Thursday, April 9, 2020
Home > News > ਹੁਣੇ ਹੁਣੇ – ਦਿੱਲ੍ਹੀ ਕਮੇਟੀ ਦੇ ਪ੍ਰਧਾਨ ਨੇ ਕੀਤਾ ਇਹ ਕੰਮ ਹੋ ਰਹੀ ਚਰਚਾ

ਹੁਣੇ ਹੁਣੇ – ਦਿੱਲ੍ਹੀ ਕਮੇਟੀ ਦੇ ਪ੍ਰਧਾਨ ਨੇ ਕੀਤਾ ਇਹ ਕੰਮ ਹੋ ਰਹੀ ਚਰਚਾ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰੂ ਸਾਹਿਬ ਦੀ ਸ਼ਹਾਦਤ ਦਿਵਸ ਤੇ ਇੱਕ ਵੱਡਾ ਕਾਰਜ ਕੀਤਾ ਉਨ੍ਹਾਂ ਨੇ ਇਸ ਦੀ ਜਾਣਕਾਰੀ ਆਪਣੇ ਸ਼ੋਸ਼ਲ ਮੀਡੀਆ ਪੇਜ਼ ਤੇ ਦਿੱਤੀ ਉਨ੍ਹਾਂ ਨੇ ਲਿਖਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਪਰਿਵਰਤਨ ਦੇ ਵਿਰੁੱਧ ਸ਼ਹਾਦਤ ਦਿੱਤੀ ਸੀ ਜ਼ਾ-ਲਮ ਹਾਕਮ ਔਰੰਗਜ਼ੇਬ ਦਾ ਜ਼ੁਲਮ ਗੁਰੂ ਸਾਹਿਬ ਦੇ ਸਿੱਖੀ ਧਰਮ ਨਿਸ਼ਚੇ ਨੂੰ ਹਿਲਾ ਨਹੀਂ ਸਕਿਆ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਆਪਣੇ ਦੇਸ਼ ਦੀ ਰਾਜਧਾਨੀ ਵਿਚ ਕੱਟੜ ਔਰੰਗਜ਼ੇਬ ਦੇ ਨਾਮ ‘ਤੇ ਇਕ ਸੜਕ ਹੋਣ ਕਰਕੇ ਨਾ ਤਾਂ ਦੇਸ਼ ਅਤੇ ਨਾ ਹੀ ਦੇਸ਼ ਵਾਸੀ ਖੁਸ਼ ਹਨ ਸੋ ਅਸੀ ਅੱਜ ਸਭ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਨਰਿੰਦਰ ਮੋਦੀ ਜੀ ਅਤੇ ਅਰਵਿੰਦ ਕੇਜਰੀਵਾਲ ਜੀ ਨੂੰ ਸਾਡੀ ਬੇਨਤੀ ਹੈ ਕਿ ਇਸ ਸੜਕ ਦਾ ਨਾਮ ਬਦਲੋ। ਉਨ੍ਹਾਂ ਨੇ ਸੰਗਤਾਂ ਤੋਂ ਵੀ ਸਹਿਯੋਗ ਦੀ ਮੰਗ ਕਰੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਸ਼ੇਅਰ ਕਰੋ ਜੇ ਤੁਹਾਨੂੰ ਲੱਗਦਾ ਹੈ ਕਿ ਔਰੰਗਜ਼ੇਬ ਦਾ ਨਾਮ ਭਾਰਤ ਤੋਂ ਮਿਟਾਉਣਾ ਚਾਹੁੰਦੇ ਹੋ।ਤੁਹਾਨੂੰ ਦੱਸ ਦੇਈਏ ਕਿ ਅੱਜ ਸਮੁੱਚੀ ਸਿੱਖ ਕੌਮ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਨ ਮਨਾ ਰਹੀ ਹੈ ਵੱਖ ਵੱਖ ਥਾਈ ਨਗਰ ਕੀਰਤਨ ਸਜਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਸ੍ਰੀ ਗੁ: ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੁਨੀਆ ਭਰ ‘ਚ ਵੱਸਦੀ ਸਿੱਖ ਸੰਗਤ ਵੱਲੋਂ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕਰ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਪਟਿਆਲਾ ਵਿੱਚ ਵੀ ਕੱਲ੍ਹ ਨਗਰ ਕੀਰਤਨ ਸਜਾਇਆ ਗਿਆ ਜੋ ਗੁਰੂਦਵਾਰਾ ਮੋਤੀ ਬਾਗ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਹੁੰਚਿਆ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਯਾਦ ਕਰਦਿਆਂ ਨਗਰ ਕੀਰਤਨ ਸਜਾਇਆ ਗਿਆ ਹੈ।