਕੈਨੇਡਾ ਸਭਿਆਚਾਰਕ ਵਿਭਿੰਨਤਾ ਵਾਲੀ ਧਰਤੀ ਹੈ ਤੇ ਇੱਥੇ ਵੱਖੋ–ਵੱਖਰੇ ਧਰਮਾਂ, ਨਸਲਾਂ, ਜਾਤਾਂ ਅਤੇ ਪਿਛੋਕੜਾਂ ਦੇ ਲੋਕ ਪੂਰੀ ਏਕਤਾ ਤੇ ਆਪਸੀ ਪਿਆਰ ਨਾਲ ਰਹਿੰਦੇ ਹਨ। ਦੱਸ ਦੇਈਏ ਕਿ ਢਿਲੋਂ ਨੇ ਦੱਸਿਆ ਕਿ ਹੁਣ 550ਵੇਂ ਪ੍ਰਕਾਸ਼ ਪੁਰਬ ਮੌਕੇ ਬਰੈਂਪਟਨ ਨਗਰ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਇੱਕ ਸੜਕ ਦਾ ਨਾਂਅ ’ਤੇ ਰੱਖਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਾਂਅ ਨਵੇਂ ਸਿਰੇ ਤੋਂ ਰੱਖਣ ਨੂੰ ਮਨਜ਼ੂਰੀ ਦੇਣ ਵਾਲੀ ਜ਼ਿਲਾ–ਪੱਧਰੀ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਜਾਵੇਗੀ। ਹਰ ਸਿੱਖ ਮਾਣ ਨਾਲ ਸ਼ੇਅਰ ਕਰੋ ਜੀ।