Saturday, December 14, 2019
Home > News > ਵੱਡੀ ਖ਼ਬਰ : ਨਹੀਂ ਰਿਹਾ ਪੰਜਾਬ ਦਾ ਇਹ ਵੱਡਾ ਲੀਡਰ, ਅੱਜ ਸਵੇਰੇ ਹੋਈ…!

ਵੱਡੀ ਖ਼ਬਰ : ਨਹੀਂ ਰਿਹਾ ਪੰਜਾਬ ਦਾ ਇਹ ਵੱਡਾ ਲੀਡਰ, ਅੱਜ ਸਵੇਰੇ ਹੋਈ…!

ਬੀਜੇਪੀ ਲਈ ਵੱਡੀ ਦੁਖ ਭਰੀ ਖਬਰ ਆ ਰਹੀ ਹੈ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਅੱਜ ਸਵੇਰੇ ਫਿਰੋਜ਼ਪੁਰ ‘ਚ ਦਿਹਾਂਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਕਮਲ ਸ਼ਰਮਾ ਅੱਜ ਸਵੇਰੇ ਫਿਰੋਜ਼ਪੁਰ ਵਿਖੇ ਘਰੋਂ ਸੈਰ ਕਰਨ ਲਈ ਨਿਕਲੇ ਸਨ,ਜਿਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਦੱਸਣਯੋਗ ਹੈ ਕਿ ਇਸ ਤੋਂ ਬਾਅਦ ਸਥਿਤੀ ਬਹੁਤ ਗੰਭੀਰ ਹੋ ਗਈ ਅਤੇ ਉਨ੍ਹਾਂ ਨੂੰ ਹਸ ਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਉਨ੍ਹਾਂ ਦੀ mout ਕਾਰਨ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਪੈਦਾ ਹੋ ਗਈ। ਉਹ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੱਚੇ ਛੱਡ ਗਏ ਹਨ। ਹਾਲੇ ਕੁਝ ਸਮਾਂ ਪਹਿਲਾਂ ਹੀ ਸ੍ਰੀ ਕਮਲ ਸ਼ਰਮਾ ਨੇ ਆਪਣੇ ਟਵਿਟਰ ਹੈਂਡਲ ਰਾਹੀਂ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਸਨ। ਦੇਹਾਂਤ ਤੋਂ 2 ਘੰਟੇ ਪਹਿਲਾਂ ਹੀ ਕਮਲ ਸ਼ਰਮਾ ਨੇ ਫੇਸਬੁੱਕ ‘ਤੇ ਦਿਵਾਲੀ ਦੀ ਵਧਾਈ ਵਾਲਾ ਸੰਦੇਸ਼ ਪਾਇਆ ਸੀ।ਦੱਸ ਦਈਏ ਕਿ ਸ਼ਰਮਾਂ ਬੀਜੇਪੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਪੰਜਾਬ ਬੀਜੇਪੀ ਪ੍ਰਧਾਨ ਦੇ ਆਹੁਦੇ ਤੋਂ 2015 ਵਿੱਚ ਅਸਤੀਫਾ ਦਿੱਤਾ ਸੀ।ਤੁਹਾਨੂੰ ਦੱਸ ਦੇਈਏ ਕਿ ਕਮਲ ਸ਼ਰਮਾ ਬੀਜੇਪੀ ਦੇ ਵੱਡੇ ਲੀਡਰ ਸਨ ਤੇ ਪੰਜਾਬ ਚ ਸਾਬਕਾ ਪ੍ਰਧਾਨ ਵੀ ਰਹੇ ਹਨ।ਦੱਸਣਯੋਗ ਹੈ ਕਿ ਕਮਲ ਸ਼ਰਮਾ ਨੂੰ ਇਸ ਤੋਂ ਪਹਿਲਾਂ ਵੀ ਇੱਕ ਵਾਰ ਦਿਲ ਦਾ ਦੌਰਾ ਪਿਆ ਸੀ ਪ੍ਰੰਤੂ ਉਸ ਸਮੇਂ ਉਹ ਠੀਕ ਹੋ ਗਏ ਸਨ। ਦਿਲ ਦੀ ਬੀਮਾਰੀ ਦੇ ਚੱਲਦੇ ਕਮਲ ਸ਼ਰਮਾ ਨੇ ਆਪਣੀ ਰਿਹਾਇਸ਼ ਵੀ ਚੰਡੀਗੜ੍ਹ ਵਿਚ ਇਸ ਕਰਕੇ ਕਰ ਲਈ ਸੀ ਕਿ ਉਥੇ ਪੀਜੀਆਈ ਸਮੇਤ ਹਾਰਟ ਦੇ ਵੱਡੇ ਹਸਪਤਾਲ ਹਨ। ਸ਼ਰਮਾ ਦਾ ਇਲਾਜ ਚੰਡੀਗੜ੍ਹ ਵਿਚ ਹੀ ਪੀਜੀਆਈ ਤੋਂ ਚੱਲ ਰਿਹਾ ਸੀ। ਕਾਫ਼ੀ ਸਮੇਂ ਬਾਅਦ ਉਹ ਕਲ੍ਹ ਹੀ ਦੀਵਾਲੀ ਦੇ ਤਿਉਹਾਰ ਕਰਕੇ ਆਪਣੇ ਜ਼ੱਦੀ ਘਰ ਫਿਰੋਜ਼ਪੁਰ ਵਿਖੇ ਪਰਿਵਾਰ ਸਮੇਤ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਆਏ ਸਨ। ਪ੍ਰੰਤੂ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਨੂੰ ਮੁੜ ਦਿਲ ਦਾ ਦੌਰਾ ਪੈ ਜਾਵੇਗਾ ਤੇ ਸਦਾ ਲਈ ਵਿੱਛੜ ਜਾਣਗੇ। ਕਮਲ ਸ਼ਰਮਾ ਦੇ ਦੇਹਾਂਤ ਉਤੇ ਅਕਾਲੀ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਆਗੂਆਂ ਨੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਮਲ ਸ਼ਰਮਾ ਇੱਕ ਬਹੁਤ ਹੀ ਵਧੀਆ ਤੇ ਚੰਗੇ ਆਗੂ ਸਨ।