Thursday, April 9, 2020
Home > News > ਦਰਬਾਰ ਸਾਹਿਬ ਤੋ ਆਈ ਸੰਗਤਾਂ ਲਈ ਵੱਡੀ ਤੇ ਜਰੂਰੀ ਖਬਰ

ਦਰਬਾਰ ਸਾਹਿਬ ਤੋ ਆਈ ਸੰਗਤਾਂ ਲਈ ਵੱਡੀ ਤੇ ਜਰੂਰੀ ਖਬਰ

ਸੱਚਖੰਡ ਦਰਬਾਰ ਸਾਹਿਬ ਤੋ ਆਈ ਸੰਗਤਾਂ ਲਈ ਵੱਡੀ ਤੇ ਜਰੂਰੀ ਖਬਰ ‘ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ।ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੋਣ ਕਰਕੇ ਇਥੇ ਸਿੱਖ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚੋਂ ਹੋਰਨਾਂ ਧਰਮਾਂ ਦੇ ਲੋਕ ਵੀ ਵੱਡੀ ਗਿਣਤੀ ਵਿਚ ਪੁੱਜਦੇ ਹਨ ਅਤੇ ਇਸ ਪਾਵਨ ਅਸਥਾਨ ਦੇ ਪ੍ਰਬੰਧਾਂ ’ਤੇ ਸੰਗਤ ਦੀ ਹਮੇਸ਼ਾ ਪੜਚੋਲੀਆਂ ਨਜ਼ਰ ਬਣੀ ਰਹਿੰਦੀ ਹੈ। ਇਸ ਲਈ ਸਾਨੂੰ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ, ਤਾਂ ਜੋ ਸੰਗਤ ਚੰਗਾ ਪ੍ਰਭਾਵ ਲੈ ਕੇ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਹੁਦਿਆਂ ਦਾ ਮਤਲਬ ਸੰਗਤ ਪ੍ਰਤੀ ਜਵਾਬਦੇਹੀ ਹੁੰਦਾ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਜਿਹੋ ਜਿਹੀਆਂ ਪ੍ਰਬੰਧਕੀ ਸੇਵਾਵਾਂ ਚਾਹੁੰਦੀ ਹੈ, ਉਸ ਤੋਂ ਵੀ ਬਿਹਤਰ ਸੇਵਾਵਾਂ ਦੇਣਾ ਪ੍ਰਬੰਧਕਾਂ ਦੀ ਪਹਿਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਹੁਦੇਦਾਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਾਲਮੇਲ ਨਾਲ ਸੰਗਤ ਲਈ ਉਚਿਤ ਪ੍ਰਬੰਧ ਕੀਤੇ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਸਮੀਖਿਆ ਆਰੰਭ ਕੀਤੀ ਗਈ ਹੈ ਅਤੇ ਇਸ ਸਬੰਧੀ ਬੈਠਕਾਂ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਅਜਿਹਾ ਸਾਹਮਣੇ ਆਉਂਦਾ ਹਾਂ ਤਾਂ ਜ਼ੁੰਮੇਵਾਰ ਮੁਲਾਜ਼ਮ ਦੀ ਜਵਾਬਤਲਬੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤੀ ਅਦਾਰਾ ਹੋਣ ਕਰਕੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਦਾ ਬੋਲ-ਚਾਲ ਵਧੀਆ ਹੋਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਦਾ ਪਾਬੰਦ ਹੋਣ ਦੇ ਨਾਲ-ਨਾਲ ਆਪਣੇ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਵਧੀਆ ਤਾਲਮੇਲ ਪੈਦਾ ਕਰਨ ਲਈ ਵੀਕਿਹਾ। ਉਨ੍ਹਾਂ ਕਿਹਾ ਕਿ ਅਨੁਸ਼ਾ-ਸਨਹੀਣਤਾ ਤੇ ਡਿਊਟੀ ’ਚ ਕੁਤਾਹੀ ਬਰ-ਦਾਸ਼ਤ ਨਹੀਂ ਹੋਵੇਗੀ। ਜਿਨ੍ਹਾਂ ਮੁਲਾਜ਼ਮਾਂ ਨੂੰ ਵਰਦੀ ਮਿਲਦੀ ਹੈ ਉਹ ਬਕਾਇਦਾ ਵਰਦੀ ਵਿਚ ਆਉਣ। ਦਸਤਾਰਾਂ ਪੰਥ ਪ੍ਰਵਾਨਤ ਨੀਲੇ, ਪੀਲੇ ਤੇ ਕਾਲੇ ਰੰਗ ਦੀਆਂ ਹੀ ਬੰਨ੍ਹੀਆਂ ਜਾਣ