Monday, April 6, 2020
Home > News > ਖੁਸ਼ਖਬਰੀ ਹੁਣ ਪੰਜਾਬੀਆਂ ਨੇ ਯੂਕੇ ਵਿਚ ਇੰਝ ਕਰਾਈ ਬੱਲੇ-ਬੱਲੇ

ਖੁਸ਼ਖਬਰੀ ਹੁਣ ਪੰਜਾਬੀਆਂ ਨੇ ਯੂਕੇ ਵਿਚ ਇੰਝ ਕਰਾਈ ਬੱਲੇ-ਬੱਲੇ

ਪੰਜਾਬੀ ਜਿੱਥੇ ਵੀ ਜਾਂਦੇ ਹਨ ਦੁਨੀਆ ਵਿੱਚ ਉਨ੍ਹਾਂ ਦਾ ਸਿੱਕਾ ਚੱਲਦਾ ਹੈ ਤੇ ਛਾ ਜਾਦੇ ਹਨ ਖਾਸਕਰਕੇ ਬਾਹਰਲੇ ਮੁਲਕਾਂ ਵਿੱਚ ਪੰਜਾਬੀਆਂ ਨੇ ਵੱਡੇ-ਵੱਡੇ ਆਹੁਦੇ ਹਾਸਲ ਕਰਕੇ ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੂੰ ਮਾਣ ਬਖਸ਼ਿਆ ਹੈ ਅਜਿਹੀ ਹੀ ਇਕ ਖਬਰ ਮਾਣ ਵਾਲੀ ਆ ਰਹੀ ਹੈ ਇੰਗਲੈਂਡ ਤੋਂ ਜਾਣਕਾਰੀ ਅਨੁਸਾਰ ਇੰਗਲੈਂਡ ਵਿਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਯੂਕੇ ਦੀਆਂ ਚੋਣਾਂ ਜਿੱਤ ਲਈਆਂ ਹਨ। ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋ ਗਿਆ ਹੈ। ਪਾਰਟੀ ਨੇ 326 ਸੀਟਾਂ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਬੋਰਿਸ ਜੌਨਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਬਹੁਮਤ ਜਨਾਦੇਸ਼ ਬਰਤਾਨੀਆ ਨੂੰ ਯੂਰਪੀ ਯੂਨੀਅਨ ਤੋਂ ਬਾਹਰ ਕੱਢਣ ਲਈ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲਾਂਕਿ ਇਹਨਾਂ ਚੋਣਾਂ ਵਿਚ ਲੇਬਰ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ ਪਰ ਇਸ ਦੇ ਨਾਂਅ ‘ਤੇ ਚੋਣ ਲੜ ਰਹੇ ਪੰਜਾਬੀਆਂ ਨੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ।ਤੁਹਾਨੂੰ ਦੱਸ ਦੇਈਏ ਕਿ ਈਲਿੰਗ ਸਾਊਥਾਲ ਤੋਂ ਭਾਰਤੀ ਮੂਲ ਦੇ ਵਰਿੰਦਰ ਸ਼ਰਮਾ ਨੇ ਅਰਣੀ ਸੀਟ ‘ਤੇ ਜਿੱਤ ਹਾਸਲ ਕੀਤੀ ਹੈ। ਵਰਿੰਦਰ ਸ਼ਰਮਾ ਨੇ ਕੁੱਲ 31,720 ਵੋਟਾਂ ਹਾਸਲ ਕਰ ਕੇ ਜਿੱਤ ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸ਼ਰਮਾ ਕਿਸੇ ਜ਼ਮਾਨੇ ਵਿਚ ਬੱਸ ਕੰਡਕਟਰ ਸਨ ਅਤੇ ਇਲਿੰਗ ਵਿਚ ਕੌਂਸਲਰ ਅਤੇ ਮੇਅਰ ਦੇ ਰੂਪ ਵਿਚ ਕੰਮ ਕਰਦੇ ਹਨ। ਇਸ ਦੇ ਨਾਲ ਹੀ ਸਲੋਹ ਤੋਂ ਭਾਰਤੀ ਮੂਲ ਦੇ ਤਨਮਨਜੀਤ ਸਿੰਘ ਢੇਸੀ ਵੀ ਅਪਣੀ ਸੀਟ ‘ਤੇ ਜਿੱਤ ਗਏ ਹਨ।ਦੱਸਣਯੋਗ ਹੈ ਕਿ ਉਨ ਨੇ ਇਸ ਦੀ ਖੁਸ਼ੀ ਆਪਣੇ ਸ਼ੋਸ਼ਲ ਅਕਾਊਂਟ ਤੇ ਸ਼ੇਅਰ ਕੀਤੀ ਹੈ ਇਸ ਦੌਰਾਨ ਉਹਨਾਂ ਨੇ ਟਵੀਟ ਕਰਕੇ ਅਪਣੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਆਪਣੇ ਮਨ ਦੀ ਖੁਸ਼ੀ ਪ੍ਰਗਟ ਕਰਦਿਆਂ ਕੁੱਝ ਸ਼ਬਦ ਲਿਖ ਕੇ ਫੋਟੋਆਂ ਅਪਲੋਡ ਕਰੀਆ ਹਨ ਦੱਸ ਦੇਈਏ ਕਿ ਉੱਧਰ ਹੈਸਟਨ ਫੈਲਥਮ ਤੋਂ ਸੀਮਾ ਮਲਹੋਤਰਾ ਅਤੇ ਬਰਮਿੰਘਮ ਐਜ਼ਬਾਸਟਨ ਤੋਂ ਪ੍ਰਤੀ ਕੌਰ ਗਿੱਲ ਨੇ ਵੀ ਜਿੱਤ ਹਾਸਲ ਕੀਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਸੇ ਤਰ੍ਹਾਂ ਹੀ ਕਨੇਡਾ ਚ ਪੰਜਾਬੀਆਂ ਨੇ ਜਿੱਤ ਦੇ ਝੰਡੇ ਗੱਡੇ ਸਨ।