Friday, July 19, 2019
Home > News > ਦੋਵਾਂ ਨੇ ਰਲ ਕੇ ਬੇਅਦਬੀ ਮਾਮਲੇ ਨੂੰ ਠੰਡੇ ਬਸਤੇ ‘ਚ ਪਾਉਣ ਲਈ ਕੈਪਟਨ ਤੇ ਬਾਦਲ ਨੇ ਰੱਖੀ ਰੈਲੀ : ਖਹਿਰਾ (ਵੀਡੀਓ)

ਦੋਵਾਂ ਨੇ ਰਲ ਕੇ ਬੇਅਦਬੀ ਮਾਮਲੇ ਨੂੰ ਠੰਡੇ ਬਸਤੇ ‘ਚ ਪਾਉਣ ਲਈ ਕੈਪਟਨ ਤੇ ਬਾਦਲ ਨੇ ਰੱਖੀ ਰੈਲੀ : ਖਹਿਰਾ (ਵੀਡੀਓ)

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਨੇ ਕੈਪਟਨ ਤੇ ਬਾਦਲਾਂ ‘ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਮਿਲੀ ਭੁਗਤ ਨਾਲ ਇਸ ਮਾਮਲੇ ‘ਤੇ ਕਾਰਵਾਈ ਨਹੀਂ ਹੋਣ ਦੇ ਰਹੇ।


ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦੋਸ਼ੀਆਂ ‘ਤੇ ਕਾਰਵਾਈ ਨਹੀਂ ਕੀਤੀ ਅਤੇ ਹੁਣ ਪਿਛਲੇ 18 ਮਹੀਨਿਆਂ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਦੋਸ਼ੀਆਂ ਨੂੰ ਬਚਾਉਣ ‘ਚ ਲੱਗੀ ਹੋਈ ਹੈ।ਖਹਿਰਾ ਨੇ ਕਿਹਾ ਕਿ ਕੈਪਟਨ ਨੂੰ ਲੰਬੀ ਦੀ ਰੈਲੀ ਰੱਦ ਕਰਕੇ ਬਰਗਾੜੀ ਦੀ ਦੋਸ਼ੀਆਂ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।

ਸੁਖਪਾਲ ਖਹਿਰਾ ਮੌੜ ਮੰਡੀ ਦੇ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨਰਮੇ ਦੀ ਫਸਲ ਵੇਚਣ ਤੋਂ ਪ੍ਰੇਸ਼ਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਰਕਾਰ ਨੂੰ ਹੜ੍ਹ ‘ਚ ਬਰਬਾਦ ਹੋਈ ਫਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।

Leave a Reply

Your email address will not be published. Required fields are marked *