Friday, April 10, 2020
Home > News > ਹੁਣੇ-ਹੁਣੇ ਦੇਸ਼ ਦੇ ਛੇ ਹਵਾਈ ਅਡਿਆ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਂਸਲਾ

ਹੁਣੇ-ਹੁਣੇ ਦੇਸ਼ ਦੇ ਛੇ ਹਵਾਈ ਅਡਿਆ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਂਸਲਾ

ਹੁਣੇ-ਹੁਣੇ ਦੇਸ਼ ਦੇ ਛੇ ਹਵਾਈ ਅਡਿਆ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਂਸਲਾ ਨਵੀਂ ਪ੍ਰਾਪਤ ਜਾਣਕਾਰੀ ਅਨੁਸਾਰ ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੇ ਰਾਹ ਪੈ ਗਈ ਹੈ। ਹੁਣ ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਨੇ ਪੰਜਾਬ ਦੇ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੀਨੀਅਰ ਅਧਿਕਾਰੀ ਮੁਤਾਬਕ ਅਥਾਰਿਟੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਾਲ ਫਰਵਰੀ ਮਹੀਨੇ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਤੇ ਗੁਹਾਟੀ ਦੇ ਹਵਾਈ ਅੱਡਿਆਂ ਦੇ ਸੰਚਾਲਨ, ਪ੍ਰਬੰਧਨ ਤੇ ਵਿਕਾਸ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਸ਼ੁਰੂ ਕੀਤਾ ਜਾ ਚੁੱਕਾ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਹਵਾਈ ਅੱਡਿਆਂ ਦੇ ਰੱਖ-ਰਖਾਓ ਦਾ ਠੇਕਾ ਅਡਾਨੀ ਗਰੁੱਪ ਨੇ ਲਿਆ ਸੀ। ਇਹ ਠੇਕਾ ਪ੍ਰਤੀ ਯਾਤਰੀ ਫੀਸ ਦੇ ਅਧਾਰ ’ਤੇ ਦਿੱਤਾ ਗਿਆ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਛੇ ਹਵਾਈ ਅੱਡਿਆਂ ਦਾ ਪਹਿਲਾਂ ਹੀ ਨਿੱਜੀਕਰਨ ਕੀਤਾ ਜਾ ਚੁੱਕਾ ਹੈ,ਤੁਹਾਨੂੰ ਦੱਸ ਦੇਈਏ ਕਿ ਇਸ ਵਾਸਤੇ ਅਥਾਰਿਟੀ ਦੀ 5 ਸਤੰਬਰ ਨੂੰ ਹੋਈ ਬੋਰਡ ਮੀਟਿੰਗ ਵਿੱਚ ਛੇ ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡੇ ਸ਼ਾਮਲ ਹਨ। ਜਾਣਕਾਰੀ ਅਨੁਸਾਰ ਬੋਰਡ ਦੇ ਫ਼ੈਸਲਾ ਲੈਣ ਮਗਰੋਂ ਇਸ ਸਬੰਧੀ ਸਿਫ਼ਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਸੀ। ਇਹ ਤੇ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਸ ਦਾ ਕੀ ਅਸਰ ਜਾਂਦਾ ਹੈ।