Friday, April 10, 2020
Home > News > ਹੁਣੇ ਹੁਣੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਘਰ ਪਿਆ ਸੋਗ

ਹੁਣੇ ਹੁਣੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਘਰ ਪਿਆ ਸੋਗ

ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਅੱਜ ਬੁੱਧਵਾਰ ਨੂੰ ਜਲੰਧਰ ਵਿਖੇ ਦੇਹਾਂਤ ਹੋ ਗਿਆ ਹੈ। ਉਹ ਜਲੰਧਰ ਵਿਚ ਲਿੰਕ ਰੋਡ ਸਥਿਤ ਅਪਣੇ ਘਰ ਵਿਚ ਰਹਿੰਦੇ ਸਨ। ਮਾਤਾ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਹੰਸ ਰਾਜ ਹੰਸ ਦਿੱਲੀ ਤੋਂ ਜਲੰਧਰ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਇਸ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਅਜੀਤ ਕੌਰ ਦਾ ਅੰਤਿਮ ਸਸਕਾਰ ਕਦੋਂ ਹੋਵੇਗਾ, ਇਹ ਹਾਲੇ ਤੈਅ ਨਹੀਂ ਹੈ ਕਿਉਂਕਿ ਹੰਸ ਰਾਜ ਹੰਸ ਦਾ ਇਕ ਭਰਾ ਕੈਨੇਡਾ ਵਿਚ ਰਹਿੰਦਾ ਹੈ। ਉਹਨਾਂ ਦੇ ਭਾਰ ਦੇ ਵਾਪਸ ਆਉਣ ‘ਤੇ ਹੀ ਉਹਨਾਂ ਦੀ ਮਾਤਾ ਦਾ ਅੰਤਿਮ ਸਸ-ਕਾਰ ਕੀਤਾ ਜਾਵੇਗਾ। ਹੰਸ ਰਾਜ ਹੰਸ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਨਾਲ ਸਮੁੱਚੇ ਸੰਗੀਤ ਜਗਤ ਵਿਚ ਵੀ ਸੋਗ ਦੀ ਲਹਿਰ ਹੈ। ਇਸ ਦੌਰਾਨ ਕਈ ਸਿਤਾਰਿਆਂ ਵੱਲੋਂ dukh ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਹੰਸ ਰਾਜ ਹੰਸ ਦੀ ਮਾਂ ਦੇ ਦੇਹਾਂਤ ਬਾਰੇ ਜਾਣਕਾਰੀ ਹੰਸ ਰਾਜ ਹੰਸ ਨੇ ਅਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਵੱਖ ਵੱਖ ਕਲਾਕਰ ਤੇ ਨੇਤਾ ਹੰਸ ਰਾਜ ਹੰਸ ਦੇ ਮਾਤਾ ਜੀ ਦੇ ਦੇਹਾਂਤ ਦਾ ਅਫ-ਸੋਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਗੱਲ ਕਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹੰਸਰਾਜ ਹੰਸ ਰਾਜ ਪੰਜਾਬੀ ਜਗਤ ਦੀ ਮਸ਼ਹੂਰ ਹਸਤੀ ਹਨ ਹੰਸ ਰਾਜ ਹੰਸ ਪੰਜਾਬ ਦਾ ਇਕ ਬਹੁਤ ਪ੍ਰਸਿਧ ਗਾਇਕ ਤੇ ਸਿਆਸਤਦਾਨ ਹੈ। ਉਹ ਆਪਣੇ ਲੰਬੇ ਸੁਨਹਿਰੀ ਘੁੰਗਰਾਲੇ ਵਾਲਾਂ ਕਰਕੇ ਅਤੇ ਕਲਾਸੀਕਲ ਗਾਇਕੀ ਦੀਆ ਭਿੰਨਤਾਵਾਂ ਕਰਕੇ ਬਹੁਤ ਪ੍ਰਸਿਧ ਹਨ। ਉਹ ਬਹੁਤ ਸਾਲਾਂ ਤੋ ਲੋਕ ਗੀਤ ਗਾ ਰਹੇ ਹਨ ਪਰ ਹੁਣ ਉਹਨਾ ਨੇ ਬਹੁਤ ਸਾਰੇ ਗੁਰਬਾਣੀ ਦੇ ਸ਼ਬਦ ਅਤੇ ਧਾਰਮਿਕ ਗੀਤ ਗਾਏ ਹਨ। ਉਸਨੂੰ ਅਸੈਨਿਕ ਅਧਿਕਾਰੀ ਦੇ ਵਜੋ ਪਦਮ-ਸ਼੍ਰੀ ਸਨਮਾਨ ਪ੍ਰਾਪਤ ਹੋਇਆ।ਇਕ ਸਿੱਖ ਪਰਿਵਾਰ ਚ ਪਿੰਡ ਸ਼ਾਫ਼ੀਪੁਰ, ਜਲੰਧਰ ਵਿੱਚ ਜਨਮ ਲਿਆ। ਉਹ ਲੋਕ ਗੀਤ ਅਤੇ ਸੂਫੀ ਗੀਤ ਗਾਉਂਦੇ ਸਨ ਪਰ ਨਾਲ ਨਾਲ ਉਹਨਾਂ ਨੇ ਫ਼ਿਲਮਾਂ ਵਿੱਚ ਵੀ ਗਾਉਣਾ ਸ਼ੁਰੂ ਕੀਤਾ ਅਤੇ ਆਪਣੀ ਐਲਬਮ ‘ਇੰਡੀਪੋਪ’ਰੀਲੀਜ਼ ਕੀਤੀ। ਉਹਨਾ ਨੇ ਨਾਲ ਨਾਲ ਮੰਨੇ ਪ੍ਰਮੰਨੇ ਕਲਾਕਾਰ ਨੁਸਰਤ ਫ਼ਤਿਹ ਅਲੀ ਖਾਨ ਨਾਲ ਫਿਲਮ ਕੱਚੇ ਧਾਗੇ ਵਿਚ ਕੰਮ ਕੀਤਾ।