Saturday, December 14, 2019
Home > News > ਮੈਂ ਬਾਬੇ ਨਾਨਕ ਨੂੰ ‘ਗੁਰੂ’ ਨਹੀਂ ਕਹਿ ਸਕਦਾ !! Prof. Surinder Singh Speech (ਆਪਣੇ ਵਿਚਾਰ ਦਿਉ)

ਮੈਂ ਬਾਬੇ ਨਾਨਕ ਨੂੰ ‘ਗੁਰੂ’ ਨਹੀਂ ਕਹਿ ਸਕਦਾ !! Prof. Surinder Singh Speech (ਆਪਣੇ ਵਿਚਾਰ ਦਿਉ)

ਗੁਰੂ ਨਾਨਕ ਦੇਵ ਜੀ (੧੫ ਅਪਰੈਲ ੧੪੬੯–੨੨ ਸਿਤੰਬਰ ੧੫੩੯) ਸਿਖ ਧਰਮ ਦੇ ਬਾਨੀ ਸਨ । ਉਨ੍ਹਾਂ ਦਾ ਜਨਮ ਰਾਇ ਭੋਇ ਦੀ ਤਲਵੰਡੀ (ਨਨਕਾਣਾ ਸਾਹਿਬ) ਵਿੱਚ ਹੋਇਆ, ਜੋ ਕਿ ਪਾਕਿਸਤਾਨ ਦੇ ਸ਼ੇਖੂਪੁਰੇ ਜਿਲ੍ਹੇ ਵਿੱਚ ਹੈ । ਉਨ੍ਹਾਂ ਦੇ ਪਿਤਾ ਮਹਿਤਾ ਕਲਿਆਣ ਦਾਸ ਬੇਦੀ (ਮਹਿਤਾ ਕਾਲੂ) ਅਤੇ ਮਾਤਾ ਤ੍ਰਿਪਤਾ ਜੀ ਸਨ ।ਉਨ੍ਹਾਂ ਦੀ ਵੱਡੀ ਭੈਣ ਬੀਬੀ ਨਾਨਕੀ ਜੀ ਸਨ ।ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ ਹੋਇਆ ।ਉਨ੍ਹਾਂ ਦੇ ਦੋ ਪੁੱਤਰ ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਸਨ ।੧੫੦੪ ਵਿੱਚ ਉਹ ਬੀਬੀ ਨਾਨਕੀ ਜੀ ਨਾਲ ਸੁਲਤਾਨ ਪੁਰ ਲੋਧੀ ਚਲੇ ਗਏ, ਜਿੱਥੇ ਉਨ੍ਹਾਂ ਨੇ ਕੁਝ ਚਿਰ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਨੌਕਰੀ ਕੀਤੀ ।Image result for ਨਾਨਕਉਨ੍ਹਾਂ ਨੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਦੀਆਂ ਚਾਰ ਲੰਬੀਆਂ ਯਾਤਰਾਵਾਂ (ਉਦਾਸੀਆਂ) ਵੀ ਕੀਤੀਆਂ ।ਉਨ੍ਹਾਂ ਨੇ ਕੁਲ ੯੪੭ ਸ਼ਬਦਾਂ ਦੀ ਰਚਨਾ ਕੀਤੀ ।ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਜਪੁ ਜੀ ਸਾਹਿਬ, ਸਿਧ ਗੋਸਟਿ, ਆਸਾ ਦੀ ਵਾਰ, ਦਖਣੀ ਓਅੰਕਾਰ ਆਦਿ ਹਨ । ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।[