Monday, October 14, 2019
Home > News > ਸੁਖਬੀਰ ਬਾਦਲ ਦਾ ਵਿਰੋਧ

ਸੁਖਬੀਰ ਬਾਦਲ ਦਾ ਵਿਰੋਧ

ਸੁਖਬੀਰ ਬਾਦਲ ਦਾ ਵਿਰੋਧ ਕਿਸੇ ਨੇ ਜੁੱਤੀ ਵੀ ਸੁੱਟੀ …ਸੰਗਰੂਰ (ਬੇਦੀ)—ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਦੌਰਾਨ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਦੌਰਾਨ ਸੁਖਬੀਰ ਦੀ ਗੱਡੀ ਵੱਲ ਇਕ ਸਿੱਖ ਆਗੂ ਵੱਲੋਂ ਜੁੱਤੀ ਵੀ ਸੁੱਟੀ ਗਈ ਅਤੇ ਮੁਰਦਾਬਾਦ ਦੇ ਨਾਅਰੇ

ਲਗਾਏ ਗਏ।ਸੁਖਬੀਰ ਦੀ ਸੰਗਰੂਰ ਫੇਰੀ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ, ਗੱਡੀ ਵੱਲ ਸੁੱਟੀ ਜੁੱਤੀ ..ਆਮ ਆਦਮੀ ਪਾਰਟੀ ਪੰਜਾਬ ਵਲੋਂ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਐੱਮ. ਐੱਲ. ਏ. ਹੋਸਟਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਅਮਨ ਅਰੋੜਾ, ਬਲਜਿੰਦਰ ਕੌਰ ਸਮੇਤ ਕਈ ਵਿਧਾਇਕ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈਜਿਨ੍ਹਾਂ ਨੂੰ ਬੈਰੀਕੇਡਿੰਗ ਲਾ ਕੇ ਪੁਲਸ ਨੇ ਰੋਕ ਲਿਆ।‘ਆਪ’ ਵਲੋਂ ਇਹ ਪ੍ਰਦਰਸ਼ਨ ਜ਼ਿਲਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ‘ਚ ਹੋਈਆਂ ਧਾਂਦਲੀਆਂ ਅਤੇ ਪੰਜਾਬ ‘ਚ ਔਰਤਾਂ ‘ਤੇ ਵਧ ਰਹੇ ਅੱਤਿਆਚਾਰਾਂ ਖਿਲਾਫ ਕੀਤਾ ਗਿਆ। ‘ਆਪ’ ਆਗੂਆਂ ਦਾ ਕਹਿਣਾ ਸੀ ਕਿ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਦਿੱਲੀ ‘ਚ ਹਨ ਪਰ ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਉਨ੍ਹਾਂ ਵਲੋਂ ਕੋਈ ਵੀ ਅਧਿਕਾਰੀ ਉਨ੍ਹਾਂ ਨਾਲ ਮਿਲਦਾ ਅਤੇ ਉਨ੍ਹਾਂ ਦੀ ਗੱਲ ਸੁਣਦਾ ਪਰ ਇਸ ਦੇ ਉਲਟ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ ਅਤੇ ਧੱਕੇਸ਼ਾਹੀ ਕੀਤੀ ਗਈ। ਇਸ ਦੌਰਾਨ ਪਾਰਟੀ ਵਲੋਂ ਉਨ੍ਹਾਂ ‘ਤੇ ਲਾਠੀਚਾਰਜ ਕਰਨ ਦੇ ਦੋਸ਼ ਵੀ ਲਾਏ ਗਏ।