Saturday, December 14, 2019
Home > News > ਨਵਜੋਤ ਸਿੱਧੂ ਦੇ ਫ਼ੈਨ ਲਈ ਮਾੜੀ ਖ਼ਬਰ – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ

ਨਵਜੋਤ ਸਿੱਧੂ ਦੇ ਫ਼ੈਨ ਲਈ ਮਾੜੀ ਖ਼ਬਰ – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ

ਇਸ ਵੇਲੇ ਦੀ ਵੱਡੀ ਤੇ ਮਾੜੀ ਖਬਰ ਆ ਰਹੀ ਹੈ ਨਵਜੋਤ ਸਿੰਘ ਸਿੱਧੂ ਦੇ ਚਾਹਵਾਨਾਂ ਲਈ ਜੋ ਸਿੱਧੂ ਨੂੰ ਪਿਆਰ ਕਰਦੇ ਹਨ ਉਨ੍ਹਾਂ ਲਈ ਇੱਕ ਵੱਡੇ ਝਟਕੇ ਤੋਂ ਘੱਟ ਨਹੀਂ ਹੋ ਸਕਦੀ ਹੈ ਖਬਰ ਜਾਣਕਾਰੀ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾਰੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ‘ਤੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਹਾਲਾਂਕਿ ਮਨੀਸ਼ ਤਿਵਾਰੀ ਨੇ ਯੂਰੋਪਿਅਨ ਵਫਦ ਨੂੰ ਕਸ਼ਮੀਰ ‘ਚ ਲੈ ਕੇ ਜਾਣਾ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫਦ ਨੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਿਸ ਪਰਤਣਾ ਪਿਆ ਸੀ। ਸਰਕਾਰ ਨੇ ਕਾਂਗਰਸ ਦੇ ਵਫਦ ਦੇ ਕਸ਼ਮੀਰ ਜਾਣ ‘ਤੇ ਰੋਕ ਲਾ ਦਿੱਤੀ ਸੀ। ਦੱਸ ਦੇਈਏ ਕਿ ਕਾਂਗਰਸੀ ਸਾਂਸਦ ਮਨੀਸ਼ ਤਿਵਾਰੀ ਨੇ ਸਵਾਲ ਚੁੱਕਿਆ ਕਿ ਆਖ਼ਰ ਯੂਰੋਪਿਅਨ ਯੂਨੀਅਨ ਦੇ ਵਫਦ ਨੂੰ ਕਿਸ ਨੇ ਜੰਮੂ ‘ਚ ਬੁਲਾਇਆ ਹੈ ਤੇ ਇਨ੍ਹਾਂ ਦੀ ਯਾਤਰਾ ਦਾ ਖਰਚ ਕੌਣ ਕਰ ਰਿਹਾ ਹੈ? ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਮਨੀਸ਼ ਤਿਵਾਰੀ ਸੁਬਰਾਮਨਿਅਨ ਸਵਾਮੀ ਦੇ ਬਿਆਨ ‘ਤੇ ਵੀ ਬੋਲੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਸਫਾਈ ਦੇਵੇ ਕਿ ਇਨ੍ਹਾਂ ਨੂੰ ਜੰਮੂ ਦੀ ਯਾਤਰਾ ਦੀ ਇਜਾਜ਼ਤ ਕਿਸ ਨੇ ਦਿੱਤੀ?