Monday, April 6, 2020
Home > News > ਇਸ ਪਵਿੱਤਰ ਅਸਥਾਨ ਤੇ ‘ਚ ਲੱਗਾ ਉਮਰਾਂ ਵਧਾਉਣ ਵਾਲਾ ਲੰਗਰ ਕਿੰਨਾ ਲਾਹੇਵੰਦ ਹੈ

ਇਸ ਪਵਿੱਤਰ ਅਸਥਾਨ ਤੇ ‘ਚ ਲੱਗਾ ਉਮਰਾਂ ਵਧਾਉਣ ਵਾਲਾ ਲੰਗਰ ਕਿੰਨਾ ਲਾਹੇਵੰਦ ਹੈ

ਇਸ ਪਵਿੱਤਰ ਅਸਥਾਨ ਤੇ ‘ਚ ਲੱਗਾ ਉਮਰਾਂ ਵਧਾਉਣ ਵਾਲਾ ਲੰਗਰ ‘ਵਾਹਿਗੁਰੂ ਜੀ “ਉਮਰਾਂ ਵਧਾਉਣ ਵਾਲਾ ਲੰਗਰ ਸ਼ਾਇਦ ਹੀ ਕਿਸੇ ਨੇ ਸੁਣਿਆ ਹੋਵੇ ਇਹ ਸੇਵਾ ਹੋ ਰਹੀ ਹੈ ਸੁਲਤਾਨਪੁਰ ਲੋਧੀ ਗੁਰਦੁਆਰਾ ਬੇਰ ਸਾਹਿਬ ਚ ਲਗਾਇਆ ਗਿਆ ਹੈ ਇਹ ਲੰਗਰ ਕਪਰੂਥਲਾ ਦੇ ਨੌਜਵਾਨ ਨੇ ਲਗਾਇਆ ਹੈ ਜੋ ਸਬਜੀਆਂ ਦਾ ਲੰਗਰ ਜੋ ਕੱਚੀਆਂ ਹਨ ਸਭ ਚੀਜਾਂ ਕੱਚੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕਿ ਸਿੱਖ ਇਤਿਹਾਸ ਵਿੱਚ ਲੰਗਰ ਦਾ ਖਾਸ ਮਹੱਤਵ ਹੈ। ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਜੋ ਸਾਰੇ ਲੋਕ ਆਪਣੇ ਪਿਛੋ ਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋ ਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ। ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹ ੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ। ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ। ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ। ਗੁਰੂ ਨਾਨਕ ਦੇਵ ਨੇ ਲੰਗਰ ਦੀ ਪਰੰਪਰਾ ਸ਼ੁਰੂ ਕੀਤੀ ਜਦੋਂ ਗੁਰੂ ਨਾਨਕ ਦੇਵ ਜੀ ਚਾਰ ਉਦਾਸੀਆਂ ਮਗਰੋਂ ਕਰਤਾਰਪੁਰ ਆ ਕੇ ਰਹੇ ਸਨ ਤਾਂ ਸ਼ਰਧਾਲੂ ਆਪ ਜੀ ਦੇ ਦਰਸ਼ਨਾਂ ਲਈ ਆਉਣ ਲੱਗੇ।