Thursday, February 20, 2020
Home > News > ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਅੱਜ ਛੁੱਟੀ ਦਾ ਐਲਾਨ ਜਾਣੋ ਕਿਉ

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਅੱਜ ਛੁੱਟੀ ਦਾ ਐਲਾਨ ਜਾਣੋ ਕਿਉ

ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ – ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ‘ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਗਣਤੰਤਰ ਦਿਵਸ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀਸ਼ਲਾਘਾ ਵੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਮਾਨਸਾ ਦੇ ਨਹਿਰੂ ਮੈਮੋਰੀਅਲ ਸਪੋਰਟਸ ਖੇਡ ਸਟੇਡੀਅਮ ਵਿਖੇ 71 ਵੇਂ ਗਣਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸ.ਐੱਸ.ਪੀ. ਡਾ. ਨਰਿੰਦਰ ਭਾਰਗਵ ਅਤੇ ਜ਼ਿਲੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਮੌਜੂਦ ਸੀ।ਦੱਸ ਦਈਏ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਉੱਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀ ਵਧੀਆ ਕਾਰਗੁਜ਼ਾਰੀ ਨੂੰ ਲੈ ਕੇ ਪ੍ਰਦਰਸ਼ਨੀ ਵੀ ਦਿਖਾਈ ਗਈ। ਆਪਣੇ ਭਾਸ਼ਣ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ 26 ਜਨਵਰੀ 1950 ਨੂੰ ਸਾਡੇ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਦਾ ਅਸੀਂ ਅੱਜ ਸਾਰੇ ਹੀ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਜਿਨ੍ਹਾਂ ਦੀ ਬਦੌਲਤ ਅਸੀਂ ਇਕ ਆਜ਼ਾਦ ਦੇਸ਼ ਵਿਚ ਰਹਿੰਦੇ ਹਾਂ। ਉੱਥੇ ਹੀ ਉਨ੍ਹਾਂ ਭਾਰਤ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਵੀ ਨਮਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਜ਼ਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ 26 ਜਨਵਰੀ 2020 ਨੂੰ ਦੇਸ਼ ਭਰ ਵਿਚ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਅੰਮ੍ਰਿਤਸਰ ਦੀ ਵਾਹਗਾ ਸਰਹੱਦ ‘ਤੇ ਵੀ ਬੀ. ਐੱਸ. ਐੱਫ. ਵੱਲੋਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।