Friday, April 10, 2020
Home > News > ਦੇਖੋ ਨਵਜੋਤ ਸਿੱਧੂ ਨੂੰ ਆਇਆ ਚਮਤਕਾਰੀ ਸੁਪਨਾ, ਸੱਚ ਕਰਨ ਲਈ ਕਰ ਦਿੱਤਾ ਵੱਡਾ ਐਲਾਨ

ਦੇਖੋ ਨਵਜੋਤ ਸਿੱਧੂ ਨੂੰ ਆਇਆ ਚਮਤਕਾਰੀ ਸੁਪਨਾ, ਸੱਚ ਕਰਨ ਲਈ ਕਰ ਦਿੱਤਾ ਵੱਡਾ ਐਲਾਨ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸੰਗਤ ਲਈ ਖੁਸ਼ਖਬਰੀ ਹੈ। ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਪਾਕਿਸਤਾਨ ਵਿੱਚ ਗੁਰਦੁਆਰਿਆਂ ਦਾ ਰੱਖ-ਰਖਾਵ ਦੇਖ ਰਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਖੁਦਮੁਖਤਿਆਰੀ ਦੇਣ ਦੀ ਮੰਗ ਚੁੱਕੀ ਜਾ ਰਹੀ ਹੈ। ਧਾਰਮਿਕ ਪਾਰਟੀ ਜਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਬਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਦੇ ਮਾਧਿਅਮ ਨਾਲ ਭੇਜੇ ਪੱਤਰ ਵਿੱਚ ਇਹ ਮੰਗ ਚੁੱਕੀ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਸਮੇਂ ਪਾਕਿਸਤਾਨ ਕਮੇਟੀ ਨੂੰ ਰਬੜ ਸਟੈਂਪ ਵਾਂਗ ਚਲਾ ਰਹੇ ਅਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ETPB) ਦਾ ਚੇਅਰਮੈਨ ਕਿਸੇ ਗੈਰ ਮੁਸਲਿਮ ਨੂੰ ਲਾ ਕੇ ਸਾਰੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਦਾ ਮਾਲਕਾਨਾ ਹੱਕ ਬੋਰਡ ਤੋਂ ਪਾਕਿਸਤਾਨ ਕਮੇਟੀ ਜਾਂ ਗੁਰੂ ਗਰੰਥ ਸਾਹਿਬ ਦੇ ਨਾਂ ਕਰਨ ਦੀ ਵੀ ਵਕਾਲਤ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਤੇ ਮਹਾਰਾਜ ਰਣਜੀਤ ਸਿੰਘ ਦੇ ਖਿਲਾਫ ਪਾਕਿਸਤਾਨ ਦੇ ਮੌਲਾਨਾ ਖਾਦਿਮ ਰਿਜਵੀ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਰਿਜਵੀ ਖਿਲਾਫ ਈਸ਼ ਨਿੰਦਾ ਕਾਨੂੰਨ ਤਹਿਤ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਕਰਤਾਰਪੁਰ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਦਾ ਸ਼ਹਿਰ ਹੈ। ਇਸ ਨਗਰ ਦੇ ਬਾਸ਼ਿੰਦੇ ਪੰਜਾਬੀ, ਉਰਦੂ, ਅੰਗਰੇਜ਼ੀ ਬੋਲਦੇ ਹਨ। ਇਸ ਨਗਰ ਦੇ ਜ਼ਿਆਦਾਕਰ ਵਾਸੀ ਮੁਸਲਮਾਨ ਹਨ। 1947 ਵੀ ਵੰਡ ਤੋਂ ਬਾਅਦ ਹਿੰਦੂ ਅਤੇ ਸਿੱਖ ਭਾਰਤ ਵਿੱਚ ਚਲੇ ਗਏ ਅਤੇ ਬਹੁਤ ਸਾਰੇ ਮੁਸਲਮਾਨ ਜਿਹੜੇ ਭਾਰਤ ਤੋਂ ਆਏ, ਇਸ ਇਲਾਕੇ ਵਿੱਚ ਵਸ ਗਏ। ਇਸ ਨਗਰ ਦੀ ਸਮੁੰਦਰੀ ਤਲ ਤੋਂ ਉੱਚਾਈ 155ਮੀਟਰ (511ਫੁੱਟ) ਹੈ।