Friday, April 10, 2020
Home > News > ਮੌਸਮ ਵਿਭਾਗ ਨੇ ਪੰਜਾਬ ਨੂੰ ਕੀਤਾ ਸਾਵਧਾਨ ਅਗਲੇ 24 ਘੰਟਿਆਂ ਤੱਕ-ਦੇਖੋ ਮੌਸਮ ਹਾਲ

ਮੌਸਮ ਵਿਭਾਗ ਨੇ ਪੰਜਾਬ ਨੂੰ ਕੀਤਾ ਸਾਵਧਾਨ ਅਗਲੇ 24 ਘੰਟਿਆਂ ਤੱਕ-ਦੇਖੋ ਮੌਸਮ ਹਾਲ

ਹੁਣੇ ਮਿਲੀ ਜਾਣਕਾਰੀ ਅਨੁਸਾਰ ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ ‘ਚ ਲਿਆ ਹੋਇਆ ਹੈ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਕ ਵਾਰ ਫਿਰ ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਦੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਬੀਤੇ ਦਿਨ ਸਵੇਰੇ ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ, ਫਗਵਾੜਾ, ਜਲੰਧਰ ‘ਚ 7 ਡਿਗਰੀ, ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ, ਪਟਿਆਲਾ ‘ਚ 8 ਡਿਗਰੀ, ਰਾਜਪੁਰਾ ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਮੋਗਾ, ਸੰਗਰੂਰ, ਫਾਜ਼ਿਲਕਾ ‘ਚ 9 ਡਿਗਰੀ, ਗੁਰਦਾਸਪੁਰ, ਚੰਡੀਗੜ੍ਹ, ਮਲੋਟ, ਜ਼ੀਰਕਪੁਰ, ਮਾਨਸ ‘ਚ 10 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਕੋਲਡ ਡੇਅ ਕੰਡੀਸ਼ਨ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਸੀਤ ਲਹਿਰ ਦਾ ਪ੍ਰਕੋਪ ਵੀ ਜਾਰੀ ਰਹਿ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਧਿਕਾਰੀਆਂ ਨੇ ਅੱਜ ਸਨਿੱਚਰਵਾਰ ਨੂੰ ਆਪਣੇ ਇੱਕ ਬਿਆਨ ਰਾਹੀਂ ਦੱਸਿਆ ਕਿ ਸ਼ੁੱਕਰਵਾਰ ਦੀ ਅੱਧੀ ਰਾਤ ਤੱਕ ਦਿੱਲੀ ਹਵਾਈ ਅੱਡੇ ਉੱਤੇ ਸੰਘਣੀ ਧੁੰਦ ਕਾਰਨ 46 ਉਡਾਣਾਂ ਨੂੰ ਡਾਈਵਰਟ ਕੀਤਾ ਗਿਆ। ਰੇਲ ਗੱਡੀਆਂ ਵੀ ਦੇਰੀ ਨਾਲ ਬਹੁਤ ਹੌਲੀ ਰਫ਼ਤਾਰ ’ਤੇ ਚੱਲ ਰਹੀਆਂ ਹਨ। ਖਬਰ ਏਜੰਸੀ ‘ਏਸ਼ੀਅਨ ਨਿਊਜ਼ ਇੰਟਰਨੈਸ਼ਨਲ’ ਨੇ ਦੱਸਿਆ ਕਿ ਉੱਤਰ ਭਾਰਤ ’ਚ 17 ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ’ਚ ਬਿਹਾਰ ਸਮੇਤ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਵੈੱਬਸਾਈਟ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰੀ ਰਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਆਸਾਮ ਤੇ ਮੇਘਾਲਿਆ ’ਚ ਸਨਿੱਚਰਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ। ਦੱਸ ਦੇਈਏ ਕਿ ਬਿਹਾਰ ਦੀ ਰਾਜਧਾਨੀ ਪਟਨਾ ਸਾਹਿਬ ਵਿਖੇ ਰਾਤ ਦਾ ਤਾਪਮਾਨ ਅਗਲੇ ਦੋ ਦਿਨ ਘੱਟ ਹੀ ਰਹੇਗਾ। ਇਸ ਵਿੱਚ ਕੋਈ ਖ਼ਾਸ ਗਿਰਾਵਟ ਦਰਜ ਨਹੀਂ ਹੋਵੇਗੀ। 24 ਦਸੰਬਰ ਨੂੰ ਬਿਹਾਰ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਪੂਰਵ–ਅਨੁਮਾਨ ਦੱਖਣੀ ਬਿਹਰਾ ਤੇ ਝਾਰਖੰਡ ਨਾਲ ਲੱਗਦੇ ਇਲਾਕਿਆਂ ਲਈ ਹੈ।