Monday, October 14, 2019
Home > News > ਸੂਰੀ ਨੇ ਤਾਂ ਹੱਦ ਕਰ ਦਿੱਤੀ ਸਿੱਖਾਂ ਅਤੇ ਮੁਸਲਮਾਨਾਂ ਬਾਰੇ ਦੇਖੋ ਕਿੰਨੀ ਬਕਵਾਸ ਕਰ ਰਿਹਾ ..

ਸੂਰੀ ਨੇ ਤਾਂ ਹੱਦ ਕਰ ਦਿੱਤੀ ਸਿੱਖਾਂ ਅਤੇ ਮੁਸਲਮਾਨਾਂ ਬਾਰੇ ਦੇਖੋ ਕਿੰਨੀ ਬਕਵਾਸ ਕਰ ਰਿਹਾ ..

ਜਿਸ ਸਮੇਂ ਤੋਂ ਸਿੱਖ ਧਰਮ ਹੋਂਦ ਵਿੱਚ ਆਇਆ ਹੈ ਉਸੇ ਸਮੇਂ ਤੋਂ ਕੱਟੜਵਾਦੀ ਹਿੰਦੂ ਵਿਦਵਾਨਾਂ ਵੱਲੋਂ ਸਿੱਖ ਧਰਮ ਨੂੰ ਇੱਕ ਵਿਲੱਖਣ ਤੇ ਨਿਆਰਾ ਧਰਮ ਮੰਨਣ ਦੀ ਥਾਂ ਇਸ ਨੂੰ ਹਿੰਦੂ ਧਰਮ ਦਾ ਇੱਕ ਹਿੱਸਾ ਜ਼ਬਰਦਸਤੀ ਗਰਦਾਨੇ ਜਾਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸਿੱਖ ਧਰਮ ਇਨਸਾਨੀਅਤ ਦੇ ਤੌਰ ’ਤੇ ਹਿੰਦੂ, ਮੁਸਲਮਾਨ, ਈਸਾਈ, ਬੋਧੀ, ਜੈਨੀ, ਜਹੂਦੀ, ਪਾਰਸੀ ਆਦਿਕ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਦਾ ਹੈ

ਅਤੇ ਸਾਰੀ ਮਨੁੱਖਤਾ ਨੂੰ ਇੱਕ ਅਕਾਲ ਪੁਰਖ ਦੀ ਅੰਸ਼ ਜਾਣ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਦਾ ਹਾਮੀ ਹੈ: ‘‘ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ॥’’ (611)। ਇੱਕ ਪਿਤਾ ਦੇ ਪੁੱਤਰ ਹੋਣ ਦੇ ਨਾਤੇ ਕਿਸੇ ਨਾਲ ਵੈਰ ਭਾਵਨਾ ਰੱਖਣ ਦੇ ਵਿਰੁੱਧ ਹੈ ਅਤੇ ਸਭ ਨਾਲ ਮਿੱਤਰਤਾ ਕਾਇਮ ਰੱਖਣ ਦਾ ਚਾਹਵਾਨ ਹੈ: ‘‘ਸਭੁ ਕੋ ਮੀਤੁ ਹਮ ਆਪਨ ਕੀਨਾ, ਹਮ ਸਭਨਾ ਕੇ ਸਾਜਨ॥’’ (671) ਅਤੇ ‘‘ਨਾ ਕੋ ਬੈਰੀ ਨਹੀ ਬਿਗਾਨਾ, ਸਗਲ ਸੰਗਿ ਹਮ ਕਉ ਬਨਿ ਆਈ॥’’ (1299)। ਪਰ ਆਪਣੇ ਆਪ ਨੂੰ ਕਦਾਚਿਤ ਵੀ ਹਿੰਦੂ ਜਾਂ ਹੋਰ ਕਿਸੇ ਧਰਮ ਦਾ ਹਿੱਸਾ ਜਾਂ ਪਿਛਲੱਗ ਬਣਨ ਲਈ ਤਿਆਰ ਨਹੀਂ ਹੈ। ਇਸ ਦਾ ਕਾਰਣ ਇਹ ਹੈ ਕਿ ਗੁਰੂ ਨਾਨਕ ਸਾਹਿਬ ਜੀ ਨੇ 10 ਸਾਲ ਦੀ ਉਮਰ ਵਿੱਚ ਹੀ ਹਿੰਦੂ ਧਰਮ ਦੀ ਪਵਿੱਤਰ ਮੰਨੀ ਗਈ ਰਸਮ ਜਨੇਊ ਪਹਿਨਣ ਤੋਂ ਇਨਕਾਰ ਕਰਕੇ ਇਹ ਦੱਸ ਦਿੱਤਾ ਸੀ ਕਿ ਉਹ ਹਿੰਦੂ ਨਹੀਂ ਅਤੇ ਉਸ ਦਾ ਧਰਮ ਕੋਈ ਹੋਰ ਹੈ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ਦੇ ਰਚਨਹਾਰੇ 6 ਗੁਰੂਆਂ ਸਮੇਤ ਸਾਰੇ ਹੀ ਭਗਤ ਸਾਹਿਬਾਨ ਨੇ; ਉਸ ਸਮੇਂ ਭਾਰਤ ਵਿੱਚ ਪ੍ਰਚਲਤ ਹਿੰਦੂ, ਇਸਲਾਮ, ਜੋਗ ਅਤੇ ਜੈਨ ਧਰਮ ਦੇ ਮੁੱਢਲੇ ਸਿਧਾਂਤਾਂ ਅਤੇ ਅੰਧਵਿਸ਼ਵਾਸ਼ਾਂ ’ਤੇ ਜ਼ਬਰਦਸਤ ਚੋਟ ਕਰਦੇ ਹੋਏ ਉਨ੍ਹਾਂ ਨੂੰ ਮੰਨਣ ਤੋਂ ਇਨਕਾਰੀ ਹੈ। ਬਾਕੀ ਧਰਮਾਂ ਦੇ ਮੰਨਣ ਵਾਲਿਆਂ ਨੇ ਤਾਂ ਕਦੇ ਦਾਅਵਾ ਨਹੀ ਜਤਾਇਆ ਕਿ ਸਿੱਖ ਧਰਮ ਸਾਡੇ ਹੀ ਧਰਮ ਦੀ ਸ਼ਾਖ ਹੈ ਪਰ ਹਿੰਦੂ ਜਥੇਬੰਦੀਆਂ ਤਾਂ ਗਾਹੇ ਬਗਾਹੇ ਇਹ ਕਹਿਣ ਤੋਂ ਪਿੱਛੇ ਨਹੀਂ ਹਟਦੀਆਂ ਕਿ ਸਿੱਖ; ਹਿੰਦੂ ਧਰਮ ਦਾ ਹੀ ਇੱਕ ਹਿੱਸਾ ਹੈ ਕਿਉਂਕਿ ਸਿੱਖ ਗੁਰੂ ਸਾਹਿਬਾਨ ਹਿੰਦੂਆਂ ਵਿੱਚੋਂ ਪੈਦਾ ਹੋਏ ਸਨ। ਇਸੇ ਤਰ੍ਹਾਂ ਉਹ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਵੇਦਾਂ ਦਾ ਸਾਰ ਦਸਦੇ ਹਨ। ਇਸ ਲਈ ਇਸ ਲੇਖ ਦਾ ਵਿਸ਼ਾ ਕੇਵਲ ਹਿੰਦੂ ਧਰਮ ਅਤੇ ਸਿੱਖ ਧਰਮ ਦਾ ਤੁਲਨਾਤਮਿਕ ਅਧਿਆਨ ਕਰਨਾ ਹੈ ਇਸ ਲਈ ਆਉ ਵੇਦਾਂ, ਸਾਸ਼ਤ੍ਰਾਂ ਸਿਮਰਤੀਆਂ ਅਤੇ ਪੁਰਾਣਾਂ ਦੀ ਸਿੱਖਿਆ ਅਨੁਸਾਰ ਹਿੰਦੂ ਧਰਮ ਦੇ ਮੁਢਲੇ ਸਿਧਾਂਤਾਂ ਸਬੰਧੀ ਗੁਰਬਾਣੀ ਦੀ ਵੀਚਾਰਧਾਰਾ ਨੂੰ ਮੇਲ ਕੇ ਵੇਖੀਏ ਕਿ ਕੀ ਗੁਰੂ ਗ੍ਰੰਥ ਸਾਹਿਬ ਜੀ ਵੇਦਾਂ ਦਾ ਸਾਰ ਹੈ ਅਤੇ ਕੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਗੁਰੂ ਮੰਨਣ ਵਾਲੇ ਸਿੱਖ; ਹਿੰਦੂ ਹੀ ਹਨ?(1). ਹਿੰਦੂ ਵੇਦਾਂ, ਸਿਮ੍ਰਤੀਆਂ, ਪੁਰਾਣਾਂ ਆਦਿਕ ਨੂੰ ਆਪਣੇ ਧਰਮ ਦਾ ਆਧਾਰ ਮੰਨਦੇ ਹਨ ਜਦਕਿ ਸਿੱਖ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਧਰਮ ਗ੍ਰੰਥ ਮੰਨਦੇ ਹਨ ਜਿਸ ਵਿੱਚ ਇਨ੍ਹਾਂ ਹਿੰਦੂ ਧਾਰਮਿਕ ਪੁਸਤਕਾਂ ਸਬੰਧੀ ਵੀਚਾਰ ਇਸ ਤਰ੍ਹਾਂ ਦਰਜ ਹਨ: ‘‘ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ, ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ॥’’ (687) ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਭਰ ਭੀ ਸ਼ਾਂਤ ਨਹੀਂ ਹੁੰਦੇ।‘‘ਬਹੁ ਸਾਸਤ੍ਰ ਬਹੁ ਸਿਮਿ੍ਰਤੀ ਪੇਖੇ ਸਰਬ ਢਢੋਲਿ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ॥’’ (265) ਬਹੁਤ ਸ਼ਾਸਤ੍ਰ ਤੇ ਬਹੁਤ ਸਿੰਮਿ੍ਰਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤਰ੍ਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) (ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ। ਹੇ ਨਾਨਕ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।‘‘ਬੇਦ ਕੀ ਪੁਤ੍ਰੀ ਸਿੰਮਿ੍ਰਤਿ ਭਾਈ॥ ਸਾਂਕਲ ਜੇਵਰੀ ਲੈ ਹੈ ਆਈ॥’’ (329) ਹੇ ਵੀਰ! ਇਹ ਸਿੰਮਿ੍ਰਤੀ, ਜੋ ਵੇਦਾਂ ਦੇ ਆਧਾਰ ’ਤੇ ਬਣੀ ਹੈ (ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ।(2). ਹਿੰਦੂ ਮਤ ਵਿੱਚ ਅਵਤਾਰਾਂ ਨੂੰ ਈਸ਼ਵਰ ਮੰਨ ਕੇ ਉਪਾਸ਼ਨਾ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਅਵਤਾਰਵਾਦ ਨੂੰ ਨਹੀਂ ਮੰਨਦਾ: ‘‘ਮਹਿਮਾ ਨ ਜਾਨਹਿ ਬੇਦ॥ ਬ੍ਰਹਮੇ ਨਹੀ ਜਾਨਹਿ ਭੇਦ॥ ਅਵਤਾਰ ਨ ਜਾਨਹਿ ਅੰਤੁ॥ ਪਰਮੇਸਰੁ ਪਾਰਬ੍ਰਹਮ ਬੇਅੰਤੁ॥’’ (894) (ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।ਸਿੱਖ ਧਰਮ ਦਾ ਉਪਦੇਸ਼ ਤਾਂ ਇਹ ਹੈ ਕਿ ਅਕਾਲ ਪੁਰਖ ਅਜੂਨੀ ਹੈ, ਉਹ ਜਨਮ ਮਰਨ ਤੋਂ ਰਹਿਤ ਹੈ ਇਸ ਲਈ ਉਪਾਸ਼ਨਾ ਕੇਵਲ ਅਕਾਲ ਪੁਰਖ ਦੀ ਹੀ ਹੋ ਸਕਦੀ ਹੈ: ‘‘ਸਗਲ ਪਰਾਧ ਦੇਹਿ ਲੋਰੋਨੀ॥ ਸੋ ਮੁਖੁ ਜਲਉ, ਜਿਤੁ ਕਹਹਿ ਠਾਕੁਰੁ ਜੋਨੀ॥’’ (1136) ਹੇ ਭਾਈ! ਤੂੰ (ਕਿ੍ਰਸ਼ਨ-ਮੂਰਤੀ ਨੂੰ) ਲੋਰੀ ਦੇਂਦਾ ਹੈਂ (ਆਪਣੇ ਵਲੋਂ ਤੂੰ ਪਰਮਾਤਮਾ ਨੂੰ ਲੋਰੀ ਦੇਂਦਾ ਹੈਂ, ਤੇਰਾ ਇਹ ਕੰਮ) ਸਾਰੇ ਅਪਰਾਧਾਂ (ਦਾ ਮੂਲ ਹੈ)। ਸੜ ਜਾਏ (ਤੇਰਾ) ਉਹ ਮੂੰਹ, ਜਿਸ ਦੀ ਰਾਹੀਂ ਤੂੰ ਆਖਦਾ ਹੈਂ ਕਿ ਮਾਲਕ-ਪ੍ਰਭੂ ਜੂਨਾਂ ਵਿਚ ਆਉਂਦਾ ਹੈ।