Thursday, April 9, 2020
Home > News > ਹੁਣੇ-ਹੁਣੇ ਦਰਬਾਰ ਸਾਹਿਬ ਤੋਂ ਸਿੱਖ ਪੰਥ ਲਈ ਆਈ ਸਭ ਤੋਂ ਵੱਡੀ ਅਹਿਮ ਖਬਰ

ਹੁਣੇ-ਹੁਣੇ ਦਰਬਾਰ ਸਾਹਿਬ ਤੋਂ ਸਿੱਖ ਪੰਥ ਲਈ ਆਈ ਸਭ ਤੋਂ ਵੱਡੀ ਅਹਿਮ ਖਬਰ

ਤਾਜਾ ਜਾਣਕਾਰੀ ਅਨੁਸਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣ ਲਏ ਗਏ ਹਨ ਸ੍ਰੀ ਅੰਮ੍ਰਿਤਸਰ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਹੈ।ਜਿਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ।ਜਿਸ ‘ਚ ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਚੁਣੇ ਗਏ ਹਨ। ਜਾਣਕਾਰੀ ਅਨੁਸਾਰ ਇਸ ਦੌਰਾਨ ਭੁਪਿੰਦਰ ਸਿੰਘ , ਜਸਬੀਰ ਸਿੰਘ ਡੱਬਵਾਲੀ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ, ਜਸਮੇਲ ਸਿੰਘ, ਅਮਰਜੀਤ ਸਿੰਘ ਭਲਾਈਪੁਰ, ਜਸਬੀਰ ਸਿੰਘ, ਇੰਦਰਮੋਹਨ ਸਿੰਘ,ਮਗਵਿੰਦਰ ਸਿੰਘ ਖਪਰਖੇੜੀ, ਕੁਲਦੀਪ ਕੌਰ ਟੌਹੜਾ ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਗਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੱਸ ਦੇਈਏ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।ਉਨ੍ਹਾਂ ਨੂੰ ਸਾਲ 2017 ਅਤੇ 2018 ਵਿਚ ਵੀ ਪ੍ਰਧਾਨ ਚੁਣਿਆ ਗਿਆ ਸੀ। ਦੱਸਣਯੋਗ ਹੈ ਕਿ ਐਸਜੀਪੀਸੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਭਰੋਸਾ ਜਤਾਉਂਦੇ ਹੋਏ ਸਾਰੇ ਅਧਿਕਾਰ ਦੇ ਦਿੱਤੇ ਸਨ।ਕਮੇਟੀ ਦੇ ਮੈਂਬਰਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਜਿਸ ਤੋਂ ਬਾਅਦ ਭਾਈ ਸਾਬ ਨੇ ਸਭ ਦਾ ਧੰਨਵਾਦ ਕੀਤਾਤੁਹਾਨੂੰ ਦੱਸ ਦੇਈਏ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਨੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਧੰਨਵਾਦ ਕੀਤਾ ਆਪ ਜੀ ਨੇ ਲਿਖਿਆ ਹੈ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ। ਸਤਿਗੁਰੂ ਜੀ ਦਾ ਕੋਟ ਕੋਟ ਧੰਨਵਾਦ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਫਿਰ ਸੇਵਾ ਦਾ ਮੌਕਾ ਬਖਸ਼ਿਆ ਹੈ।