Saturday, December 14, 2019
Home > News > ਕੈਪਟਨ ਨੇ ਪੰਜਾਬ ਨੂੰ ਦਿੱਤੀ ਏਨੀਂ ਵੱਡੀ ਖੁਸ਼ਖਬਰੀ ਕਿ ਚਾਰੇ ਪਾਸੇ ਛਾਈ ਰੌਣਕ,ਦੇਖੋ ਪੂਰੀ ਖ਼ਬਰ

ਕੈਪਟਨ ਨੇ ਪੰਜਾਬ ਨੂੰ ਦਿੱਤੀ ਏਨੀਂ ਵੱਡੀ ਖੁਸ਼ਖਬਰੀ ਕਿ ਚਾਰੇ ਪਾਸੇ ਛਾਈ ਰੌਣਕ,ਦੇਖੋ ਪੂਰੀ ਖ਼ਬਰ

ਕੈਪਟਨ ਸਰਕਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਕੁਝ ਫੈਸਲੇ ਲਏ ਗਏ।ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਕੇਂਦਰ ਦੇ ਫੈਸਲੇ ਦੀ ਲੀਹ ’ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ। ਇਸੇ ਤਰ੍ਹਾਂ ਇੱਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਵਜ਼ਾਰਤ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ। ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ ’ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਸਬੰਧੀ ਕਦਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਚ ਸਭ ਨੂੰ ਵਧਾਈਆਂ ਦਿੱਤੀਆਂ ਨੇ ਬੰਦੀ ਛੋੜ ਦਿਵਸ ਤੇ ਦੀਵਾਲ਼ੀ ਦੀਆ ਉਨ੍ਹਾਂ ਨੇ ਲਿਖਿਆ ਹੈ ਕਿ ਆਪ ਸਭ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਲੱਖ-ਲੱਖ ਵਧਾਈ। ਵਾਹਿਗੁਰੂ ਇਸ ਰੌਸ਼ਨੀ ਦੇ ਤਿਉਹਾਰ ਦੀ ਤਰ੍ਹਾਂ ਤੁਹਾਡੀਆਂ ਜ਼ਿੰਦਗੀਆਂ ‘ਚ ਵੀ ਰੌਸ਼ਨੀ ਬਰਕਰਾਰ ਰੱਖੇ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਪਟਾਖੇ ਤੇ ਪਰਾਲੀ ਨੂੰ ਨਾ ਜਲਾਓ ਤੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਓ। ਆਓ ਪ੍ਰਣ ਕਰੀਏ ਕਿ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਵਾਤਾਵਰਨ ਸਿਰਜੀਏ।
ਸਾਰਿਆਂ ਨੂੰ ਦੀਵਾਲੀ ਮੁਬਾਰਕ