Thursday, April 9, 2020
Home > News > ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਵੱਡਾ ਬਿਆਨ ਮੈਂ ਨਹੀਂ ਆਉਂਦਾ ਕਿਸੇ ਅੱਗੇ

ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਵੱਡਾ ਬਿਆਨ ਮੈਂ ਨਹੀਂ ਆਉਂਦਾ ਕਿਸੇ ਅੱਗੇ

ਹੁਣੇ-ਹੁਣੇ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਕਮੇਟੀ ਅੱਗੇ ਪੇਸ਼ ਹੋਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਢੱਡਰੀਆਂਵਾਲੇ ਵਲੋਂ ਖਾਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਢੱਡਰੀਆਂਵਾਲੇ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ‘ਤੇ ਉਲ ਟ ਵਾਰ ਕਰਦੇ ਹੋਏ ਕਿਹਾ ਕਿ ਜਥੇਦਾਰ ਜੀ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਪਹਿਲਾਂ ਉਨ੍ਹਾਂ ਵਿਰੁੱਧ ਕਮੇਟੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਈ ਸਵਾਲ ਕੀਤੇ। ਤੁਹਾਨੂੰ ਦੱਸ ਦੇਈਏ ਕਿ ਜ਼ਿਕਰਯੋਗ ਹੈ ਕਿ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ dosh ਸੀ ਕਿ ਉਹ ਸਿੱਖੀ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਦੇ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਨੂੰ ਪੱਤਰ ਲਿਖ ਕੇ ਢੱਡਰੀਆਂਵਾਲੇ ਖਿਲਾ ਫ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 5 ਮੈਂਬਰੀ ਕਮੇਟੀ ਮੂਹਰੇ ਰਣਜੀਤ ਸਿੰਘ ਢੱਡਰੀਆਵਾਂਲੇ ਨੂੰ ਪੇਸ਼ ਹੋਣ ਲਈ ਕਿਹਾ ਸੀ।ਜਿਸ ਬਾਅਦ ਕੁੱਝ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਇਹ ਗੱਲ ਮੰਨਣ ਨੂੰ ਤਿਆਰ ਹੀ ਨਹੀਂ ਹਨ ਕਿ ਉਹ ਅਕਾਲ ਤਖਤ ਸਾਹਿਬ ਆ ਕਿ ਵਿਚਾਰ ਕਰਨ ਪਰ ਇਸ ਪਿੱਛੇ ਹੁਣ ਇਹ ਤੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਹੀ ਪਤਾ ਹੋਣਾ ਹੈ ਕਿ ਉਹ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਕਿਉ ਨਹੀ ਮੰਨ ਰਿਹਾ ਹੈ।