Tuesday, November 19, 2019
Home > News > ਤਾਜਾ ਖਬਰ ਪੰਜਾਬ ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ ਹੁਣੇ ਹੁਣੇ ਹੋ ਗਿਆ ਐਲਾਨ

ਤਾਜਾ ਖਬਰ ਪੰਜਾਬ ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ ਹੁਣੇ ਹੁਣੇ ਹੋ ਗਿਆ ਐਲਾਨ

ਪੰਜਾਬ ਸਰਕਾਰ ਨੇ 11 ਨਵੰਬਰ, 2019 (ਸੋਮਵਾਰ) ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 11 ਨਵੰਬਰ, 2019 ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਹੋਵੇਗੀ। ਜਾਣਕਾਰੀ ਮੁਤਾਬਕ 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਹੋਣਾ ਹੈ। 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਜ਼ਿਲ੍ਹਿਆਂ ‘ਚ 9 ਨਵੰਬਰ ਨੂੰ ਕੀਤਾ ਛੁੱਟੀ ਦਾ ਐਲਾਨ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 9 ਨਵੰਬਰ 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਹੋਵੇਗੀ। ਮੀਡੀਆ ਜਾਣਕਾਰੀ ਅਨੁਸਾਰ ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜ਼ਿਲਿਆਂ ‘ਚ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਸਾਰੇ ਦਫਤਰ ਬੰਦ ਰਹਿਣਗੇ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸਬ ਡਿਵੀਜ਼ਨ ਦੀ ਹਦੂਦ ਅੰਦਰ ਆਉਂਦੇ ਸਾਰੇ ਪ੍ਰਾਇਮਰੀ ਸਕੂਲਾਂ ‘ਚ 4 ਤੋਂ ਲੈ ਕੇ 15 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ ‘ਤੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੌਰਾਨ ਸੰਗਤ ਦੀ ਭਾਰੀ ਆਮਦ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਿਤੀ 4 ਨਵੰਬਰ 2019 ਤੋਂ 15 ਨਵੰਬਰ 2019 ਤਕ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ‘ਚ ਛੁੱਟੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਚ ਗੁਰੂਦਵਾਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ ਜਾਣਕਾਰੀ ਅਨੁਸਾਰ 5 ਲੱਖ ਤੋਂ ਜਿਆਦਾ ਸੰਗਤਾਂ ਨੇ ਦਰਸ਼ਨ ਕਰਕੇ ਮੱਥਾ ਟੇਕ ਲਿਆ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਲਈ ਖਾਸ ਪ੍ਰਬੰਧ ਕੀਤੇ ਹਨ ਸੁਲਤਾਨਪੁਰ ਲੋਧੀ ਵਿਖੇ ਬਣਾਏ ਗਏ ਪੰਡਾਲ ਟੈਂਟ ਦਾ ਆਲੌਕਿਕ ਦ੍ਰਿਸ਼ ਵੇਖਣ ਵਾਲਾ ਹੈ ਜਿੱਥੇ ਸੰਗਤਾਂ ਵੱਲੋਂ ਲਗਾਤਰ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ