Thursday, July 18, 2019
Home > News > ਗੁਰੂਘਰ ਸੱਚੇ ਮਨ ਨਾਲ ਸੇਵਾ ਕਰਨ ਵਾਲੇ ਭਾਗਾਂ ਵਾਲੇ ਨੂੰ ਗੁਰੂ ਦੀਆਂ ਇਹ 12 ਬਕਸ਼ਿਸ਼ਾ ਮਿਲਦੀਆਂ ਹਨ (ਸ਼ੇਅਰ ਕਰੋ ਜੀ

ਗੁਰੂਘਰ ਸੱਚੇ ਮਨ ਨਾਲ ਸੇਵਾ ਕਰਨ ਵਾਲੇ ਭਾਗਾਂ ਵਾਲੇ ਨੂੰ ਗੁਰੂ ਦੀਆਂ ਇਹ 12 ਬਕਸ਼ਿਸ਼ਾ ਮਿਲਦੀਆਂ ਹਨ (ਸ਼ੇਅਰ ਕਰੋ ਜੀ

ਗੁਰੂਦਵਾਰਾ ਸਾਹਿਬ ਸੇਵਾ ਕਰਨ ਵਾਲੇ ਭਾਗਾਂ ਵਾਲੇ ਨੂੰ ਗੁਰੂ ਦੀਆਂ ਇਹ 12 ਬਕਸ਼ਿਸ਼ਾ ਮਿਲਦੀਆਂ ਹਨ (ਸ਼ੇਅਰ ਕਰੋ ਜੀ) ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) । (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ। ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨।ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ; ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ; ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯। ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥ {ਪੰਨਾ 552} ਪਦਅਰਥ: ਪਦਾਰਥੁ = ਧਨ। ਅਚਿੰਤੁ = ਚਿੰਤਾ ਤੋਂ ਰਹਿਤ ਪ੍ਰਭੂ। ਜਨਮ ਮਰਨ ਦੁਖੁ = ਸਾਰੀ ਉਮਰ ਦਾ ਦੁੱਖ, ਇਹ ਹਉਮੈ ਮਮਤਾ ਜੋ ਸਾਰੀ ਉਮਰ ਦਾ ਦੁੱਖ ਹੈ। ਉਤਮ ਪਦਵੀ = ਪ੍ਰਭੂ ਵਿਚ ਸਮਾਏ ਰਹਿਣ ਦਾ ਰੁਤਬਾ। ਪੂਰਬਿ = ਮੁਢ ਤੋਂ। ਅਰਥ: ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ-ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਚ ਆ ਵੱਸਦਾ ਹੈ, ਹਉਮੈ ਮਮਤਾ ਦੂਰ ਹੋ ਜਾਂਦੀ ਹੈ ਤੇ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ।(ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ। (ਪਰ ਸਤਿਗੁਰੂ ਦਾ ਲੱਭਣਾ ਕੋਈ ਸੁਖੱਲੀ ਗੱਲ ਨਹੀਂ) ; ਹੇ ਨਾਨਕ! ਮੁੱਢ ਤੋਂ (ਕੀਤੇ ਹੋਏ ਚੰਗੇ ਕੰਮਾਂ ਅਨੁਸਾਰ) ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ ਹੋਏ ਹਨ, ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵ, ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ) ।੧।ਸਤਿਗੁਰੂ (ਪ੍ਰਭੂ ਦੇ) ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ; (ਕਿਉਂਕਿ) ਉਹ ਨਾਮ ਨੂੰ ਸਾਂਭਦਾ ਹੈ ਤੇ ਨਾਮ ਧਨ ਇਕੱਠਾ ਕਰਦਾ ਹੈ (ਹਰੀ ਦੀ ਦਰਗਾਹ ਵਿਚ) ਆਦਰ ਭੀ ਨਾਮ ਨਾਲ ਹੀ ਹੁੰਦਾ ਹੈ। ਹੇ ਨਾਨਕ! ਸਤਿਗੁਰੂ ਨੂੰ ਮਿਲ ਕੇ ਪ੍ਰਭੂ ਦੀ ਮੇਹਰ ਨਾਲ ਹੀ (ਭਾਵ, ਬਖ਼ਸ਼ਸ਼ ਦਾ ਪਾਤ੍ਰ ਬਣਿਆਂ ਹੀ) ਨਾਮ ਦੀ ਪ੍ਰਾਪਤੀ ਹੁੰਦੀ ਹੈ।੨।ਸੰਗਤ ਜੀ ਇਸ ਪੋਸਟ ਨੂੰ ਪੜਨ ਤੋਂ ਬਾਅਦ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹੋਰ ਸੰਗਤਾਂ ਨੂੰ ਵੀ ਜਾਣਕਾਰੀ ਮਿਲੇ ਜੀ ।

Leave a Reply

Your email address will not be published. Required fields are marked *