Tuesday, November 19, 2019
Home > News > ਜਦੋਂ ਪਹਿਲੀ ਵਾਰ ਨਵਜੋਤ ਸਿੱਧੂ ਤੇ ਕਰਤਾਰਪੁਰ ਲਾਂਘੇ ਬਾਰੇ ਬੋਲੇ ਪ੍ਰਕਾਸ਼ ਬਾਦਲ

ਜਦੋਂ ਪਹਿਲੀ ਵਾਰ ਨਵਜੋਤ ਸਿੱਧੂ ਤੇ ਕਰਤਾਰਪੁਰ ਲਾਂਘੇ ਬਾਰੇ ਬੋਲੇ ਪ੍ਰਕਾਸ਼ ਬਾਦਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ, ਪੰਜਾਬ ਵਿਧਾਨ ਸਭਾ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਿਆਦੇਵ, ਨਰਾਇਣ ਆਰੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ, ਹਰਿਆਣਾ ਵਿਧਾਨ ਸਭਾ ਦੇ ਸਪੀਕਰਸਣੇ ਪੰਜਾਬ ਦੀ ਸਮੁੱਚੀ ਕੈਬਨਿਟ, ਪੰਜਾਬ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਅਤੇ ਪੰਜਾਬ ਤੇ ਹਰਿਆਣਾ ਦੇ ਸਮੂਹ ਵਿਧਾਇਕ ਹਾਜ਼ਰ ਹੋਏ। ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਆਪਣੇ ਦੋਸਤ ਮਰਹੂਮ ਦੇਵੀ ਲਾਲ ਦੇ ਪੜਪੋਤੇ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਇਕੱਠੇ ਇਕ ਬੈਂਚ ਉਪਰ ਬੈਠੇ। ਗਵਰਨਰ ਗੈਲਰੀ ਵਿੱਚ ਛੇ ਲੋਕ ਸਭਾ ਮੈਂਬਰ ਪਰਨੀਤ ਕੌਰ, ਮਨੀਸ਼ ਤਿਵਾੜੀ, ਚੌਧਰੀ ਸੰਤੋਖ ਸਿੰਘ, ਮੁਹੰਮਦ ਸਦੀਕ, ਡਾ ਅਮਰ ਸਿੰਘ ਤੇ ਜਸਬੀਰ ਸਿੰਘ ਡਿੰਪਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਤੇ ਸ਼ਮਸ਼ੇਰ ਸਿੰਘ ਦੂਲੋ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਹੋਏ। ਉੱਧਰ ਦੂਜੇ ਪਾਸੇ ਤੁਹਾਨੂੰ ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੂੰ ਇਜਾਜ਼ਤ ਮਿਲੀ ਗਈ ਹੈ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਖਰਕਾਰ ਲੰਮੀ ਜਦੋ-ਜਹਿਦ ਤੋਂ ਬਾਅਦ ਭਾਰਤ ਸਰਕਾਰ ਨੇ ਕਰਤਾਰਪੁਰ ਕਾਰੀਡੋਰ (ਕਰਤਾਰਪੁਰ ਲਾਂਘੇ) ਦੇ ਉਦਘਾਟਨ ਕਮੇਟੀ ਵਿਚ ਸ਼ਾਮਲ ਹੋਣ ਲਈ ਕਾਂਗਰਸ ਪਾਰਟੀ ਦੇ ਨਵਜੋਤ ਸਿੰਘ ਸਿੱਧੂ ਨੂੰ ਇਜਾਜ਼ਤ ਦੇ ਦਿੱਤੀ ਦੀ ਹੈ।ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣ ਲਈ ਇੰਨੇ ਬੇਚੈਨ ਸਨ ਕਿ ਉਨ੍ਹਾਂ ਨੇ ਤਿੰਨ ਵਾਰ ਸਰਕਾਰ ਨੂੰ ਪੱਤਰ ਲਿਖਿਆ ਅਤੇ ਪਾਕਿਸਤਾਨ ਜਾਣ ਦੀ ਆਗਿਆ ਮੰਗੀ। ਸਿਰਫ ਇਹ ਹੀ ਨਹੀਂ, ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਜੇ ਸਰਕਾਰ ਨੇ ਉਸ ਨੂੰ ਲਾਂਘੇ ਰਾਹੀਂ ਆਗਿਆ ਨਾ ਦਿੱਤੀ ਤਾਂ ਉਹ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਜਾਣਗੇ। ਹਾਲਾਂਕਿ, ਵੀਰਵਾਰ ਸ਼ਾਮ ਤੱਕ, ਸਰਕਾਰ ਨੇ ਉਸ ਨੂੰ ਪਾਕਿਸਤਾਨ ਜਾਣ ਲਈ ਰਾਜਨੀਤਿਕ ਮਨਜ਼ੂਰੀ ਦੇ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਵੀਰਵਾਰ ਨੂੰ, ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਹੋਣ ਵਾਲੇ ਪ੍ਰੋਗਰਾਮ ਵਿਚ ਹਿੱਸਾ ਲੈਣ ਦੀ ਆਗਿਆ ਦਿੱਤੀ ਸੀ। ਦੱਸ ਦਈਏ ਕਿ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਹੈ।