Sunday, October 20, 2019
Home > News > ਕੲੀ ਪੰਜਾਬੀ ਕੈਨੇਡਾ, ਅਮਰੀਕਾ ਤੋਂ ਪੰਜਾਬ ਆ ਕੇ ਬਹੁਤੀ ਫੁਕਰੀ ਮਾਰਦੇ ਆ .. ਆਹ ਸੁਣੋ ਖਰੀਆਂ ਗੱਲਾਂ ..

ਕੲੀ ਪੰਜਾਬੀ ਕੈਨੇਡਾ, ਅਮਰੀਕਾ ਤੋਂ ਪੰਜਾਬ ਆ ਕੇ ਬਹੁਤੀ ਫੁਕਰੀ ਮਾਰਦੇ ਆ .. ਆਹ ਸੁਣੋ ਖਰੀਆਂ ਗੱਲਾਂ ..

ਨੌਜੁਆਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦਾ ਭਵਿੱਖ ਨੌਜੁਆਨਾਂ ਉਤੇ ਹੀ ਨਿਰਭਰ ਕਰਦਾ ਹੈ। ਨੌਜੁਆਨ ਹੀ ਚੰਗੇ ਸਮਾਜ ਦੇ ਸਿਰਜਣਹਾਰ ਹੁੰਦੇ ਹਨ ਅਤੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਦਾ ਮੁੱਢ ਬੰਨ੍ਹਦੇ ਹਨ। ਪਰ ਸਾਡੇ ਦੇਸ਼ ਦੀ ਬਦਕਿਸਮਤੀ ਇਹ ਹੈ ਕਿ ਮਹਿੰਗੀ ਪੜ੍ਹਾਈ ਕਰਨ ਤੋਂ ਬਾਅਦ ਵੀ ਨੌਜੁਆਨਾਂ ਨੂੰ ਨੌਕਰੀ ਨਹੀਂ ਮਿਲ ਰਹੀ। ਹਰ ਸਾਲ ਲੱਖਾਂ ਨੌਜੁਆਨ ਪੜ੍ਹਨ-ਲਿਖਣ ਤੋਂ ਬਾਅਦ ਰੁਜ਼ਗਾਰ ਬਾਜ਼ਾਰ ਵਿਚ ਪ੍ਰਵੇਸ਼ ਕਰ ਜਾਂਦੇ ਹਨ।

ਦੇਸ਼ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਿਚ ਹਰ ਸਾਲ ਵੱਡਾ ਵਾਧਾ ਹੋ ਰਿਹਾ ਹੈ। ਪੜ੍ਹਨ-ਲਿਖਣ ਤੋਂ ਬਾਅਦ ਵੀ ਨੌਜੁਆਨਾਂ ਨੂੰ ਰੁਜ਼ਗਾਰ ਨਾ ਮਿਲਣ ਕਰ ਕੇ ਉਨ੍ਹਾਂ ਦਾ ਮਨ ਗੁੱਸੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਵਿਚ ਅਨੁਸ਼ਾਸਨਹੀਣਤਾ ਅਤੇ ਸਹਿਣਸ਼ੀਲਤਾ ਦੀ ਕਮੀ ਆਮ ਵੇਖਣ ਨੂੰ ਮਿਲਦੀ ਹੈ। ਦੇਸ਼ ਦੀ ਗੰਧਲੀ ਹੋ ਰਹੀ ਰਾਜਨੀਤੀ, ਪ੍ਰਦੂਸ਼ਿਤ ਹੋ ਰਿਹਾ ਵਾਤਾਵਾਰਣ ਅਤੇ ਭ੍ਰਿਸ਼ਟ ਹੋ ਰਹੇ ਨਿਜ਼ਾਮ ਦਾ ਬੋਲਬਾਲਾ ਚਾਰੇ ਪਾਸੇ ਹੈ। ਦੇਸ਼ ਵਿਚ ਸਿਸਟਮ ਦੀ ਬਹੁਤ ਵੱਡੀ ਘਾਟ ਹੈ। ਅਫ਼ਸੋਸ ਦੀ ਗੱਲ ਹੈ ਕਿ ਅਸੀ ਅਪਣੇ ਦੇਸ਼ ਦੇ ਸਿਸਟਮ ਨੂੰ ਨੌਜੁਆਨ ਵਰਗ ਦੇ ਅਨੁਕੂਲ ਨਹੀਂ ਰੱਖ ਸਕੇ। ਪੜ੍ਹੇ-ਲਿਖੇ ਨੌਜੁਆਨ ਅਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੂੰ ਦੇਸ਼ ਵਿਚ ਅਪਣਾ ਭਵਿੱਖ ਧੁੰਦਲਾ ਵਿਖਾਈ ਦਿੰਦਾ ਹੈ ਕਿਉਂਕਿ ਦੇਸ਼ ਵਿਚ ਰੁਜ਼ਗਾਰ ਦੇ ਮੌਕੇ ਲਗਾਤਾਰ ਘੱਟ ਰਹੇ ਹਨ। ਪੜ੍ਹਨ-ਲਿਖਣ ਤੋਂ ਬਾਅਦ ਹਰ ਨੌਜੁਆਨ ਨੌਕਰੀ ਚਾਹੁੰਦਾ ਹੈ, ਪਰ ਹਰ ਨੌਜੁਆਨ ਨੂੰ ਨੌਕਰੀ ਮਿਲਣਾ ਸੰਭਵ ਨਹੀਂ। ਦੂਜਾ ਨਵੀਆਂ ਤਕਨੀਕਾਂ ਨੇ ਇਨਸਾਨੀ ਮਿਹਨਤ ਦੀ ਕਦਰ ਘਟਾ ਦਿਤੀ ਹੈ। ਦੇਸ਼ ਵਿਚ ਅਪਣਾ ਕੁੱਝ ਨਾ ਬਣਦਾ ਵੇਖ ਕੇ ਨੌਜੁਆਨਾਂ ਨੇ ਵਿਦੇਸ਼ਾਂ ਵਿਚ ਚਲੇ ਜਾਣ ਦਾ ਮਨ ਬਣਾਇਆ ਹੋਇਆ ਹੈ। ਅੱਜ ਪੜ੍ਹਿਆ-ਲਿਖਿਆ ਨੌਜੁਆਨ ਵਰਗ ਵਿਦੇਸ਼ ਜਾਣ ਨੂੰ ਅਪਣਾ ਸੁਪਨਾ ਬਣਾ ਚੁੱਕਾ ਹੈ।ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਵਰਗੇ ਦੇਸ਼ਾਂ ਵਿਚ ਜਾਣ ਵਾਲੇ ਇਹ ਨੌਜੁਆਨ ਅਪਣੇ ਦੇਸ਼ ਤੋਂ ਬਾਰਾਂ ਜਮਾਤਾਂ ਪਾਸ ਕਰਦੇ ਹੀ ਅੰਡਰ ਗਰੈਜੂਏਟ ਕੋਰਸਾਂ ਲਈ ਉਡਾਰੀ ਮਾਰ ਜਾਂਦੇ ਹਨ। ਇਸ ਤੋਂ ਇਲਾਵਾ ਗਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਕਰੀਆਂ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਵਿਚ ਦਰ ਦਰ ਦੀਆਂ ਠੋਕਰਾਂ ਖਾਣ ਉਪਰੰਤ ਮਾਸਟਰ ਡਿਗਰੀਆਂ ਲਈ ਦੂਜੇ ਦੇਸ਼ਾਂ ਵਿਚ ਜਾਣ ਲਈ ਮਜਬੂਰ ਹੋ ਜਾਂਦੇ ਹਨ। ਨੌਜੁਆਨਾਂ ਦਾ ਬਾਹਰਲੇ ਦੇਸ਼ਾਂ ਨੂੰ ਕੂਚ ਕਰਨ ਦਾ ਵੱਡਾ ਕਾਰਨ ਇਹ ਹੈ ਕਿ ਬਾਹਰਲੇ ਦੇਸ਼ਾਂ ਵਿਚ ਕੰਮ ਕਰਨ ਵਾਲਿਆਂ ਦੀ ਪੂਰੀ ਕਦਰ ਹੈ ਅਤੇ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਉਨ੍ਹਾਂ ਨੂੰ ਮਿਲਦਾ ਹੈ, ਜਦਕਿ ਸਾਡੇ ਦੇਸ਼ ਵਿਚ ਕੰਮ ਵੱਧ ਅਤੇ ਉਸ ਦੇ ਬਦਲੇ ਮਿਹਨਤਾਨਾ ਘੱਟ ਦਿਤਾ ਜਾਂਦਾ ਹੈ।ਬਾਹਰਲੇ ਦੇਸ਼ਾਂ ਵਿਚ ਰੁਜ਼ਗਾਰ ਨਾ ਹੋਣ ਦੀ ਹਾਲਤ ਵਿਚ ਸਮਾਜਕ ਸੁਰੱਖਿਆ ਇਕ ਵੱਡਾ ਥੰਮ ਹੈ। ਪਰ ਸਾਡੇ ਦੇਸ਼ ਵਿਚ ਅਜਿਹੀ ਵਿਵਸਥਾ ਨਾਂਮਾਤਰ ਹੈ। ਭਾਰਤ ਦੇ ਪੜ੍ਹੇ-ਲਿਖੇ ਵਿਗਿਆਨੀ, ਇੰਜੀਨੀਅਰ ਧੜਾਧੜ ਦੇਸ਼ ਛੱਡ ਰਹੇ ਹਨ। ਇਕੱਲੇ ਅਮਰੀਕਾ ਵਿਚ 9.5 ਲੱਖ ਭਾਰਤੀ ਵਿਗਿਆਨੀ ਅਤੇ ਇੰਜੀਨੀਅਰ ਗਏ ਹਨ। ਇਕ ਰੀਪੋਰਟ ਮੁਤਾਬਕ 2003 ਤੋਂ 2013 ਤਕ ਭਾਰਤ ਤੋਂ ਜਾਣ ਵਾਲੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਵਿਚ 8.5 ਫ਼ੀ ਸਦੀ ਦਾ ਵਾਧਾ ਹੋਇਆ ਹੈ। ਆਸਟਰੇਲੀਆ ਵਿਚ 9 ਫ਼ੀ ਸਦੀ ਲੋਕ ਭਾਰਤੀ ਹਨ। 2006 ਵਿਚ ਆਸਟ੍ਰੇਲੀਆ ਅੰਦਰ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 15,300 ਸੀ ਜੋ 2016 ਵਿਚ ਵੱਧ ਕੇ 40,145 ਹੋ ਗਈ।