Tuesday, November 19, 2019
Home > News > ਹੁਣੇ-ਹੁਣੇ ਪੰਜਾਬ ਸਰਕਾਰ ਵਲੋਂ ਕੱਲ੍ਹ ਨਵੰਬਰ ਨੂੰ ਇਨ੍ਹਾਂ ਜ਼ਿਲਿਆਂ ‘ਚ ਛੁੱਟੀ ਦਾ ਐਲਾਨ

ਹੁਣੇ-ਹੁਣੇ ਪੰਜਾਬ ਸਰਕਾਰ ਵਲੋਂ ਕੱਲ੍ਹ ਨਵੰਬਰ ਨੂੰ ਇਨ੍ਹਾਂ ਜ਼ਿਲਿਆਂ ‘ਚ ਛੁੱਟੀ ਦਾ ਐਲਾਨ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 3 ਜ਼ਿਲਿਆਂ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ 9 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈਮੀਡੀਆ ਜਾਣਕਾਰੀ ਅਨੁਸਾਰ ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜ਼ਿਲਿਆਂ ‘ਚ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਸਾਰੇ ਦਫਤਰ ਬੰਦ ਰਹਿਣਗੇ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸਬ ਡਿਵੀਜ਼ਨ ਦੀ ਹਦੂਦ ਅੰਦਰ ਆਉਂਦੇ ਸਾਰੇ ਪ੍ਰਾਇਮਰੀ ਸਕੂਲਾਂ ‘ਚ 4 ਤੋਂ ਲੈ ਕੇ 15 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ ‘ਤੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਭਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤਕ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ‘ਚ ਛੁੱਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਚ ਗੁਰੂਦਵਾਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ ਜਾਣਕਾਰੀ ਅਨੁਸਾਰ 5 ਲੱਖ ਤੋਂ ਜਿਆਦਾ ਸੰਗਤਾਂ ਨੇ ਦਰਸ਼ਨ ਕਰਕੇ ਮੱਥਾ ਟੇਕ ਲਿਆ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਲਈ ਖਾਸ ਪ੍ਰਬੰਧ ਕੀਤੇ ਹਨ ਸੁਲਤਾਨਪੁਰ ਲੋਧੀ ਵਿਖੇ ਬਣਾਏ ਗਏ ਪੰਡਾਲ ਟੈਂਟ ਦਾ ਆਲੌਕਿਕ ਦ੍ਰਿਸ਼ ਵੇਖਣ ਵਾਲਾ ਹੈ ਜਿੱਥੇ ਸੰਗਤਾਂ ਵੱਲੋਂ ਲਗਾਤਰ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈਦੱਸ ਦੇਈਏ ਕਿ 1 ਨਵੰਬਰ ਤੋਂ ਸਮਾਗਮਾਂ ਦੀ ਲੜੀ ਸ਼ੁਰੂ ਹੋ ਚੁੱਕੀ ਹੈ ਜੋ ਕਿ 12 ਨਵੰਬਰ ਤੱਕ ਚੱਲੇਗੀ ਦੱਸਣਯੋਗ ਹੈ ਕਿ ਇਸ ਪੰਡਾਲ ਵਿੱਚ ਪੰਜ ਲੱਖ ਸੰਗਤ ਦੇ ਬੈਠਣ ਦੀ ਸਮਰੱਥਾ ਹੈ ਤੇ 5 ਨਵੰਬਰ ਤੋਂ ਇੱਥੇ ਸਹਿਜ ਪਾਠ ਦੀ ਸ਼ੁਰੂਆਤ ਹੋ ਗਈ ਹੈ