Friday, April 10, 2020
Home > News > ਗੁਰੂਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲਿਆ ਲਈ ਮਾੜੀ ਖਬਰ ਹੁਣ

ਗੁਰੂਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲਿਆ ਲਈ ਮਾੜੀ ਖਬਰ ਹੁਣ

ਸਿੱਖ ਸੰਗਤਾਂ ਲਈ ਇੱਕ ਮਾੜੀ ਖਬਰ ਆ ਰਹੀ ਹੈ ਡੇਰਾ ਬਾਬਾ ਨਾਨਕ ਤੋਂ ‘ਹੁਣੇ ਮਿਲੀ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਲਈ ਡੇਰਾ ਬਾਬਾ ਨਾਨਕ ਕੌਮਾਂਤਰੀ ਸਰਹੱਦ ‘ਤੇ ਲਗਾਈ ਗਈ ਦੂਰਬੀਨ ਹਟਾ ਦਿੱਤੀ ਗਈ ਹੈ।ਅਜਿਹਾ ਹੋਣ ਨਾਲ ਦੂਰਬੀਨ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ‘ਚ ਭਾਰੀ ਗੁੱਸਾ ਅਤੇ ਨਾਰਾਜ਼ਗੀ ਹੈ। ਸਖਤ ਸ਼ਰਤਾਂ ਕਾਰਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਜਾਣ ‘ਚ ਅਸਮਰੱਥ ਸ਼ਰਧਾਲੂ ਹੁਣ ਦੂਰਬੀਨ ਨਾਲ ਵੀ ਦਰਸ਼ਨ ਕਰਨ ਦੀ ਸਹੂਲਤ ਤੋਂ ਵਾਂਝੇ ਰਹਿ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਸ਼ਰਧਾਲੂ ਦੂਰਬੀਨ ਤੋਂ ਦਰਸ਼ਨ ਨਾ ਕਰ ਪਾਉਣ ਕਾਰਨ ਨਿਰਾਸ਼ ਹੋ ਕੇ ਵਾਪਸ ਪਰਤ ਰਹੇ ਹਨ। ਸ਼ਰਧਾਲੂਆਂ ਮੁਤਾਬਕ ਉਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਦੂਰਬੀਨ ਦੇ ਦਰਸ਼ਨ ਕਰ ਕੇ ਆਪਣੀ ਧਾਰਮਿਕ ਇੱਛਾ ਨੂੰ ਪੂਰਾ ਕਰਦੇ ਸਨ ਪਰ ਹੁਣ ਅਧਿਕਾਰੀਆਂ ਨੇ ਦੂਰਬੀਨ ਹਟਾ ਦਿੱਤੀ ਹੈ। ਦੱਸਣਯੋਗ ਹੈ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਲਗਭਗ ਸਾਢੇ 4 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਵਾਉਣ ਦੀ ਪਰੰਪਰਾ ਸ਼ੁਰੂ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਦੇ ਲਈ ਦੂਰਬੀਨ ਸਥਾਪਤ ਕੀਤੀ ਗਈ ਸੀ, ਜਿਸ ਦਾ ਉਦਘਾਟਨ ਬਾਬਾ ਸੁਖਦੀਪ ਸਿੰਘ ਨੇ 6 ਮਈ 2008 ਨੂੰ ਕੀਤਾ ਸੀ। ਕੌਮਾਂਤਰੀ ਸਰਹੱਦ ‘ਤੇ ਸਥਾਪਤ ਦੂਰਬੀਨ ਤੋਂ ਦਰਸ਼ਨ ਕਰਵਾਉਣ ਦਾ ਪ੍ਰਬੰਧ ਸੀਮਾ ਸੁਰੱਖਿਆ ਫੌਜ ਵਲੋਂ ਕੀਤਾ ਜਾਂਦਾ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਲੋਕਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ, ਜੋ 20 ਡਾਲਰ ਦੀ ਫੀਸ ਦੇਣ ‘ਚ ਸਮਰੱਥ ਹਨ। ਤੁਹਾਨੂੰ ਦੱਸ ਦੇਈਏ ਕਿ ਪਰ ਜਿਹੜੇ ਲੋਕ ਫੀਸ ਨਹੀਂ ਦੇ ਸਕਦੇ, ਉਹ ਕੀ ਕਰਨ। ਦੱਸਣਯੋਗ ਹੈ ਦੂਰਬੀਨ ਹਟਾ ਕੇ ਉਨ੍ਹਾਂ ਨੂੰ ਦਰਸ਼ਨ ਕਰਨ ਤੋਂ ਵਾਂਝੇ ਕਰ ਦਿੱਤਾ ਗਿਆ ਹੈ।