Sunday, January 19, 2020
Home > News > ਪੰਜਾਬ ਦੇ ਇਸ ਜ਼ਿਲ੍ਹੇ ‘ਚ ਇਸ ਦਿਨ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਇਸ ਦਿਨ ਨੂੰ ਛੁੱਟੀ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਖਬਰ ਸਰਕਾਰੀ ਛੁਟੀ ਦੇ ਬਾਰੇ ਵਿਚ ਆ ਰਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਦਾ ਐਲਾਨ- ਅੰਗਰੇਜ਼ ਸਰਕਾਰ ਵੱਲੋਂ ਆਜ਼ਾਦੀ ਸੰਗਰਾਮ ਦੇ ਪ੍ਰਥਮ ਸੰਘਰਸ਼ ਕੂਕਾ ਅੰਦੋਲਨ ਨੂੰ ਦਬਾਉਣ ਲਈ 17 ਜਨਵਰੀ 1872 ਨੂੰ ਨੌਂ ਤੋਪਾਂ ਬੀੜੀਆਂ ਗਈਆਂ ਸਨ । ਜਿਸਦੇ ਤਹਿਤ ਸੱਤ ਤੋਪਾਂ ਨਾਲ ਸੱਤ ਵਾਰੀਆਂ ਵਿੱਚ 7-7 ਸਿੰਘਾਂ ਨੂੰ ਬਿਨ੍ਹਾ ਮੁਕੱਦਮਾ ਚ ਲਾਏ ਤੋਪਾਂ ਨਾਲ ਉ ਡਾ ਦਿੱਤਾ ਗਿਆ ਸੀ । ਮਲੇਰਕੋਟਲਾ ਦੇ ਇਸੇ ਸਾਕੇ ਨੂੰ ਯਾਦ ਰੱਖਦਿਆਂ ਕੂਕ ਅੰਦੋਲਨ ਦੇ ਉਨ੍ਹਾਂ ਸਾਰੇ ਸ਼ ਹੀ ਦਾਂ ਨੂੰ ਸ਼ਰਧਾਂ ਜਲੀ ਭੇਂਟ ਕਰਨ ਲਈ 17 ਜਨਵਰੀ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ ਗਈ ਹੈ । ਇਸ ਬਾਰੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸੰਗਰੂਰ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ ਤੇ ਬੈਂਕਾਂ ਵਿੱਚ ਛੁੱਟੀ ਘੋਸ਼ਿਤ ਕਰਦੇ ਹਨ ।ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜ਼ਿਲ੍ਹੇ ‘ਚ 17 ਜਨਵਰੀ ਨੂੰ ਨੈਗੋਸੀਏਬਲ ਇੰਸਟਰੂਮੈਂਟ ਐਕਟ ਤਹਿਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ‘ਚ ਛੁੱਟੀ ਰਹੇਗੀ ਤਾਂ ਜੋ ਲੋਕ ਮਲੇਰਕੋਟਲਾ ਵਿਖੇ ਹੋਣ ਵਾਲੇ ਸਮਾਗਮ ‘ਚ ਭਾਗ ਲੈ ਸਕਣ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ ‘ਤੇ ਲਾਗੂ ਨਹੀਂ ਹੋਣਗੇ, ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸੰਗਰੂਰ ਪੰਜਾਬ ਦਾ ਕਾਫੀ ਵਧੀਆ ਸ਼ਹਿਰ ਹੈ ਸੰਗਰੂਰ ਪੰਜਾਬ ਦਾ ਇੱਕ ਇਤਿਹਾਸਕ ਸ਼ਹਿਰ ਹੈ ਅਤੇ ਇਹ ਮਾਲਵਾ ਖੇਤਰ ਵਿਚ ਪੈਂਦਾ ਹੈ। ਸੰਗਰੂਰ ਪੁਰਾਣੇ ਸਮੇਂ ਭਾਵ ਅੰਗਰੇਜ਼ਾਂ ਦੇ ਸਮੇਂ ਦੌਰਾਨ ਜੀਂਦ ਰਿਆਸਤ ਦੀ ਰਾਜਧਾਨੀ ਹੋਇਆ ਕਰਦਾ ਸੀ।ਇਹ ਸ਼ਹਿਰ ਪੁਰਾਤਨ ਵਿਰਾਸਤ ਜੋਕਿ ਅਜੋਕੇ ਸਮਾਜ ਲਈ ਧਰਮ ਨਿਰਪੱਖਤਾ ਦਾ ਸਬੂਤ ਹੈ ਕਿਉਂਕਿ ਜੇਕਰ ਅਸੀਂ ਇਸ ਸ਼ਹਿਰ ਦੀ ਪੁਰਾਤਨ ਵਿਰਾਸਤ ਤੇ ਪੰਛੀ ਝਾਤ ਮਾਰੀਏ ਤਾਂ ਹਿੰਦੁਸਤਾਨ ਦੇ ਅੱਡ ਅੱਡ ਧਰਮਾਂ ਦੇ ਸੁਮੇਲ ਦਾ ਇੱਕ ਵਿਲੱਖਣ ਸਬੂਤ ਦਰਸਾਉਂਦੀ ਹੈ। ਇਹ ਸ਼ਹਿਰ ਬਹੁਤ ਵਿਕਾਸ ਕਰ ਰਿਹਾ ਹੈ।