Sunday, October 20, 2019
Home > News > ਅਕਾਲੀ ਦਲ ਬਾਦਲ ਦੇ ਆਗੂ ‘ਤੇ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ ਤੇ……!!!

ਅਕਾਲੀ ਦਲ ਬਾਦਲ ਦੇ ਆਗੂ ‘ਤੇ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ ਤੇ……!!!

ਇਸ ਵੇਲੇ ਵੱਡੀ ਦਹਿਸ਼ਤ ਭਰੀ ਖ਼ਬਰ ਪੰਜਾਬ ਦੇ ਵੱਡੇ ਸ਼ਹਿਰ ਲੁਧਿਆਣਾ ਤੋਂ ਆ ਰਹੀ ਹੈ ਜਿੱਥੇ ਅਕਾਲੀ ਆਗੂ ਤੇ ਫਾਇਰਿੰਗ ਕੀਤੀ ਗਈ ਹੈ। ਤਾਜ਼ਾ ਮੀਡੀਆ ਰਿਪੋਰਟਾਂ ਅਨੁਸਾਰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਅਕਾਲੀ ਆਗੂ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਵਾਰਦਾਤ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਗਿੱਲ ਨੇੜੇ ਵਾਪਰੀ ਜਿੱਥੇ ਕੁੱਝ ਨੌਜਵਾਨਾਂ ਨੇ ਇਨੋਵਾ ਗੱਡੀ ਵਿੱਚ ਸਵਾਰ ਮਨਜਿੰਦਰ ਸਿੰਘ ‘ਤੇ ਗੋਲੀਆਂ ਵਰਾਉਣੀਆਂ ਸ਼ੁਰੂ ਕਰ ਦਿੱਤੀਆਂ

ਇਹ ਹਮਲੇ ਵਿੱਚ ਮਨਜਿੰਦਰ ਸਿੰਘ ਵਾਲ ਵਾਲ ਬਚ ਗਏ। ਮਨਜਿੰਦਰ ਸਿੰਘ ਅਕਾਲੀ ਦਲ ਦਾ ਸਾਬਕਾ ਬਲਾਕ ਸਮਿਤੀ ਮੈਂਬਰ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਜਿਕਰਯੋਗ ਹੈ ਕਿ ਸੂਬੇ ਵਿੱਚ ਲਗਾਤਾਰ ਇਸ ਤਰਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਬੀਤੇ ਕੱਲ੍ਹ ਅੰਮ੍ਰਿਤਸਰ ਸ਼ਹਿਰ ਦੇ ਕਾਂਗਰਸੀ ਕੌਂਸਲਰ ਅਜੀਤ ਸਿੰਘ ਭਾਟੀਆ ਉੱਪਰ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਭਾਟੀਆ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਪੈਂਦੇ ਵਾਰਡ ਨੰਬਰ 30 ਤੋਂ ਕੌਂਸਲਰ ਹਨ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਕੌਂਸਲਰ ਅਜੀਤ ਸਿੰਘ ਭਾਟੀਆ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਫੀ ਕਰੀਬ ਮੰਨੇ ਜਾਂਦੇ ਹਨ। ਇਸ ਮਾਮਲੇ ਵਿੱਚ ਹਾਲੇ ਤਕ ਕੋਈ ਪੁਲਿਸ ਸ਼ਿਕਾਇਤ ਨਹੀਂ ਦਿੱਤੀ ਗਈ ਥੱਪੜ ਮਾਰਨ ਵਾਲੇ ਨੌਜਵਾਨਾਂ ਨੇ ਵੀ ਉਨ੍ਹਾਂ ਦੇ ਵਾਰਡ ਦੇ ਹੀ ਦੱਸੇ ਜਾਂਦੇ ਹਨ। ਹਾਲਾਂਕਿ, ਹਮਲਾ ਕਰਨ ਵਾਲੇ ਵਿਅਕਤੀ ਨੇ ਆਪਣਾ ਚਿਹਰਾ ਢੱਕਿਆ ਹੋਇਆ ਸੀ ਪਰ ਬਾਕੀਆਂ ਦੀ ਸ਼ਨਾਖ਼ਤ ਕੀਤੀ ਜਾ ਸਕਦੀ ਹੈ। ਅਜੀਤ ਸਿੰਘ ਭਾਟੀਆ ਆਪਣੇ ਵਾਰਡ ਦਾ ਜਾਇਜ਼ਾ ਲੈਣ ਗਏ ਸਨ ਕਿ ਇਸ ਦੌਰਾਨ ਉੱਥੇ ਖੜ੍ਹੇ ਨੌਜਵਾਨ ਵਾਰਡ ਵਿੱਚ ਕੰਮ ਨਾ ਹੋਣ ਤੋਂ ਨਾਰਾਜ਼ ਸਨ। ਵੀਡੀਓ ਦੇਖਣ ‘ਤੇ ਪਤਾ ਲੱਗਦਾ ਹੈ ਕਿ ਨੌਜਵਾਨਾਂ ਨੇ ਕੌਂਸਲਰ ਦਾ ਵਿਰੋਧ ਕੀਤਾ ਤੇ ਥੱਪੜ ਵੀ ਜੜ ਦਿੱਤਾ। ਉਮਰਦਰਾਜ਼ ਕੌਂਸਲਰ ਅਜਿਹਾ ਸਲੂਕ ਹੋਣ ‘ਤੇ ਘਬਰਾ ਗਏ ਤੇ ਆਪਣੀ ਪੱਗ ਸੰਭਾਲਦੇ ਵਿਖਾਈ ਦਿੱਤੇ।