Friday, April 10, 2020
Home > News > ਘਿਰਾਓ ਕਰਨ ਆਏ ਮਾਸਟਰਾਂ ਨੂੰ ਸਿੱਖਿਆ ਮੰਤਰੀ ਨੇ ਕੱਢੀਆਂ ਗੰਦੀਆਂ ਗਾਲ੍ਹਾਂ ਤੇ ਪੁਲਿਸ ਨੂੰ ਕਿਹਾ

ਘਿਰਾਓ ਕਰਨ ਆਏ ਮਾਸਟਰਾਂ ਨੂੰ ਸਿੱਖਿਆ ਮੰਤਰੀ ਨੇ ਕੱਢੀਆਂ ਗੰਦੀਆਂ ਗਾਲ੍ਹਾਂ ਤੇ ਪੁਲਿਸ ਨੂੰ ਕਿਹਾ

ਅੱਜ ਬਰਨਾਲਾ ਵਿੱਚ ਇੱਕ ਨਿੱਜੀ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਸਨ, ਪ੍ਰੰਤੂ ਇਸ ਪ੍ਰੋਗਰਾਮ ਦੇ ਗੇਟ ਤੇ ਹੀ ਬੇਰੁਜ਼ਗਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰ-ਸ਼ਨ ਕੀਤਾ ਜਾ ਰਿਹਾ ਸੀ। ਜਿਸ ਦੇ ਚੱਲਦੇ ਵਿਜੇਂਦਰ ਸਿੰਗਲਾ ਨੂੰ ਆਪਣੀਆਂ ਗੱਡੀਆਂ ਦਾ ਕਾਫ਼ਲਾ ਪਿੱਛੇ ਹੀ ਰੋਕਣਾ ਪਿਆ ਅਤੇ 20 ਤੋਂ 25 ਮਿੰਟ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਪਿਆ। ਬਰਨਾਲਾ ਪੁਲਿਸ ਵੱਲੋਂ ਜਿਉਂ ਹੀ ਬੇਰੁਜ਼ਗਾਰ ਅਧਿਆਪਕਾਂ ਨੂੰ ਕਾਫ਼ਲੇ ਦੇ ਅੱਗੇ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣਾ ਰੋਸ ਜ਼ਾਹਿਰ ਕਰਦੇ ਹੋਏ ਪੰਜਾਬ ਸਰਕਾਰ ਅਤੇ ਵਿਜੇਇੰਦਰ ਸਿੰਗਲਾ ਦੇ ਖ਼ਿਲਾਫ਼ ਨਾ-ਅਰੇ-ਬਾਜ਼ੀ ਸ਼ੁਰੂ ਕਰ ਦਿੱਤੀ। ਕਾਫੀ ਸਮਾਂ ਰੁਕਣ ਦੇ ਬਾਅਦ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਕਾਫਲਾ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਗੱਲ ਸੁਣੇ ਬਿਨਾਂ ਹੀ ਅੱਗੇ ਨਿਕਲ ਗਿਆ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਗਏ ਘਿਰਾ-ਓ ਦਾ ਗੁੱਸਾ ਮੰਤਰੀ ਸਿੰਗਲਾ ਨੇ ਬਰਨਾਲਾ ਪੁਲਸ ਤੇ ਕੱਢ ਦਿੱਤਾ। ਸਿੱਖਿਆ ਮੰਤਰੀ ਸਿੰਗਲਾ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਖਿਲਾਫ ਗੰਦੀ ਸ਼ਬਦਾ-ਵਲੀ ਵਰਤਦੇ ਹੋਏ ਡੀਐੱਸਪੀ ਬਰਨਾਲਾ ਨੂੰ ਕਿਹਾ ਕਿ ਉਹ ਇਨ੍ਹਾਂ ਅਧਿਆਪਕਾਂ ਨੂੰ ਚੁੱਕ ਕੇ ਬਾਹਰ ਸੁੱ-ਟ ਦੇਣਾ। ਜਿਸ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਵਿੱਚ ਰੋ ਸ ਪਾਇਆ ਜਾ ਰਿਹਾ ਹੈ ਉਨ੍ਹਾਂ ਸਿੱਖਿਆ ਮੰਤਰੀ ਵੱਲੋਂ ਬੋਲੀ ਗਈ ਇਸ ਗੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਪੜ੍ਹੇ ਲਿਖੇ ਲੋਕ ਹਨ ਅਤੇ ਸਾਡੇ ਵੱਲੋਂ ਚੁਣਿਆ ਗਿਆ ਨੇਤਾ ਇਸ ਤਰ੍ਹਾਂ ਦੀ ਸ਼ਬਦਾਵਲੀ ਵਰਤ ਰਿਹਾ ਹੈ, ਜੋ ਬਹੁਤ ਹੀ ਨਿੰਦ-ਨਯੋਗ ਹੈ। ਅਸੀਂ ਆਪਣੀ ਸਹੀ ਮੰਗ ਸਰਕਾਰ ਤੋਂ ਕਰ ਰਹੇ ਹਾਂ, ਪ੍ਰੰਤੂ ਸਰਕਾਰ ਸਾਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਸੰਘ-ਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਆਉਣ ਵਾਲੀ 15 ਤਰੀਕ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਮੁੜ ਘਿਰਾ-ਓ ਕੀਤਾ ਜਾਵੇਗਾ। ਇਸ ਸਾਰੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਕਿਹਾ ਕਿ ਮੈਨੂੰ ਸਿੱਖਿਆ ਮੰਤਰੀ ਬਣੇ ਥੋੜ੍ਹਾ ਸਮਾਂ ਹੋਇਆ ਹੈ। ਇਹ ਬੇਰੁਜ਼ਗਾਰ ਅਧਿਆਪਕ ਹਰ ਰੋਜ਼ ਧਰਨਾ ਲਗਾ ਕੇ ਬੈਠ ਜਾਂਦੇ ਹਨ। ਮੇਰੇ ਨਾਲ ਗੱਲਬਾਤ ਵੀ ਕਰਦੇ ਹਨ ਅਤੇ ਉਸ ਦੇ ਬਾਅਦ ਫਿਰ ਧਰਨੇ ਤੇ ਬੈਠ ਜਾਂਦੇ ਹਨ। ਇਸ ਤਰੀਕੇ ਇਹ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਏਨੀ ਗੱਲ ਆਖਦੇ ਹੋਏ ਵਿਜੇਂਦਰ ਸਿੰਗਲਾ ਨੇ ਆਪਣਾ ਪੱਲਾ ਝਾੜ ਲਿਆ।