Saturday, December 14, 2019
Home > News > ਗੁਰੂਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਪਹਿਲੇ ਜੱਥੇ ਦੀ ਸੂਚੀ ਜਾਰੀ- ਸਾਹਮਣੇ ਆਏ ਵੱਡੇ ਨਾਮ

ਗੁਰੂਦੁਆਰਾ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਪਹਿਲੇ ਜੱਥੇ ਦੀ ਸੂਚੀ ਜਾਰੀ- ਸਾਹਮਣੇ ਆਏ ਵੱਡੇ ਨਾਮ

ਵਾਹਿਗੁਰੂ ਜੀ ਜਿਸ ਭਾਗਾਂ ਵਾਲੇ ਦਿਨ ਦੀ ਸਾਰੀ ਸਿੱਖ ਕੌਮ ਨੂੰ ਉਡੀਕ ਸੀ ਆਖਰਕਾਰ ਉਹ ਦਿਨ ਆ ਗਿਆ ਹੈ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣਗੀਆਂ ਸੰਗਤਾਂ ਹੁਣ।
ਨਵੀਂ ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਐਲਾਨ ਹੋ ਗਿਆ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਹਰਦੀਪ ਪੁਰੀ ਉਨ੍ਹਾਂ 575 ਲੋਕਾਂ ’ਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ’ਚ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦਾ ਹਿੱਸਾ ਹੋਣਗੇ। ਕੇਂਦਰ ਸਰਕਾਰ ਦੇ ਸੂਤਰਾਂ ਨੇ ਮੰਗਲਵਾਰ ਦੱਸਿਆ ਕਿ ਭਾਰਤ ਨੇ 575 ਲੋਕਾਂ ਦੀ ਸੂਚੀ ਪਾਕਿਸਤਾਨ ਨਾਲ ਸਾਂਝੀ ਕੀਤੀ ਹੈ। ਪੰਜਾਬ ਦੇ ਸੰਸਦ ਮੈਂਬਰ ਤੇ ਵਿਧਾਇਕ ਵੀ ਇਸ ਜਥੇ ਦਾ ਹਿੱਸਾ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਅਜਿਹੀ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧੀਆਂ ਨਾਲ ਸਰਕਾਰ ਦੀ ਅਗਵਾਈ ਵਾਲੇ ਵਫਦ ਨੂੰ ਅਖੰਡ ਪਾਠ ਅਤੇ ਸ੍ਰੀ ਨਨਕਾਣਾ ਸਾਹਿਬ ਵਿਚ ਨਗਰ ਕੀਰਤਨ ਆਯੋਜਿਤ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਅਜਿਹੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਦੇ 31 ਮੈਂਬਰੀ ਵਫਦ ਤੇ 450 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ ਹੈ ਜਦ ਕਿ ਭਾਰਤ ਸਰਕਾਰ ਨੇ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਇਸ ਦੇ ਲਈ ਕਿਹਾ ਸੀ। ਅਜਿਹੀ ਵੀ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਨੇ ਖੁਦ ਹੀ ਸ਼ਰਧਾਲੂ ਜਥੇ ਦੀ ਅਗਵਾਈ ਕਰਨ ਲਈਪਰਮਜੀਤ ਸਿੰਘ ਸਰਨਾ ਨੂੰ ਚੁਣਨ ਦਾ ਫੈਸਲਾ ਕੀਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਾਕਿਸਤਾਨ ਨੇ ਭਾਰਤ ਵਲੋਂ ਦਿੱਤੇ ਗਏ ਉਸ ਪ੍ਰਸਤਾਵ ਦਾ ਜਵਾਬ ਨਹੀਂ ਦਿੱਤਾ ਹੈ ਜਿਸ ’ਚ 12 ਨਵੰਬਰ ਨੂੰ ਗੁਰਪੁਰਬ ਮੌਕੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 1974 ਦੇ ਪ੍ਰੋਟੋਕਾਲ ਦੇ ਤਹਿਤ 3000 ਦੀ ਜਗ੍ਹਾ 10000 ਕਰਨ ਲਈ ਕਿਹਾ ਗਿਆ ਸੀ। ਬਾਕੀ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।