Friday, July 19, 2019
Home > News > ਵਾਹ ਜੀ ਵਾਹ ਪੁਰਾਣੇ ਪੰਜਾਬੀ ਸੱਭਿਆਚਾਰ ਦੀ ਝਲਕ ਵੀਡੀਓ ਦੇਖ ਆਉਣਗੇ ਪੁਰਾਣੇ ਦਿਨ ਯਾਦ…..

ਵਾਹ ਜੀ ਵਾਹ ਪੁਰਾਣੇ ਪੰਜਾਬੀ ਸੱਭਿਆਚਾਰ ਦੀ ਝਲਕ ਵੀਡੀਓ ਦੇਖ ਆਉਣਗੇ ਪੁਰਾਣੇ ਦਿਨ ਯਾਦ…..

ਸੱਭਿਆਚਾਰ ਲੋਕ ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ ਜਾਚ ਦਾ ਨਾਂ ਹੈ। ਪਸੂ ਜੀਵਨ ਤੋਂ ਅਗਾਂਹ ਲੰਘ ਮਨੁੱਖ ਆਪਣੀਆਂ ਅੰਦਰੂਨੀ ਕਰਤਾਰੀ ਸ਼ਕਤੀਆਂ ਨੂੰ ਪ੍ਰਗਟ ਕਰਨ ਤੇ ਵਿਉਂਤਣ ਲਈ ਸੱਭਿਆਚਾਰ ਸਿਰਜਦਾ ਹੈ। ਮਨ, ਸਰੀਰ ਅਤੇ ਆਤਮਾ ਦੀ ਇਕਸੁਰਤਾ ਪੈਦਾ ਕਰਦਿਆਂ ਬੁਨਿਆਦੀ ਮਨੁੱਖੀ ਲੋੜਾਂ ਨੂੰ ਪੂਰਾ ਕਰਨਾ ਅਤੇ ਨਾਲ ਹੀ ਮਨੁੱਖ ਦੀਆਂ ਨਿੱਜੀ ਅਤੇ ਸਮੂਹਿਕ ਸੰਭਾਵਨਾਵਾਂ ਨੂੰ ਪ੍ਰਫੁਲਿਤ ਕਰਨਾ ਸੱਭਿਆਚਾਰ ਦਾ ਮੁੱਖ ਲਕਸ਼ ਹੁੰਦਾ ਹੈ। ਵਿਸ਼ੇਸ਼ ਭੂਗੋਲਿਕ ਖਿੱਤੇ ਦੀਆਂ ਪਦਾਰਥਿਕ, ਕੁਦਰਤੀ ਅਤੇ ਮੌਸਮੀ ਪਰਿਸਥਿਤੀਆਂ ਮੁਤਾਬਕ ਲੋਕ ਜ਼ਿੰਦਗੀ ਦੇ ਨਿੱਕੇ ਤੋਂ ਨਿੱਕੇ ਪੱਖ ਤੋਂ ਲੈ ਕੇ ਵੱਡੇ ਤੋਂ ਵੱਡੇ ਮਨੋਰਥ ਲਈ ਬੜਾ ਵੰਨ-ਸੁਵੰਨਾ ਸੱਭਿਆਚਾਰਿਕ ਪ੍ਰਬੰਧ ਉਸਾਰਦੇ ਆਏ ਹਨ।

ਸੱਭਿਆਚਾਰ ਇੱਕ ਗਤੀਸ਼ੀਲ ਵਰਤਾਰਾ ਹੈ। ਪਦਾਰਥਿਕ, ਰਾਜਸੀ ਅਤੇ ਹੋਰ ਬਦਲਾਵ ਇਸ ਵਿੱਚ ਤਬਦੀਲੀ ਲਿਆਉਂਦੇ ਰਹਿੰਦੇ ਹਨ। ਪੰਜਾਬੀ ਸੱਭਿਆਚਾਰ ਦਾ ਅਸਲ ਸਰੂਪ ਵੀ ਇਸ ਗਤੀਸ਼ਿਲਤਾ ਵਿੱਚੋਂ ਪਛਾਣਨ ਦੀ ਲੋੜ ਹੈ। ਬਹੁਤੀ ਵਾਰ ਅਸੀਂ ਅਗਿਆਨਤਾ ਵੱਸ ਪ੍ਰਾਚੀਨਤਾ ਨੂੰ ਹੀ ਸੱਭਿਆਚਾਰ ਮੰਨਣ-ਮਨਾਉਣ ਦਾ ਯਤਨ ਕਰਦੇ ਹਾਂ। ਵਾਸਤਵ ਵਿੱਚ ਸੱਭਿਆਚਾਰ ਸੱਚੀ ਅਤੇ ਸੁੱਚੀ, ਵਡੇਰੀ ਅਤੇ ਸੂਝ ਭਰੀ ਸ਼ਖ਼ਸੀਅਤ ਸਿਰਜਣ ਲਈ ਮਨੁੱਖਾਂ ਵੱਲੋਂ ਉਸਾਰਿਆ ਗਿਆ ਇੱਕ ਸਾਂਝਾ ਪ੍ਰਬੰਧ ਹੈ। ਇਸੇ ਲੋੜ ਹਿਤ ਘਰ, ਪਰਿਵਾਰ, ਭਾਈਚਾਰਾ, ਰਿਸ਼ਤਾ – ਨਾਤਾ ਪ੍ਰਬੰਧ, ਵਿਆਹ – ਪ੍ਰਬੰਧ, ਰੀਤੀ – ਰਿਵਾਜ, ਵਿਸ਼ਵਾਸ, ਕੀਮਤਾਂ, ਪ੍ਰਤਿਮਾਨ, ਕਲਾਵਾਂ, ਪਹਿਰਾਵਾ, ਹਾਰ-ਸ਼ਿੰਗਾਰ, ਲੋਕਧਾਰਾ ਅਤੇ ਅਜਿਹੀਆਂ ਹੋਰ ਵੰਨਗੀਆਂ ਦੀ ਸਿਰਜਣਾ ਹੁੰਦੀ ਆਈ ਹੈਇਹ ਸਭ ਸਿਰਜਣਾਵਾਂ ਮਨੁੱਖ ਨੂੰ ਪਸੂਪੂਣੇ ਤੋਂ ਉੱਪਰ ਉਠਾ ਕੇ ਉਸਾਰੂ ਅਤੇ ਸੁਚਾਰੂ ਮਨੁੱਖ ਬਣਨ-ਬਣਾਉਣ ਲਈ ਸਿਰਜੇ ਗਏ ਵਸੀਲੇ ਹਨ। ਪੰਜਾਬੀ ਸੱਭਿਆਚਾਰ: ਇਤਿਹਾਸਕ ਪਿਛੋਕੜ ਪੰਜਾਬੀ ਸੱਭਿਆਚਾਰ ਪੰਜਾਬ ਦੇ ਭੂਗੋਲਿਕ ਖਿੱਤੇ ਦੀ ਪੈਦਾਵਾਰ ਹੈ। ਪੰਜਾਬ ਦੀ ਭੂਗੋਲਿਕ ਹੱਦਬੰਦੀ ਲਗਾਤਰ ਬਦਲਦੀ ਆਈ ਹੈ। ਇਸੇ ਕਰਕੇ ਅਜੋਕਾ ਪੰਜਾਬ ਇੱਕ ਰਾਜਸੀ ਇਕਾਈ ਤਾਂ ਹੈ ਪਰ ਇਸ ਨੂੰ ਸੰਪੂਰਨ ਸੱਭਿਆਚਾਰਿਕ ਖਿੱਤੇ ਵਜੋਂ ਪ੍ਰਵਾਨ ਨਹੀਂ ਕਰ ਸਕਦੇ, ਕਿਉਂਕੀ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਪੱਖੋਂ ਬਹੁਤ ਸਾਰੇ ਇਲਾਕੇ ਅਜੋਕੇ ਪੰਜਾਬ ਤੋਂ ਬਾਹਰ ਵੀ ਹਨ। ਵਾਸਤਵ ਵਿੱਚ ਪੰਜਾਬ ਪੰਜਾਬੀ ਬੋਲਦੇ ਸਾਂਝੇ ਵਿਰਸੇ ਦੇ ਲੋਕਾਂ ਦੇ ਸਾਂਝੇ ਜੀਵਨ ਢੰਗ, ਵੱਖਰੀ ਸਰੀਰਿਕ ਅਤੇ ਮਨੋਬਣਤਰ ਦਾ ਸੂਚਕ ਹੈ।

ਪੁਰਾਣੇ ਪੰਜਾਬ ਦਾ ਖੇਤਰਪੰਜਾਬ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਕਿ ਇਹ ਪ੍ਰਾਚੀਨ ਜ਼ਮਾਨੇ ਤੋਂ ਥਲ ਰਾਹੀਂ ਭਾਰਤ ਨੂੰ ਦੱਖਣ-ਪੱਛਮੀ ਰਸਤਿਉਂ ਹੋਰ ਮੁਲਕਾਂ ਨਾਲ ਜੋੜਨ ਵਾਲਾ ਰਿਹਾ ਹੈ। ਇਸੇ ਕਰਕੇ ਪੰਜਾਬ ਨੂੰ ਭਾਰਤ ਦਾ ਪ੍ਰਵੇਸ਼-ਦੁਆਰ ਕਿਹਾ ਜਾਂਦਾ ਰਿਹਾ ਹੈ। ਪਹਿਲੇ ਜ਼ਮਾਨਿਆਂ ਵਿੱਚ ਜਿੰਨੇ ਵੀ ਲੋਕ ਜਾਂ ਹਮਲਾਵਰ ਭਾਰਤ ਵੱਲ ਆਏ ਉਹ ਪੰਜਾਬ ਵਿੱਚੋਂ ਹੀ ਲੰਘੇ। ਇਸ ਕਰਕੇ ਪੰਜਾਬ ਵਿੱਚ ਯੁਧਾਂ, ਮਾਰ-ਧਾੜਾਂ ਅਤੇ ਪਰਸਪਰ ਸਹਿਚਾਰ ਦੇ ਅਨੋਖੇ ਨਮੂਨੇ ਮਿਲਦੇ ਹਨ। ਇਹ ਅਸਲ ਵਿੱਚ ਵਿਭਿੰਨ ਨਸਲਾਂ, ਜਾਤਾਂ, ਧਰਮਾਂ ਦੀ ਸੁਮੇਲ ਭੂਮੀ ਹੈ। ਇਸੇ ਕਰਕੇ ਪੰਜਾਬੀ ਸੱਭਿਆਚਾਰ ਦੇ ਕੁਝ ਕੇਂਦਰੀ ਪੱਖ ਹੋਰ ਸੱਭਿਆਚਾਰਾਂ ਨਾਲੋਂ ਮੂਲੋਂ ਵੱਖਰੇ ਹਨ।

ਪੰਜਾਬ ਦੀ ਜ਼ਰਖੇਜ਼ ਅਤੇ ਮੈਦਾਨੀ ਜ਼ਮੀਨ, ਜੀਵਨ-ਅਨੁਕੂਲ ਸਹਿੰਦਾ ਗਰਮ ਤੇ ਤਰ ਜਲਵਾਯੂ ਅਤੇ ਹਿਮਾਲਾ ਪਰਬਤ ਤੋਂ ਵਹਿੰਦੇ ਦਰਿਆਵਾਂ ਦੀ ਕੁਦਰਤੀ ਨਿਆਮਤ ਨੇ ਇਸ ਹੁਸੀਨ ਜ਼ਮੀਨ ਨੂੰ ਪ੍ਰਾਚੀਨ ਜ਼ਮਾਨੇ ਤੋਂ ਹੀ ਮਨੁੱਖੀ ਵੱਸੋਂ ਲਈ ਬਹੁਤ ਅਨੁਕੂਲ ਬਣਾਈ ਰਖਿਆ ਹੈ। ਪ੍ਰਾਣੀ-ਜੀਵਨ ਦੀਆਂ ਮੂਲ ਲੋੜਾਂ ਸਹਿਜੇ ਹੀ ਪ੍ਰਾਪਤ ਹੋ ਜਾਣ ਕਾਰਨ ਇੱਥੇ ਮਨੁੱਖ ਹਜ਼ਾਰਾਂ ਸਾਲਾਂ ਤੋਂ ਵਸਦਾ ਆ ਰਿਹਾ ਹੈ। ਲਗਾਤਾਰ ਉਥਲ-ਪੁਥਲ ਅਤੇ ਤਬਾਹੀ ਦੇ ਬਾਵਜੂਦ ਇਹ ਖਿੱਤਾ ਅਬਾਦ ਰਿਹਾ ਹੈ। ਇਸੇ ਕਰਕੇ ਹੀ ਸੱਭਿਆਚਾਰ ਵਿਗਿਆਨੀ ਪੰਜਾਬ ਨੂੰ ਸੱਭਿਆਚਾਰ ਦਾ ਪੰਘੂੜਾ ਹੋਣ ਦਾ ਮਾਣ ਦਿੰਦੇ ਹਨ।

Leave a Reply

Your email address will not be published. Required fields are marked *